ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਠੰਢ ਦਾ ਪ੍ਰਕੋਰ ਜਾਰੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਹੈ, ਜਿੱਥੇ ਕਿ ਇਸ ਦੇ ਚੱਲਦੇ ਕਈ ਥਾਂ ਜ਼ੀਰ ਵਿਜ਼ੀਬਿਲਟੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਵੀ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Very Dense Fog is very likely to occur at many places over Amritsar, Ferozepur, Gurdaspur, Jalandhar, Kapurthala, Tarn Taran, Ambala in next 3 hours. pic.twitter.com/NoP3Pb9yot
— IMD Chandigarh (@IMD_Chandigarh) January 7, 2025
ਕੀ ਹੈ ਮੌਸਮ ਦੀ ਭੱਵਿਖਬਾਣੀ
ਮੌਸਮ ਵਿਭਾਗ ਵੱਲੋਂ 7 ਜਨਵਰੀ ਤੋਂ ਲੈ ਕੇ 9 ਜਨਵਰੀ ਤੱਕ ਆਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ 10 ਜਨਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੋਹੜੀ ਵਾਲੇ ਦਿਨ ਬਦਲਵਾਈ ਵਾਲਾ ਮੌਸਮ ਬਣਿਆ ਰਹੇਗਾ, ਧੁੰਦ ਤੋਂ ਰਾਹਤ ਮਿਲ ਸਕਦੀ ਹੈ, ਪਰ ਠੰਢ ਵੱਧ ਮਹਿਸੂਸ ਹੋਵੇਗੀ। ਇਸ ਕਰਕੇ ਲੋਕ ਘਰੋਂ ਬਾਹਰ ਨਿਕਲਣ ਲੱਗੇ ਇਹ ਆਪਣੀ ਸਿਹਤ ਦਾ ਧਿਆਨ ਜਰੂਰ ਰੱਖਣ। ਸੜਕਾਂ 'ਤੇ ਆਪਣੇ ਵਾਹਨਾਂ ਦੀ ਰਫਤਾਰ ਘੱਟ ਰੱਖਣ, ਤਾਂ ਜੋ ਆਪਣੀ ਅਤੇ ਦੂਜਿਆਂ ਦੀ ਜਾਨ ਠੰਢ ਦੀ ਭੇਟ ਨਾ ਚੜ੍ਹੇ।
STATE FORECAST AND WARNINGS 06.01.2025 pic.twitter.com/TqlZHkb71k
— IMD Chandigarh (@IMD_Chandigarh) January 6, 2025
ਸਭ ਤੋਂ ਵੱਧ ਠੰਢੇ ਰਹੇ ਪੰਜਾਬ ਦੇ ਇਹ ਹਿੱਸੇ
ਬੀਤੇ ਦਿਨ 6 ਜਨਵਰੀ ਨੂੰ ਗੁਰਦਾਸਪੁਰ ਵਿਖੇ ਸਭ ਤੋਂ ਘੱਟ ਤਾਪਮਾਨ 6.5 ਦਰਜ ਕੀਤਾ ਗਿਆ। ਨਵਾਂਸ਼ਹਿਰ ਦੇ ਬੱਲੋਵਾਲ ਸੌਂਖੜੀ ਇਲਾਕੇ ਵਿੱਚ ਘੱਟ ਤੋਂ ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਮੋਗਾ ਵਿੱਚ ਘੱਟੋ-ਘੱਟ 8.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।