ETV Bharat / state

ਪੰਜਾਬ 'ਚ ਅੱਜ ਤੇ ਕੱਲ੍ਹ ਮੀਂਹ ਦਾ ਅਲਰਟ, ਕਈ ਥਾਂ ਹੋ ਸਕਦੀ ਗੜ੍ਹੇਮਾਰੀ, ਜਾਣੋ ਪੰਜਾਬ ਮੌਸਮ ਬਾਰੇ ਤਾਜ਼ਾ ਅੱਪਡੇਟ - WEATHER UPDATE

ਪੰਜਾਬ-ਚੰਡੀਗੜ੍ਹ 'ਚ ਗਰਜ ਨਾਲ ਪਵੇਗਾ ਮੀਂਹ। 15 ਜ਼ਿਲ੍ਹਿਆਂ 'ਚ ਸੀਤ ਲਹਿਰ, ਤਾਪਮਾਨ ਵਿੱਚ 1.8 ਡਿਗਰੀ ਵਾਧਾ। ਗੜ੍ਹੇਮਾਰੀ ਦਾ ਅਲਰਟ।

punjab weather
ਪੰਜਾਬ ਮੌਸਮ ਬਾਰੇ ਤਾਜ਼ਾ ਅੱਪਡੇਟ (ETV Bharat, ਪ੍ਰਤੀਕਾਤਮਕ ਫੋਟੋ)
author img

By ETV Bharat Punjabi Team

Published : Dec 26, 2024, 10:10 AM IST

ਚੰਡੀਗੜ੍ਹ: ਪੰਜਾਬ ਸਣੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਤਾਪਮਾਨ ਵਿੱਚ ਬਦਲਾਅ ਦਰਜ ਕੀਤਾ ਗਿਆ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਵੀ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਵੀ ਐਕਟਿਵ ਹੋ ਰਿਹਾ ਹੈ। ਇਸ ਕਰਕੇ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ।

ਜੇਕਰ ਅੱਜ ਦੀ ਗੱਲ ਕੀਤੀ ਜਾਵੇ, ਤਾਂ ਅੱਜ ਪਠਾਨਕੋਟ ਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਸਭ ਜ਼ਿਲ੍ਹਿਆਂ ਚੋਂ ਇੱਥੇ ਘੱਟ ਤਾਪਮਾਨ ਹੈ, ਯਾਨੀ ਕਿ ਸਭ ਵੱਧ ਠੰਢਾ ਜ਼ਿਲ੍ਹਾ ਹੈ।

ਗੜ੍ਹੇਮਾਰੀ ਦਾ ਅਲਰਟ

ਅੱਜ ਯਾਨੀ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੇ ਲਈ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ।

punjab weather
ਪੰਜਾਬ 'ਚ ਅੱਜ ਤੇ ਕੱਲ੍ਹ ਮੀਂਹ ਦਾ ਅਲਰਟ (@IMD_Chandigarh)

ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਅਲਰਟ ਜਾਰੀ

ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਇਹ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਆਪਣੇ ਆਪ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ਼ ਕਰੋ।

ਫ਼ਰੀਦਕੋਟ ਰਿਹਾ ਸੱਭ ਤੋਂ ਵੱਧ ਠੰਢਾ ਜ਼ਿਲ੍ਹਾ

ਪੰਜਾਬ ਵਿੱਚ ਰਾਤ ਦਾ ਤਾਪਮਾਨ ਵੀ ਲਗਾਤਾਰ ਹੇਠਾ ਆ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਤੋਂ 8 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਫ਼ਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

punjab weather
ਪੰਜਾਬ ਮੌਸਮ ਬਾਰੇ ਤਾਜ਼ਾ ਅੱਪਡੇਟ (@IMD_Chandigarh)

ਅੱਜ ਸਵੇਰੇ ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਰਹੇਗਾ। ਇੱਥੇ ਵੀ ਸ਼ੁੱਕਰਵਾਰ ਨੂੰ ਮੀਂਹ ਦਾ ਅਲਰਟ ਜਾਰੀ ਹੈ।

ਜਾਣੋ, ਚੰਡੀਗੜ੍ਹ ਸਣੇ ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਰਹੇਗਾ। ਸ਼ੁੱਕਰਵਾਰ ਤੇ ਸ਼ਨੀਵਾਰ ਦੁਪਹਿਰ ਤੱਕ ਮੀਂਹ ਦਾ ਅਲਰਟ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਰਹੇਗਾ। ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਤੋਂ ਸ਼ਾਮ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਰਹੇਗਾ। ਮੀਂਹ ਪੈਣ ਦੀ ਸੰਭਾਵਨਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਦਾ ਅਲ਼ਰਟ।

ETV Bharat Logo

Copyright © 2025 Ushodaya Enterprises Pvt. Ltd., All Rights Reserved.