ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਠੰਢ ਦਾ ਕਹਿਰ ਜਾਰੀ ਹੈ। ਅਜੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਅਤੇ ਜ਼ੀਰੋ ਵਿਜ਼ੀਬਿਲਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਸੜਕਾਂ, ਰੇਲ ਤੋਂ ਲੈ ਕੇ ਹਵਾਈ ਸਫ਼ਰ ਤੱਕ ਪ੍ਰਭਾਵਿਤ ਹੋ ਰਹੇ ਹਨ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
Observed #Maximum #Temperature over #Punjab, #Haryana & #Chandigarh dated 07-01-2025 pic.twitter.com/3F8zdGLspx
— IMD Chandigarh (@IMD_Chandigarh) January 7, 2025
ਕਿਹੋ ਜਿਹਾ ਰਹੇਗਾ ਮੌਸਮ, ਕਦੋਂ ਪਵੇਗਾ ਮੀਂਹ
ਮੌਸਮ ਵਿਭਾਗ ਵੱਲੋਂ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਤੋਂ 3.1 ਡਿਗਰੀ ਹੇਠਾਂ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਹਾਲਾਂਕਿ, ਅੱਜ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਢ ਦੇ ਦਿਨਾਂ ਅਤੇ ਸੰਘਣੀ ਧੁੰਦ ਦਾ ਆਰੇਂਜ ਅਲਰਟ ਹੈ।
WEATHER WARNING AND RAINFALL MAP #PUNJAB #HARYANA DATED 07-01-2025 pic.twitter.com/ESVCjrJLix
— IMD Chandigarh (@IMD_Chandigarh) January 7, 2025
ਸਭ ਤੋਂ ਵੱਧ ਠੰਢੇ ਰਹੇ ਪੰਜਾਬ ਦੇ ਇਹ ਹਿੱਸੇ
ਬੀਤੇ ਦਿਨ 7 ਜਨਵਰੀ ਨੂੰ ਗੁਰਦਾਸਪੁਰ ਵਿਖੇ ਸਭ ਤੋਂ ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।