ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਚਸਪਿੰਦਰਬੀਰ ਚਾਹਲ ਵੱਲੋਂ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਸਪਿੰਦਰਬੀਰ ਚਾਹਲ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਚੋਂ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਜਾ ਰਹੇ ਹਨ।
ਪਾਰਟੀ ਨਾਲ ਟਿਕਟ ਦੀ ਨਰਾਜ਼ਗੀ: ਚਸਪਿੰਦਰਬੀਰ ਚਾਹਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਵਿਧਾਨ ਸਭਾ ਟਿਕਟ ਮਿਲਣ ਤੇ ਵਿਰੋਧ ਜਾਹਿਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਚਸਪਿੰਦਰਬੀਰ ਚਾਹਲ ਜਦੋਂ ਤੋਂ ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਗਿਆ ਹੈ ਚਸਪਿੰਦਰਬੀਰ ਚਾਹਲ ਦੀਆਂ ਗਤੀਵਿਧੀਆਂ ਬੰਦ ਸਨ ਅਤੇ ਅੱਜ ਅਚਾਨਕ ਹੀ ਉਹਨਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ ਤੇ ਕਾਂਗਰਸ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜ ਦਿੱਤਾ ਹੈ।
ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਿਲ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਸਪਿੰਦਰਬੀਰ ਚਾਹਲ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਚਸਪਿੰਦਰਬੀਰ ਚਾਹਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਦੋਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਗਈ ਤਾਂ ਉਹਨਾਂ ਨੇ ਆਪਣਾ ਦਾਅਵਾ ਮਾਨਸਾ ਵਿਧਾਨ ਸਭਾ ਸੀਟ ਤੇ ਜਿਤਾਉਂਦੇ ਹੋਏ ਸਿੱਧੂ ਮੂਸੇ ਵਾਲੇ ਦਾ ਵਿਰੋਧ ਕੀਤਾ ਸੀ, ਜਿਸ ਦੌਰਾਨ ਚਸਪਿੰਦਰਬੀਰ ਚਾਹਲ ਅਤੇ ਸਿੱਧੂ ਮੂਸੇ ਵਾਲਾ ਨੂੰ ਲੈ ਕੇ ਮਾਨਸਾ ਵਿਧਾਨ ਸਭਾ ਸੀਟ ਸੁਰਖੀਆਂ ਦੇ ਵਿੱਚ ਰਹੀ ਸੀ ਕਿਉਂਕਿ ਚਸਪਿੰਦਰਬੀਰ ਚਾਹਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮਾਨਸਾ ਵਿਧਾਨ ਸਭਾ ਹਲਕੇ ਦੇ ਵਿੱਚ ਆਪਣੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਪਰ ਅਚਾਨਕ ਹੀ ਕਾਂਗਰਸ ਪਾਰਟੀ ਵੱਲੋਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਦਿੱਤੀ ਗਈ ਜਿਸ ਦਾ ਚਸਪਿੰਦਰਬੀਰ ਚਾਹਲ ਵੱਲੋਂ ਡੱਟ ਕੇ ਵਿਰੋਧ ਕੀਤਾ ਗਿਆ ਸੀ।