ਅੰਮ੍ਰਿਤਸਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਰਾਜਾਸੰਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਦੁਰਘਟਨਾ ਦੁਕਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਹੀ ਨੌਜਵਾਨ ਦੀ ਮਾਂ ਦੀ ਮੌਤ ਹੋਈ ਸੀ ਪਰਿਵਾਰ ਸਦਮੇ ਵਿੱਚ ਸੀ ਤੇ ਉਸ ਤੋਂ ਬਾਅਦ ਜਦੋਂ ਨੌਜਵਾਨ ਦੀ ਮੌਤ ਦਾ ਸਮਾਂਚਾਰ ਸਾਹਮਣੇ ਆਇਆ ਤਾਂ ਪਰਿਵਾਰ ਫਿਰ ਸਦਮੇ ਵਿੱਚ ਚਲਾ ਗਿਆ।
ਟਰਾਲੇ ਨਾਲ ਕਾਰ ਦੀ ਟੱਕਰ
ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ। ਉਹ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨ੍ਹੀਂ ਉਹ ਬਰਮਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਤੇ ਦੀਦਾਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਐਨਆਰਆਈ ਮੰਤਰੀ ਨੂੰ ਕੀਤੀ ਅਪੀਲ
ਹੀਰਾ ਸਿੰਘ ਨੇ ਦੱਸਿਆ ਕਿ ਇਸ ਦੁਰਘਟਨਾ ਵਿੱਚ ਉਸ ਦੇ ਨਾਲ ਇੱਕ ਗੁਜਰਾਤ ਦੀ ਕੁੜੀ ਤੇ ਇੱਕ ਮਹਾਰਾਸ਼ਟਰ ਦਾ ਮੁੰਡਾ ਸੀ। ਜਿਸ ਦੀ ਉਹ ਗੱਡੀ ਸੀ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਪਹਿਲਾਂ ਹੀ ਨੌਜਵਾਨ ਦੀਦਾਰਜੀਤ ਸਿੰਘ ਦੀ ਮਾਂ ਦੀ ਮੌਤ ਹੋਈ ਸੀ ਦੀਦਾਰਜੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਪਰ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।