ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਵੀਰਵਾਰ) ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਵੈਸਟਰਨ ਡਿਸਟਰਬੈਂਸ ਵੀ ਐਕਟਿਵ ਹੋਵੇਗਾ। ਇਸ ਤੋਂ ਬਾਅਦ ਅੱਜ ਯਾਨੀ 9 ਜਨਵਰੀ ਤੋਂ 12 ਜਨਵਰੀ ਤੱਕ ਸੂਬੇ 'ਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਅੰਦਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।
WEATHER WARNING AND RAINFALL MAP #PUNJAB #HARYANA DATED 08-01-2025 pic.twitter.com/dGe87mr36V
— IMD Chandigarh (@IMD_Chandigarh) January 8, 2025
ਸੰਘਣੀ ਧੁੰਦ ਦਾ ਅਲਰਟ
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 18.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਬੀਤੇ ਦਿਨ ਪੰਜਾਬ ਦਾ ਸੰਗਰੂਰ ਜ਼ਿਲ੍ਹਾ ਸਭ ਤੋਂ ਵੱਧ ਠੰਢਾ ਰਿਹਾ ਹੈ, ਜਿੱਥੇ 3 ਡਿਗਰੀ ਸੈਲਸੀਅਲ ਤਾਪਮਾਨ ਦਰਜ ਕੀਤਾ ਗਿਆ ਹੈ।
Observed #Minimum #Temperature over #Punjab, #Haryana & #Chandigarh dated 08-01-2025 pic.twitter.com/gXzbPx3IJe
— IMD Chandigarh (@IMD_Chandigarh) January 8, 2025
8 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਆਰੇਂਜ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
Very Dense Fog is likely to occur at a few places over Amritsar, Kapurthala, Tarn Taran, Ambala, Kurukshetra in next 3 hours. pic.twitter.com/HfwqcIHFUp
— IMD Chandigarh (@IMD_Chandigarh) January 9, 2025
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।