ETV Bharat / state

ਹੜ੍ਹ ਦੇ ਹਾਲਾਤਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਕਿੰਨਾ ਤਿਆਰ ? ਖੁਦ ਸਰਕਾਰੀ ਮੁਲਾਜ਼ਮਾਂ ਨੇ ਖੋਲ੍ਹੀ ਪੋਲ ! - Ludhiana News - LUDHIANA NEWS

ਮਾਨਸੂਨ ਸ਼ੁਰੂ ਹੁੰਦੇ ਹੀ ਲੁਧਿਆਣਾ ਵਿੱਚ ਹੜ੍ਹ ਦੇ ਹਲਾਤ ਬਣਨ ਦਾ ਖਤਰਾ ਸ਼ੁਰੂ ਹੋ ਜਾਂਦਾ ਹੈ। ਸਥਾਨਕਵਾਸੀਆਂ ਅਤੇ ਪਟਵਾਰ ਯੂਨੀਅਨ ਦੇ ਆਗੂਆਂ ਮੁਤਾਬਿਕ ਸੂਬਾ ਸਰਕਾਰ ਨੇ ਸਿਰਫ ਕਾਗਜ਼ੀ ਤੌਰ ਉੱਤੇ ਹੜ੍ਹ ਦੇ ਹਲਾਤਾਂ ਨਾਲ ਨਜਿੱਠਣ ਦੀ ਤਿਆਰੀ ਕੀਤੀ ਹੈ, ਜਜ ਕਿ ਜ਼ਮੀਨੀ ਪੱਧਰ ਉੱਤੇ ਹਲਾਤ ਪਹਿਲਾਂ ਜਿਹੇ ਹੀ ਹਨ।

FLOOD IN PUNJAB
ਹੜ੍ਹ ਦੇ ਹਾਲਾਤਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਕਿੰਨਾ ਤਿਆਰ ? (ਈਟੀਵੀ ਭਾਰਤ ( ਲੁਧਿਆਣਾ ਰਿਪੋਟਰ))
author img

By ETV Bharat Punjabi Team

Published : Jun 24, 2024, 5:55 PM IST

ਖੁਦ ਸਰਕਾਰੀ ਮੁਲਾਜ਼ਮਾਂ ਨੇ ਖੋਲ੍ਹੀ ਪੋਲ (ਈਟੀਵੀ ਭਾਰਤ ( ਲੁਧਿਆਣਾ ਰਿਪੋਟਰ))

ਲੁਧਿਆਣਾ: ਪੰਜਾਬ ਵਿੱਚ ਪਿਛਲੇ ਸਾਲ ਆਏ ਹੜ ਤੋਂ ਲੋਕ ਉਭਰ ਹੀ ਨਹੀਂ ਸਕੇ ਕਿ ਮੁੜ ਤੋਂ ਘੱਗਰ ਦਰਿਆ ਅਤੇ ਪੰਜਾਬ ਦੇ ਹੋਰਨਾਂ ਦਰਿਆਵਾਂ ਦੇ ਵਿੱਚ ਪਾਣੀ ਦੇ ਪੱਧਰ ਦੇ ਅੰਦਰ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ ਦੇ ਵਿੱਚ ਸੂਬਾ ਸਰਕਾਰ ਵੱਲੋਂ ਪ੍ਰਬੰਧਾਂ ਨੂੰ ਲੈ ਕੇ ਜਰੂਰ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ਉੱਤੇ ਖੁਦ ਸਰਕਾਰੀ ਮੁਲਾਜ਼ਮ ਸਰਕਾਰ ਦੇ ਦਾਵਿਆਂ ਦੀ ਪੋਲ ਖੋਲ੍ਹ ਦੇ ਵਿਖਾਈ ਦੇ ਰਹੇ ਨੇ। ਪੰਜਾਬ ਦੇ ਪਟਵਾਰੀ ਰੈਵਨਿਊ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਸਾਲ ਸਾਨੂੰ ਹੜ੍ਹ ਦੇ ਦੌਰਾਨ ਲੋਕਾਂ ਦੀ ਮਦਦ ਲਈ ਭੇਜ ਦਿੱਤਾ ਸੀ ਪਰ ਇਸ ਸਾਲ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੇ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ ਉਹਨਾਂ ਕਿਹਾ ਕਿ ਨਾ ਹੀ ਸਾਨੂੰ ਕੋਈ ਟ੍ਰੇਨਿੰਗ ਦਿੱਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੀ ਸੂਬਾ ਸਰਕਾਰ ਉੱਤੇ ਸਵਾਲ ਖੜੇ ਕਰ ਰਹੀਆਂ ਹਨ।

