ਲੁਧਿਆਣਾ/ ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਆਉਂਦੇ ਦਿਨਾਂ ਦੇ ਅੰਦਰ ਸੰਘਣੀ ਧੁੰਦ ਵੇਖਣ ਨੂੰ ਮਿਲੇਗੀ ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ 16 ਜਨਵਰੀ ਅਤੇ 17 ਜਨਵਰੀ ਨੂੰ ਔਰੇਂਜ ਅਲਰਟ ਸੰਘਣੀ ਧੁੰਦ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ। ਉੱਥੇ ਹੀ, ਦੂਜੇ ਪਾਸੇ 18 ਜਨਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਭਾਵ ਕਿ ਕਿਤੇ ਕਿਤੇ ਧੁੰਦ ਪੈ ਸਕਦੀ ਹੈ।
ਇੱਥੇ ਦੋ ਦਿਨ ਲਗਾਤਾਰ ਧੁੱਪ ਨਿਕਲਣ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਮੌਸਮ ਬਦਲਵਈ ਵਾਲਾ ਤੇ ਧੁੰਦ ਵਾਲਾ ਬਣਿਆ ਹੋਇਆ ਹੈ ਅਤੇ ਟੈਂਪਰੇਚਰ ਵੀ ਕਾਫੀ ਘੱਟ ਵੇਖਣ ਨੂੰ ਮਿਲ ਰਿਹਾ ਹੈ। ਇਸ ਕਰਕੇ ਠੰਢ ਲੋਕਾਂ ਨੂੰ ਮਹਿਸੂਸ ਹੋ ਰਹੀ ਹੈ। ਹਾਲਾਂਕਿ ਇਸ ਹਫਤੇ ਬਾਰਿਸ਼ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਪਰ ਧੁੰਦ ਵਾਲਾ ਮੌਸਮ ਜਰੂਰ ਬਣਿਆ ਰਹੇਗਾ।
Observed #Minimum #Temperature over #Punjab, #Haryana & #Chandigarh dated 16-01-2025 pic.twitter.com/DQZi4A8eJf
— IMD Chandigarh (@IMD_Chandigarh) January 16, 2025
ਅੱਜ ਸਭ ਤੋਂ ਠੰਢਾ ਅਬੋਹਰ
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, ਅੱਜ ਫਾਜ਼ਿਲਕਾ ਦੇ ਅਬੋਹਰ ਵਿਖੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਠੰਢਾ ਸ਼ਹਿਰ ਦਰਜ ਹੋਇਆ ਹੈ।
ਧੁੰਦ ਦਾ ਕਹਿਰ ਜਾਰੀ ਰਹੇਗਾ
ਬੀਤੇ ਦੋ ਦਿਨ ਲਗਾਤਾਰ ਧੁੱਪ ਨਿਕਲਣ ਕਰਕੇ ਟੈਂਪਰੇਚਰ ਦੇ ਵਿੱਚ ਕੁਝ ਵਾਧਾ ਜਰੂਰ ਵੇਖਣ ਨੂੰ ਮਿਲਿਆ ਹੈ, ਪਰ ਅੱਜ ਟੈਂਪਰੇਚਰ ਦੇ ਵਿੱਚ ਕਮੀ ਵੇਖਣ ਨੂੰ ਮਿਲ ਸਕਦੀ ਹੈ, ਕਿਉਂਕਿ ਧੁੱਪ ਨਾ ਨਿਕਲਣ ਕਰਕੇ ਧੁੰਦ ਵਾਲਾ ਮੌਸਮ ਬਣਿਆ ਹੋਇਆ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।