ETV Bharat / state

ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਬਿਆਨ, ਕਿਹਾ- ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਕੱਸਿਆ ਸ਼ਿਕੰਜਾ - Fake Bill Scam

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਕੀਤੀ ਗਈ ਅਤੇ ਹੁਣ ਪਰਦਾਫਾਸ਼ ਹੋ ਗਿਆ ਹੈ। ਇਸ ਤੋਂ ਇਲਾਵਾ ਜਾਅਲੀ ਬਿੱਲ ਬਣਾਉਣ ਲਈ ਹੋਰਨਾਂ ਦੇ ਨਾਂ ‘ਤੇ 68 ਫਰਮਾਂ ਚਲਾਉਣ ਦੇ ਮਾਮਲੇ ‘ਚ 5 ਗ੍ਰਿਫਤਾਰ ਕੀਤੇ ਹਨ।

Punjab's tax department cracked down on fake bills scam worth thousands of crores of rupees: Harpal Singh Cheema
ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਕੱਸਿਆ ਸ਼ਿਕੰਜਾ : ਹਰਪਾਲ ਸਿੰਘ ਚੀਮਾ (ਈਟੀਵੀ ਭਾਰਤ)
author img

By ETV Bharat Punjabi Team

Published : Jul 26, 2024, 5:36 PM IST

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ।

860 ਕਰੋੜ ਰੁਪਏ ਦੇ ਜਾਅਲੀ ਬਿੱਲ : ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ ‘ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।

ਸੋਨੇ ਦੀ ਖਰੀਦ ਲਈ ਜਾਅਲੀ ਬਿੱਲ : ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ ‘ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਉਕਤ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਫਰਮਾਂ ਤੋਂ ਉਕਤ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ।

206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ: ਇਸ ਤੋਂ ਇਲਾਵਾ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਨਾਲ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ, ਜਦਕਿ ਬਾਕੀ 206 ਫਰਮਾਂ ਦੀ ਸੂਚੀ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

ਕਰ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨ: ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵਿਅਕਤੀਆਂ ਦੇ ਨਾਵਾਂ ’ਤੇ ਰਜਿਸਟਰੇਸ਼ਨ ਕਰਵਾ ਕੇ ਫਰਜ਼ੀ ਬਿਲਿੰਗ ਕਰਨ ਵਾਲੀਆਂ 68 ਫਰਮਾਂ ਦੇ ਮਾਮਲੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ ਅਤੇ 11 ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 533 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਪਾਈ ਗਈ ਹੈ, ਜਿਸ ਕਾਰਨ ਕਰੀਬ 100 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਕਲੇਮ ਹੈ। ਸੂਬੇ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਟੈਕਸ ਵਿਭਾਗ ਸੂਬੇ ਵਿੱਚ ਜੀ.ਐਸ.ਟੀ. ਰਜਿਸਟ੍ਰੇਸ਼ਨ ਨੂੰ ‘ਆਧਾਰ’ਅਧਾਰਤ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਦੂਜਿਆਂ ਦੇ ਨਾਂ ‘ਤੇ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਫੜਿਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.