ਪ੍ਰਬੰਧਾਂ 'ਤੇ ਸਵਾਲ: ਪੰਜਾਬ ਸਰਕਾਰ ਕਹਿ ਰਹੀ ਹੈ ਕਿ ਉਹਨਾਂ ਵੱਲੋਂ ਹੜ੍ਹਾਂ ਨੂੰ ਲੈ ਕੇ ਪਹਿਲਾਂ ਹੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ ਬਕਾਇਦਾ ਸੰਗਰੂਰ ਜ਼ਿਲ੍ਹੇ ਦੇ ਵਿੱਚ ਘੱਗਰ ਦੇ ਹਾਲਾਤਾਂ ਦਾ ਜਾਇਜ਼ਾ ਵੀ ਲਿਆ ਸੀ, ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਢਾਈ ਲੱਖ ਦੇ ਕਰੀਬ ਰੇਤੇ ਦੇ ਭਰੇ ਹੋਏ ਥੈਲੇ ਸੰਗਰੂਰ ਘੱਗਰ ਦਰਿਆ ਦੇ ਬੰਨ ਉੱਤੇ ਵੱਖ ਵੱਖ ਥਾਵਾਂ ਤੇ ਰੱਖੇ ਗਏ ਹਨ ਪਰ ਦੂਜੇ ਪਾਸੇ ਪੰਜਾਬ ਪਟਵਾਰ ਯੂਨੀਅਨ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਪ੍ਰਬੰਧਾਂ ਦੇ ਵਿੱਚ ਵੱਡੀਆਂ ਖਾਮੀਆਂ ਹਨ। ਉਹਨਾਂ ਕਿਹਾ ਕਿ ਜਦੋਂ ਪਿਛਲੇ ਸਾਲ ਹੜ ਆਇਆ ਸੀ, ਉਦੋਂ ਸਾਡੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਸਾਨੂੰ ਇਸ ਦੀ ਸਿਖਲਾਈ ਵੀ ਨਹੀਂ ਦਿੱਤੀ ਗਈ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਨੇ ਹੜ੍ਹ ਦੇ ਹਲਾਤਾਂ ਨਾਲ ਨਿਪਟਣ ਲਈ ਬੇੜੀਆਂ ਦਾ ਪ੍ਰਬੰਧ ਵੀ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਸਾਨੂੰ ਕਿਸੇ ਤਰ੍ਹਾਂ ਦੀ ਕੋਈ ਸਿਖਲਾਈ ਨਹੀਂ ਪਰ ਜਦੋਂ ਹਾਲਾਤ ਬੇਕਾਬੂ ਜਾਂਦੇ ਹਨ ਤਾਂ ਸਾਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਲਈ ਭੇਜ ਦਿੱਤਾ ਜਾਂਦਾ ਹੈ।

ਵਿਰੋਧੀ ਪਾਰਟੀਆਂ ਦੇ ਸਵਾਲ, ਸਰਕਾਰ ਦਾ ਜਵਾਬ: ਜਿੱਥੇ ਵਿਰੋਧੀ ਪਾਰਟੀਆਂ ਨੇ ਸਵਾਲ ਖੜੇ ਕੀਤੇ ਹਨ ਉੱਥੇ ਹੀ ਪ੍ਰਸ਼ਾਸਨਿਕ ਅਫਸਰ ਵੀ ਸਵਾਲ ਖੜੇ ਕਰ ਰਹੇ ਹਨ। ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ, ਪੰਜਾਬ 'ਚ ਸਿਰਫ ਮਾਰ ਚਾਰੇ ਪਾਸਿਓਂ ਮਾਰ ਪੈ ਰਹੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜਲੰਧਰ ਜਿਮਨੀ ਚੋਣ ਦੇ ਵਿੱਚ ਉਹ ਲੋਕਾਂ ਨੂੰ ਇਹ ਕਹਿ ਰਹੇ ਹਨ ਕਿ ਹੁਣ ਵੀ ਉਹ ਪੰਜਾਬ ਦੀ ਇਸ ਬਰਬਾਦੀ ਨੂੰ ਰੋਕ ਸਕਦੇ ਹਨ। ਉਹਨਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ । ਉੱਥੇ ਹੀ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਵਰਗੇ ਹਾਲਾਤ ਇਸ ਸਾਲ ਨਹੀਂ ਬਣਨ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਬੁੱਢੇ ਨਾਲੇ ਦਾ ਕੰਮ ਕਰਵਾਏ ਰਹੇ ਹਾਂ, ਇਸ ਵਾਰ ਪਹਿਲਾ ਹੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

