ETV Bharat / state

ਪੰਜਾਬ ਵਿੱਚ ਘੱਟੇਗੀ ਗਰਮੀ ! ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੱਕ ਮੀਂਹ ਦਾ ਅਲਰਟ - Rain Alert In Punjab

Punjab Weather Update : ਪੰਜਾਬ ਦੇ ਚਾਰ ਤੋਂ ਪੰਜ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਹੈ। ਇਸ ਤੋਂ ਇਲਾਵਾ, ਜਾਣੋ ਮੌਸਮ ਸਬੰਧੀ ਹੋਰ ਅੱਪਡੇਟ, ਪੜ੍ਹੋ ਪੂਰੀ ਖ਼ਬਰ।

Rain Alert In Punjab
ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੱਕ ਮੀਂਹ ਦਾ ਅਲਰਟ (Etv Bharat)
author img

By ETV Bharat Punjabi Team

Published : Aug 9, 2024, 10:28 AM IST

Updated : Aug 9, 2024, 10:42 AM IST

ਚੰਡੀਗੜ੍ਹ: ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਮੀਂਹ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ, ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਹੈ।

ਇਸ ਦੇ ਨਾਲ ਹੀ, ਵੀਰਵਾਰ ਨੂੰ ਪੰਜਾਬ ਦੇ ਫ਼ਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਜਦਕਿ ਕੁਝ ਥਾਵਾਂ 'ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਤੱਕ ਮੀਂਹ ਦਾ ਅਲਰਟ: ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕਾ ਮੀਂਹ ਪੈ ਸਕਦਾ ਹੈ।

ਪੰਜਾਬ ਦੀ ਗੱਲ ਕਰੀਏ, ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ, ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਕਈ ਥਾਵਾਂ ਉੱਤੇ ਹਲਕਾ ਮੀਂਹ ਪੈ ਸਕਦਾ ਹੈ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਸਵੇਰੇ ਤੋਂ ਮੀਂਹ ਪੈ ਰਿਹਾ, ਰਾਤ ਤੱਕ ਕਈ ਇਲਾਕਿਆਂ ਵਿੱਚ ਰਹਿ ਸਕਦਾ ਮੀਂਹ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਦੁਪਹਿਰ ਬਾਅਦ ਮੀਂਹ ਦੀ ਸੰਭਾਵਨਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਦੁਪਹਿਰ ਬਾਅਦ ਤੇਜ਼ ਹਵਾਵਾਂ ਚੱਲ ਸਕਦੀਆਂ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਕੁੱਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਹਲਕੀ ਗਰਜ ਤੇ ਬੱਦਲ ਛਾਏ ਰਹਿਣਗੇ।

Last Updated : Aug 9, 2024, 10:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.