ਮਾਨਸਾ: ਮਾਨਸਾ ਵਿਖੇ ਰਾਮਗੜੀਆ ਅਤੇ ਸੁਨਿਆਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਇਨ੍ਹਾਂ ਦੋਨੋਂ ਸਮਾਜ ਦੇ ਖਿਲਾਫ ਬੋਲੇ ਗਏ ਸ਼ਬਦਾਂ ਦਾ ਵਿਰੋਧ ਕੀਤਾ ਹੈ। ਅੱਜ ਮਾਨਸਾ ਸ਼ਹਿਰ ਵਿੱਚ ਪ੍ਰਦਰਸ਼ਨ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਇੱਕ ਜਿੰਮੇਵਾਰ ਮੰਤਰੀ ਵੱਲੋਂ ਅਜਿਹੇ ਸ਼ਬਦ ਬੋਲਣੇ ਮੰਦਭਾਗੇ ਹਨ। ਜਿਸ ਦਾ ਅੱਜ ਸੁਨਿਆਰ ਭਾਈਚਾਰਾ ਅਤੇ ਰਾਮਗੜੀਆ ਭਾਈਚਾਰਾ ਵੱਲੋਂ ਮਿਲ ਕੇ ਵਿਰੋਧ ਕੀਤਾ ਗਿਆ ਹੈ। ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ ਗਈ ਤੇ ਤੁਰੰਤ ਰਾਮਗੜੀਆ ਭਾਈਚਾਰੇ ਤੋਂ ਮਾਫੀ ਮੰਗਣ ਦੀ ਵੀ ਮੰਗ ਕੀਤੀ ਗਈ।
ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ: ਉਨ੍ਹਾਂ ਕਿਹਾ ਕਿ ਅਜੇ ਤੱਕ ਕੈਬਨਿਟ ਮੰਤਰੀ ਨੇ ਮਾਫੀ ਨਹੀਂ ਮੰਗੀ, ਉਨ੍ਹਾਂ ਕਿਹਾ ਕਿ ਇਹ ਇੱਕ ਸਾਜ਼ਿਸ਼ ਦੇ ਅਧੀਨ ਦੋਨੋਂ ਭਾਈਚਾਰਿਆਂ ਦੇ ਖਿਲਾਫ਼ ਅਜਿਹੇ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਖਡੂਰ ਸਾਹਿਬ ਤੋਂ ਟਿਕਟ ਕੱਟ ਕੇ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਦੇ ਹੋਏ, ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਅਜਿਹੇ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਮੁੱਚੇ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
- ਮੁਸਲਿਮ-ਸਿੱਖ ਭਾਈਚਾਰੇ ਨੇ ਮਿਲ ਕੇ ਮਨਾਈ ਈਦ, ਦਿਲ ਜਿੱਤ ਲੈਣਗੀਆਂ ਇਹ ਤਸਵੀਰਾਂ - Eid Ul Fitr 2024
- SGPC ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ - Pilgrimage to Pakistan
- ਪਾਕਿਸਤਾਨ ਬੈਠੇ ਅੱਤਵਾਦੀ ਹਰਿੰਦਰ ਰਿੰਦਾ ਦੇ ਸਾਥੀ ਅੰਮ੍ਰਿਤਸਰ 'ਚ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਬਰਾਮਦ - accomplices of terrorist Rinda