ਲੁਧਿਆਣਾ: ਜ਼ਿਲ੍ਹੇ ਵਿੱਚ ਭਾਜਪਾ ਪ੍ਰਧਾਨ ਰਜਨੀਸ਼ ਤਿਮਾਨ ਅਤੇ ਭਾਜਪਾ ਪੰਜਾਬ ਦੇ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਅਗਵਾਈ ਵਿੱਚ ਪ੍ਰੈਸ ਕਾਨਫਰੰਸ ਹੋਈ। ਜਿਸ ਵਿੱਚ ਉਹਨਾਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੇਅਰ ਬਣਾਉਣ ਦੇ ਦਾਅਵੇ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਜਿੱਥੇ ਸੱਤਾਧਾਰੀ ਪਾਰਟੀ ਬਹੁਮਤ ਹਾਸਿਲ ਕਰਨ ਵਿੱਚ ਨਾਕਾਮਯਾਬ ਸਾਬਤ ਹੋਈ ਹੈ ਤਾਂ ਉੱਥੇ ਹੀ ਉਹਨਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਵੀ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਖਰੀਦੋ ਫਰੋਖਤ ਅਤੇ ਵੱਡੇ ਅਹੁਦੇ ਦੇਣ ਦੀ ਗੱਲ ਕਹੀ ਜਾ ਰਹੀ ਹੈ।
ਭਾਜਪਾ ਨੇ AAP ’ਤੇ ਲਾਏ ਕੌਂਸਲਰ ਖਰੀਦਣ ਦੇ ਇਲਜ਼ਾਮ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਇਸ ਦਾ ਡੱਟ ਕੇ ਵਿਰੋਧ ਕਰੇਗੀ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਦੇ ਕੌਂਸਲਰਾਂ ਤੱਕ ਅਪਰੋਚ ਕੀਤੀ ਜਾ ਰਹੀ ਹੈ ਅਤੇ ਉਨਾਂ ਦੇ ਕੌਂਸਲਰ ਵਿਕਣ ਵਾਲੇ ਨਹੀਂ। ਉਹਨਾਂ ਇਹ ਵੀ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਵਿਧਾਇਕਾਂ ਦੀਆਂ ਵੋਟਾਂ ਦੇ ਨਾਲ ਮੇਅਰ ਬਣਾਉਣ ਵਿੱਚ ਦਾਅਵਾ ਪੇਸ਼ ਕਰਦੀ ਹੈ ਤਾਂ ਉਹ ਹਾਈ ਕੋਰਟ ਦਾ ਰੁੱਖ ਕਰਨਗੇ। ਜੇਕਰ ਲੋੜ ਪਈ ਤਾਂ ਹੋ ਸੁਪਰੀਮ ਕੋਰਟ ਵੀ ਜਾਣਗੇ। ਜਿਹੜੇ ਭਾਜਪਾ ਦੇ ਇਲਜ਼ਾਮ ਲਾਉਂਦੇ ਸਨ ਕਿ ਉਹ ਐਮਐਲਏ ਖਰੀਦਦੇ ਹਨ 20 ਕਰੋੜ ਰੁਪਏ ਬੋਲੀ ਲਾ ਰਹੇ ਹਨ। ਅੱਜ ਇਹ ਸਾਫ ਹੋ ਚੁੱਕਾ ਹੈ ਕਿ ਇਹਨਾਂ ਦੇ ਐਮਐਲਏ ਖੁਦ ਆਪਣਾ ਰੇਟ ਵਧਾ ਰਹੇ ਸਨ। ਜਦੋਂ ਕਿ ਇਹਨਾਂ ਦੀ ਆਪਣੀ ਮੰਸ਼ਾ ਸਹੀ ਨਹੀਂ ਉਹਨਾਂ ਕਿਹਾ ਕਿ ਸਾਡੇ ਕੌਂਸਲਰਾਂ ਨੂੰ ਵਰਗਲਾਇਆ ਜਾ ਰਿਹਾ ਹੈ ਪਰ ਸਾਨੂੰ ਆਪਣੇ ਵਰਕਰਾਂ ਤੇ ਪੂਰਾ ਉਮੀਦ ਹੈ ਕਿ ਉਹ ਇਹਨਾਂ ਦੀ ਗੱਲਾਂ ਤੇ ਨਹੀਂ ਆਉਣਗੇ।
ਭਾਜਪਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਹਨਾਂ ਨੇ ਸਾਡੇ ਕੌਂਸਲਰਾਂ ਨੂੰ ਡਰਾਇਆ ਧਮਕਾਇਆ ਤਾਂ ਭਾਜਪਾ ਇਸਦਾ ਪੁਰਜੋਰ ਵਿਰੋਧ ਕਰੇਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਵੋਟਰ ਸੂਚੀਆਂ ਦੇ ਵਿੱਚ ਲਗਭਗ ਡੇਢ ਲੱਖ ਦੇ ਕਰੀਬ ਅਜਿਹੇ ਲੋਕਾਂ ਦੀ ਗਿਣਤੀ ਹੈ ਜੋ ਬੂਥਾ ਤੇ ਗਏ, ਪਰ ਉਹਨਾਂ ਦੀਆਂ ਉੱਥੇ ਵੋਟਾਂ ਹੀ ਨਹੀਂ ਸਨ ਜਿਸ ਕਰਕੇ ਉਹਨਾਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਿਆ ਉਹਨਾਂ ਕਿਹਾ ਕਿ ਇੰਨੀ ਘੱਟ ਵੋਟ ਫੀਸਦ ਪੈਣ ਦਾ ਇੱਕ ਵੱਡਾ ਕਾਰਨ ਇਹੀ ਹੈ। ਲੋਕਾਂ ਨੂੰ ਆਪਣੀਆਂ ਵੋਟਾਂ ਨਹੀਂ ਮਿਲੀਆਂ ਉਹਨਾਂ ਕਿਹਾ ਕਿ ਵਾਰਡਬੰਦੀ ਸਹੀ ਢੰਗ ਨਾਲ ਨਹੀਂ ਹੋਈ।