2023 ਹੜ੍ਹ ਦੇ ਨੁਕਸਾਨ: ਪਿਛਲੇ ਸਾਲ ਪੰਜਾਬ ਦੇ ਵਿੱਚ ਹੜ ਨੇ ਕਈ ਜ਼ਿਲ੍ਹਿਆਂ ਵਿੱਚ ਮਾਰ ਕੀਤੀ ਸੀ, ਜਿਨ੍ਹਾਂ ਵਿੱਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੋਸ਼ਿਆਰਪੁਰ, ਰੋਪੜ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਜਲੰਧਰ, ਸੰਗਰੂਰ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਸਰਕਾਰ ਦੀ ਆਪਦਾ ਪ੍ਰਬੰਧਕ ਏਜੰਸੀਆਂ ਦੇ ਮੁਤਾਬਿਕ 27, 286 ਲੋਕਾਂ ਨੂੰ ਪਾਣੀ ਨਾਲ ਭਰੇ ਇਲਾਕੇ ਤੋਂ ਕੱਢਿਆ ਗਿਆ ਸੀ। 40 ਤੋਂ ਵੱਧ ਲੋਕਾਂ ਦੀ ਮੌਤ ਹੜ੍ਹਾਂ ਕਰਨ ਹੋਈ ਸੀ ਅਤੇ 595 ਥਾਵਾਂ ਜਿੱਥੇ ਪਾਣੀ ਦੀ ਮਾਰ ਪਈ ਸੀ, ਉੱਥੇ ਹਗੀ ਬਿਜਲੀ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਇਕੱਲੇ ਬਿਜਲੀ ਮਹਿਕਮੇ ਦਾ 16 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਪੰਜਾਬ ਦੇ ਵਿੱਚ ਲੋਕਾਂ ਦੀਆਂ ਫਸਲਾਂ ਦਾ ਕਰੋੜਾਂ ਦਾ ਨੁਕਸਾਨ ਹੋਇਆ। ਪਿੰਡ-ਸ਼ਹਿਰ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ। ਲੁਧਿਆਣਾ ਦੇ ਬੁੱਢੇ ਨਾਲੇ ਦੇ ਵਿੱਚ ਹੜ ਆ ਗਿਆ ਸੀ ਅਤੇ ਪਾਣੀ ਓਵਰ ਫਲੋ ਹੋ ਕੇ ਲੋਕਾਂ ਦੇ ਘਰਾਂ ਅੰਦਰ ਚਲਾ ਗਿਆ ਸੀ। ਜਿਸ ਨੂੰ ਲੈ ਕੇ ਲੁਧਿਆਣੇ ਦੇ ਲੋਕ ਹੁਣ ਵੀ ਚਿੰਤਿਤ ਹਨ। ਉਹਨਾਂ ਦਾ ਮੰਨਣਾ ਹੈ ਕਿ ਸਰਕਾਰ ਨੇ ਸਮਾਂ ਰਹਿੰਦਿਆ ਹਾਲੇ ਵੀ ਬੁੱਢੇ ਨਾਲੇ ਦੀ ਸਫਾਈ ਨਹੀਂ ਕਰਵਾਈ ਅਤੇ ਨਾ ਹੀ ਪ੍ਰਬੰਧ ਮੁਕੰਮਲ ਕੀਤੇ ਹਨ। ਜੇਕਰ ਮੁੜ ਤੋਂ ਪਿਛਲੇ ਸਾਲ ਵਰਗੇ ਹਾਲਾਤ ਬਣ ਗਏ ਤਾਂ ਲੋਕਾਂ ਦੇ ਘਰਾਂ ਦੇ ਵਿੱਚ ਨਾਲੇ ਦਾ ਪਾਣੀ ਦਾਖਲ ਹੋ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.