ETV Bharat / state

ਪੰਜਾਬ ਦੇ 5 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਜਾਣੋ ਕਦੋਂ ਤੋਂ ਬਦਲੇਗਾ ਮੌਸਮ - WEATHER UPDATE

ਮੌਸਮ ਵਿਭਾਗ ਵਲੋਂ ਸ਼ੀਤ ਲਹਿਰ ਦਾ ਅਲਰਟ ਜਾਰੀ। ਜਾਣੋ ਕਦੋਂ ਤੋਂ ਬਦਲੇਗਾ ਮੌਸਮ ਦਾ ਮਿਜਾਜ਼। ਪੜ੍ਹੋ, ਮੌਸਮ ਅੱਪਡੇਟ।

Punjab Weather Update
ਪੰਜਾਬ ਦੇ 5 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਜਾਣੋ ਕਦੋਂ ਤੋਂ ਬਦਲੇਗਾ ਮੌਸਮ ... (ETV Bharat, ਗ੍ਰਾਫਿਕਸ ਟੀਮ)
author img

By ETV Bharat Punjabi Team

Published : Jan 25, 2025, 10:56 AM IST

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਕੋਈ ਆਸਾਰ ਨਹੀਂ ਹਨ ਤਾਂ ਮੌਸਮ ਖੁਸ਼ਕ ਹੀ ਰਹੇਗਾ ਅਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਹੋਵੇਗੀ ਪਰ ਇਸ ਦੇ ਬਾਵਜੂਦ ਮੌਸਮ ਵਿੱਚ ਫਿਲਹਾਲ ਕੋਈ ਬਦਲਾਅ ਨਹੀਂ ਹੋਵੇਗਾ। ਹੁਣ ਪੰਜਾਬ ਵਿੱਚ ਕੋਈ ਵੀ ਵੈਸਟਰਨ ਡਿਸਟਰਬੈਂਸ ਨਹੀਂ ਹੈ।

ਅੱਜ ਸਭ ਤੋਂ ਠੰਢਾ ਸ਼ਹਿਰ, ਕਿੱਥੇ-ਕਿੱਥੇ ਸ਼ੀਤ ਲਹਿਰ ਅਲਰਟ

ਅੱਜ ਪੰਜਾਬ ਦਾ ਸਭ ਤੋਂ ਵੱਧ ਠੰਢਾ ਸ਼ਹਿਰ ਫਿਰੋਜ਼ਪੁਰ ਹੈ, ਜਿੱਥੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਹੈ। ਇਹ ਅਲਰਟ ਐਤਵਾਰ ਨੂੰ ਜਾਰੀ ਰਹੇਗਾ।

ਆਉਂਦੇ ਦਿਨਾਂ ਵਿੱਚ ਵੱਧ ਸਕਦਾ ਤਾਪਮਾਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਟੈਂਪਰੇਚਰ ਦਿਨ ਦਾ 2 ਤੋਂ 3 ਡਿਗਰੀ ਆਮ ਨਾਲੋਂ ਜ਼ਿਆਦਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਸੀਜ਼ਨ ਕਾਫੀ ਘੱਟ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਠੰਢ ਕਾਫੀ ਘੱਟ ਪਈ ਹੈ। ਆਉਂਦੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਧੁੱਪ ਨਿਕਲੇਗੀ ਅਤੇ ਤਾਪਮਾਨ ਵੀ ਹੋਰ ਵੱਧ ਸਕਦਾ ਹੈ।

ਕਿਸਾਨਾਂ ਲਈ ਹਿਦਾਇਤਾਂ

ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜੇਕਰ ਕਿਸਾਨਾਂ ਨੂੰ ਲੱਗੇ ਕਿ ਫ਼ਸਲਾਂ ਵਿੱਚ ਸੋਕਾ ਆ ਰਿਹਾ ਹੈ ਤਾਂ ਉਹ ਪਾਣੀ ਆਪਣੇ ਹਿਸਾਬ ਨਾਲ ਲਗਾ ਸਕਦੇ ਹਨ ਪਰ, ਫਿਲਹਾਲ ਮੌਸਮ ਫ਼ਸਲਾਂ ਲਈ ਠੀਕ ਹੈ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  3. ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।
  4. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  5. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  6. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
  7. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  8. ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.