ਚੰਡੀਗੜ੍ਹ: ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਇਸ ਦਾ ਅਸਰ ਪੰਜਾਬ 'ਚ ਵੀ ਦਿਖਾਈ ਦੇਣ ਲੱਗਾ ਹੈ। ਸੋਮਵਾਰ ਨੂੰ ਮੱਧਮ ਬੱਦਲਵਾਈ ਰਹੀ, ਅੱਜ ਵੀ ਅਜਿਹਾ ਹੀ ਮੌਸਮ ਹੋਣ ਦੀ ਸੰਭਾਵਨਾ ਹੈ।
WEATHER WARNING AND RAINFALL MAP #PUNJAB #HARYANA DATED 20-01-2025 pic.twitter.com/W7lN8N3S5F
— IMD Chandigarh (@IMD_Chandigarh) January 20, 2025
ਸੰਘਣੀ ਧੁੰਦ ਤੇ ਮੀਂਹ ਦਾ ਅਲਰਟ
ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਨੂੰ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ 'ਤੇ ਤੂਫ਼ਾਨ ਦੀ ਵੀ ਸੰਭਾਵਨਾ ਹੈ। ਬੁੱਧਵਾਰ ਤੋਂ ਬਾਅਦ, ਵੈਸਟਰਨ ਡਿਸਟਰਬੈਂਸ ਦੇ ਕਾਰਨ, ਇੱਕ ਵਾਰ ਫਿਰ 23-24 ਜਨਵਰੀ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੂਰੇ ਰਾਜ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਕਰੀਬ ਰਹਿ ਸਕਦੀ ਹੈ।
STATE FORECAST AND WARNING #PUNJAB #HARYANA DATED 20-01-2025 pic.twitter.com/Qr9d3o7b0H
— IMD Chandigarh (@IMD_Chandigarh) January 20, 2025
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।