ETV Bharat / state

ਈਟੀਵੀ ਭਾਰਤ 'ਤੇ ਬੋਲੇ ਰਾਕੇਸ਼ ਟਿਕੈਤ, ਕਿਹਾ- ਹਰਿਆਣਾ ਸਰਕਾਰ ਦੀ ਕਾਰਵਾਈ ਗ਼ਲਤ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ - Tikait Reaction On Haryana Govt

Rakesh Tikait On Farmer Protest: ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਦਿੱਲੀ ਜਾ ਰਿਹਾ ਹੈ, ਉਸ ਨੂੰ ਜਾਣ ਦਿਓ, ਉਨ੍ਹਾਂ ਨੂੰ ਪਤਾ ਹੈ ਕਿ ਕਿੱਥੇ ਰੁੱਕਣਾ ਹੈ। ਹਰਿਆਣਾ ਸਰਕਾਰ ਜੋ ਵੀ ਕਰ ਰਹੀ ਹੈ, ਗ਼ਲਤ ਕਰ ਰਹੀ ਹੈ। ਜਾਣੋ, ਈਟੀਵੀ ਭਾਰਤ ਉੱਤੇ ਕੀ ਬੋਲੇ ਕਿਸਾਨ ਨੇਤਾ ਰਾਕੇਸ਼ ਟਿਕੈਤ।

Rakesh Tikait On Etv Bharat, Farmer Protest
Rakesh Tikait On Etv Bharat
author img

By ETV Bharat Punjabi Team

Published : Feb 22, 2024, 2:02 PM IST

Updated : Feb 22, 2024, 4:11 PM IST

ਈਟੀਵੀ ਭਾਰਤ 'ਤੇ ਬੋਲੇ ਰਾਕੇਸ਼ ਟਿਕੈਤ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਦੇਸ਼ ਭਰ ਤੋਂ 100 ਤੋਂ ਵੱਧ ਕਿਸਾਨ ਆਗੂ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਰਣਨੀਤੀ ਬਣਾਈ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਵੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣਾ ਗ਼ਲਤ ਹੈ। ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਪੰਜਾਬ ਬਦਨਾਮ ਹੋਵੇਗਾ ਤਾਂ ਸਿੱਖ ਬਦਨਾਮ ਹੋਣਗੇ ਤੇ ਕਿਸਾਨ ਬਦਨਾਮ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਸਰਕਾਰ ਗ਼ਲਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਜਾ ਰਹੇ ਹਨ, ਤਾਂ ਜਾਣ ਦਿਓ, ਉਨ੍ਹਾਂ ਨੂੰ ਪਤਾ ਹੈ ਕਿ ਕਿੱਥੇ ਬੈਠਣਾ ਹੈ, ਹਰਿਆਣਾ ਪੰਜਾਬ ਨੂੰ ਕਿਉਂ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਨਾਲੋਂ ਵੱਖ ਨਹੀਂ ਹੈ। ਨਾ ਹੀ ਕਿਸਾਨ ਸੰਸਦ ਜਾ ਰਹੇ ਹਨ, ਉਨ੍ਹਾਂ ਨੇ ਆਪਣੀਆਂ ਮੰਗਾਂ ਲਈ ਦਿੱਲੀ ਦੀਆਂ ਸਰਹੱਦਾਂ ਉੱਤੇ ਹੀ ਬੈਠਣਾ ਹੈ।

ਕੇਂਦਰ ਸਰਕਾਰ ਦਾ ਆਫ਼ਰ ਕਾਟ੍ਰੈਕਟ ਫਾਰਮਿੰਗ: ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਦੱਸਿਆ ਕਿ ਜੋ ਕੇਂਦਰ ਸਰਕਾਰ ਆਫਰ ਦੇ ਰਹੀ ਹੈ, ਉਹ ਕੰਟ੍ਰੈਕਟ ਫਾਰਮਿੰਗ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਲਈ ਮੀਟਿੰਗਾਂ ਵਿੱਚ ਸ਼ਾਮਿਲ ਹੋਣ, ਤਾਂ ਹੀ ਕੋਈ ਹੱਲ ਉਹ ਸਕਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਵੀ ਪੁਲਿਸ ਵਲੋਂ ਧਾਰਾ ਲਗਾਈ ਗਈ ਹੈ, ਅੰਦੋਲਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 5ਵੇਂ ਦੌਰ ਦੀ ਬੈਠਕ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉੱਤੇ ਪੂਰਾ ਦੇਸ਼ ਨਿਰਭਰ ਹੈ, ਸੋ ਪੂਰੇ ਪੰਜਾਬ ਨੂੰ ਇੱਕਠੇ ਹੋ ਚੱਲਣਾ ਚਾਹੀਦਾ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਜਥੇਬੰਦੀਆਂ ਨੂੰ ਇੱਕਠੇ ਹੋ ਕੇ ਚੱਲਣ ਦੀ ਲੋੜ ਹੈ। ਇਸ ਤੋਂ ਇਲਾਵਾ, ਸੂਬਾ ਪੱਧਰ ਉੱਤੇ, ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਚੱਲ ਰਹੇ ਹਨ।

ਇਹ ਕਿਸਾਨਾਂ ਦੀਆਂ ਮੁੱਖ ਮੰਗਾਂ: 23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਾਂਝੇ ਕਿਸਾਨ ਮੋਰਚੇ ਦੀਆਂ ਮੰਗਾਂ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ, ਕਿਸਾਨਾਂ ਲਈ ਪੈਨਸ਼ਨ, ਜਾਅਲੀ ਖਾਦਾਂ ਤੇ ਬੀਜ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ, ਲਖੀਮਪੁਰ ਖੇੜੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣਾ ਸ਼ਾਮਲ ਹੈ।

Last Updated : Feb 22, 2024, 4:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.