ETV Bharat / state

ਰਾਜਾ ਵੜਿੰਗ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ, ਕਿਹਾ-ਹੁਣ ਪਾਰਟੀ ਬਦਲਣ ਦੀ ਤਿਆਰੀ 'ਚ ਹੈ ਸਾਬਕਾ ਪ੍ਰਧਾਨ - SUKHBIR BADAL RESIGNATION FROM SAD

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਹੁਣ ਸੁਖਬੀਰ ਬਾਦਲ ਭਾਜਪਾ 'ਚ ਜਾਣਗੇ।

Raja Waring targeted Sukhbir Badal, said - now he is preparing to change the party and will join BJP
ਰਾਜਾ ਵੜਿੰਗ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ, ਕਿਹਾ-ਹੁਣ ਪਾਰਟੀ ਬਦਲਣ ਦੀ ਤਿਆਰੀ 'ਚ ਹੈ ਸਾਬਕਾ ਪ੍ਰਧਾਨ ((ਈਟੀਵੀ ਭਾਰਤ))
author img

By ETV Bharat Punjabi Team

Published : Nov 17, 2024, 11:48 AM IST

ਬਰਨਾਲਾ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰੋਧੀਆਂ ਨੇ ਵੀ ਇਸ 'ਤੇ ਤੰਜ ਕਸਨੇ ਸ਼ੁਰੂ ਕਰ ਦਿੱਤੇ ਹਨ। ਸੁਖਬੀਰ ਬਾਦਲ ਦੇ ਅਸਤੀਫੇ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ, ਜਦੋਂ ਉਨ੍ਹਾਂ ਦੀ ਪਾਰਟੀ ਦੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ।

ਰਾਜਾ ਵੜਿੰਗ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ ((ਈਟੀਵੀ ਭਾਰਤ))

ਭਾਜਾਪਾ 'ਚ ਸ਼ਾਮਲ ਹੋਣਗੇ ਸੁਖਬੀਰ ਬਾਦਲ

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਖਬੀਰ ਸਿੰਘ ਬਾਦਲ ਜਲਦ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇੱਕ ਪਾਸੇ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੈ, ਇਧਰ ਸੁਖਬੀਰ ਬਾਦਲ ਨੇ ਅਸਤੀਫਾ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਦੋਵੇਂ ਰਲੇਵਾਂ ਵੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋਈ ਕਿ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵੱਲੋਂ 2020 ਵਿੱਚ ਲਾਗੂ ਕੀਤੇ ਗਏ ਤਿੰਨ ਕਿਸਾਨੀ ਕਾਨੂੰਨਾਂ ਦਾ ਸਮਰਥਨ ਕਰਦੇ ਹਨ। ਫਿਰ ਜਦੋਂ ਵਿਰੋਧ ਹੋਇਆ ਤਾਂ ਅਸਤੀਫਾ ਦੇ ਦਿੱਤਾ। ਇਹ ਅਸਤੀਫੇ ਦੇਕੇ ਸਾਬਿਤ ਕੀ ਕਰਨਾ ਚਾਹੁੰਦੇ ਹਨ ਕੁਝ ਸਮਝ ਨਹੀਂ ਆਉਂਦਾ ਜਦ ਕੇ ਅੰਦਰੋ ਰਲੇ ਹੋਏ ਹਨ।

ਜਲਦ ਹੋਵੇਗਾ 'ਆਪ' ਦਾ ਅੰਤ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਬਰਨਾਲਾ ਆਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬਰਨਾਲਾ ਅਤੇ ਸੰਗਰੂਰ ਵਿੱਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਹੈ ਅਤੇ ਅੰਤ ਵੀ ਇੱਥੇ ਹੀ ਹੋਵੇਗਾ।

ਔਰਤ ਨੂੰ ਪੈਸੇ ਦੇਣ ਦਾ ਮਾਮਲਾ: ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ

ਸੁਖਬੀਰ ਬਾਦਲ ਨੇ ਛੱਡੀ ਅਕਾਲੀ ਦਲ ਦੀ ਪ੍ਰਧਾਨਗੀ, ਵਰਕਿੰਗ ਪਾਰਟੀ ਨੂੰ ਸੌਂਪਿਆ ਅਸਤੀਫਾ

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ : ਕੇਜਰੀਵਾਲ ਬਰਨਾਲਾ ਵਿਖੇ ਕਰਨਗੇ ਰੈਲੀ, ਰਾਜਾ ਵੜਿੰਗ ਪਿੰਡਾਂ ਵਿੱਚ ਕਰਨਗੇ ਪ੍ਰਚਾਰ

ਜਨਤਾ ਨੇ ਨਕਾਰੀ ਆਮ ਆਦਮੀ ਪਾਰਟੀ

ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਕਰੀਬ 3 ਸਾਲ ਹੋ ਗਏ ਹਨ ਅਤੇ ਇਨ੍ਹਾਂ 3 ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਸਾਰ ਨਹੀਂ ਲਈ। ਪਰ ਹੁਣ ਅਰਵਿੰਦ ਕੇਜਰੀਵਾਲ ਜ਼ਿਮਨੀ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਥੇ ਹੀ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੇ ਉਸ ਬਿਆਨ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਦਿੱਤਾ ਗਿਆ ਇਹ ਬਿਆਨ ਨਿੰਦਣਯੋਗ ਹੈ ਅਤੇ 3 ਸਾਲਾਂ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਈ ਕੰਮ ਨਹੀਂ ਕੀਤਾ ਗਿਆ‌। ਜਦਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.