ਚੰਡੀਗੜ੍ਹ : ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, ਅੱਜ ਪਠਾਨਕੋਟ ਵਿਖੇ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਠੰਢਾ ਸ਼ਹਿਰ ਦਰਜ ਹੋਇਆ ਹੈ। ਇਸ ਤੋਂ ਬਾਅਦ ਨਵਾਂ ਸ਼ਹਿਰ ਦੇ ਬੱਲੋਵਾਲ ਸੌਂਖੜੀ ਵਿਖੇ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਹੈ। ਆਉਂਦੇ 3 ਦਿਨਾਂ ਤੱਕ ਸੰਘਣੀ ਧੁੰਦ ਦਾ ਕਹਿਰ ਰਹੇਗਾ।
Observed #Minimum #Temperature over #Punjab, #Haryana & #Chandigarh dated 17-01-2025 pic.twitter.com/UdT1EX5dtQ
— IMD Chandigarh (@IMD_Chandigarh) January 17, 2025
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਤੋਂ ਹੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਕੱਲ੍ਹ ਧੁੱਪ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ 3.6 ਡਿਗਰੀ ਤੱਕ ਡਿੱਗ ਗਿਆ ਹੈ। ਇੱਥੋ ਤੱਕ ਕੇ ਚੰਡੀਗੜ੍ਹ ਦੇ ਕਈ ਹਿੱਸਿਆ ਵਿੱਚ ਸੰਘਣੀ ਧੁੰਦ ਹੋਣ ਕਰਕੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ।
ਪੰਜਾਬ ਭਰ ਦੇ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਰਾਤ 10 ਵਜੇ ਤੋਂ ਬਾਅਦ ਹਵਾਈ ਯਾਤਰਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅੰਮ੍ਰਿਤਸਰ 'ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ।
Very Dense Fog is likely to occur at many places over Amritsar, Barnala, Bathinda, Faridkot, Fazilka, Ferozepur, Gurdaspur, Jalandhar, Kapurthala, Ludhiana, Malerkotla, Mansa, Moga, SBS NAGAR, Muktsar, Tarn Taran, Bhiwani, Fatehabad, Gurugram, Hisar, Jhajjar, Rohtak, Sirsa, pic.twitter.com/HmoQpPCojh
— IMD Chandigarh (@IMD_Chandigarh) January 17, 2025
ਹਵਾਈ ਰੂਟ ਕੀਤਾ ਗਿਆ ਡਾਇਵਰਟ
ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਤੋਂ ਪਹਿਲਾਂ ਮਲੇਸ਼ੀਆ ਤੋਂ ਆਈ ਫਲਾਈਟ ਨੂੰ ਕਰੀਬ 2 ਘੰਟੇ ਹਵਾ 'ਚ ਚੱਕਰ ਲਗਾਉਣੇ ਪਏ ਅਤੇ ਆਖਰਕਾਰ ਇਸ ਨੂੰ ਦਿੱਲੀ ਵੱਲ ਮੋੜਨਾ ਪਿਆ। ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ।
ਮੌਸਮ ਵਿਭਾਗ ਮੁਤਾਬਕ, ਬੀਤੇ ਦਿਨ ਅਬੋਹਰ ਵਿਖੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਠੰਢਾ ਸ਼ਹਿਰ ਦਰਜ ਹੋਇਆ ਸੀ।
RAINFALL MAP #PUNJAB #HARYANA DATED 16-01-2025 pic.twitter.com/w5N0lidEit
— IMD Chandigarh (@IMD_Chandigarh) January 16, 2025
ਅੱਜ ਸੰਘਣੀ ਧੁੰਦ ਦਾ ਅਲਰਟ
ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਐਸਬੀਐਸ ਨਗਰ, ਮੁਕਤਸਰ ਤੇ ਤਰਨਤਾਰਨ ਵਿੱਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਕਦੋਂ ਬਦਲਣ ਦੇ ਆਸਾਰ ?
ਮੌਸਮ ਵਿਭਾਗ ਮੁਤਾਬਕ, ਅੱਜ ਤੇ ਭਲਕੇ (17 ਜਨਵਰੀ) ਨੂੰ ਪੰਜਾਬ ਦੇ ਕਈ ਹਿੱਸਿਆ ਵਿੱਚ ਸੰਘਣੀ ਧੁੰਦ ਲਈ ਕਈ ਥਾਂ ਆਰੇਂਜ ਅਲਰਟ ਜਾਰੀ ਰਹੇਗਾ। ਉੱਥੇ ਹੀ, 19 ਜਨਵਰੀ ਨੂੰ ਪੰਜਾਬ ਦੇ 6-7 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਹੈ, ਪਰ ਆਰੇਂਜ ਅਲਰਟ ਨਹੀਂ ਹੈ। 20 ਜਨਵਰੀ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਉੱਥੇ ਹੀ ਹੁਣ ਮੀਂਹ ਨੂੰ ਲੈ ਕੇ ਵੀ ਕੋਈ ਭੱਵਿਖਬਾਣੀ ਨਹੀਂ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।