ਮੋਗਾ: ਜ਼ਿਲ੍ਹਾ ਮੋਗਾ ਦੀ ਖਬਰ ਬਹੁਤ ਹੀ ਦਰਦਨਾਕ ਤੇ ਦਿਲ ਦਹਿਲਾ ਦੇਣ ਵਾਲੀ ਹੈ। ਜਿੱਥੇ ਇੱਕ 13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰਜਨਾਹ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਲੜਕੀ ਦੀ ਮਾਂ ਦੀ ਮੌਤ ਤੋਂ ਬਾਅਦ ਆਪਣੇ ਨਾਨਕੇ ਘਰ ਮਾਮੇ ਕੋਲ ਰਹਿ ਰਹੀ ਹੈ। ਉਸ ਦੇ ਮਾਮੇ ਦੇ ਘਰ 14 ਅਗਸਤ ਨੂੰ ਲੜਕੀ ਦੇ ਗੁਆਂਢੀ ਦੇ ਦੋ ਲੜਕਿਆਂ ਨੇ ਜਬਰਜਨਾਹ ਕੀਤਾ ਗਿਆ ਹੈ।
13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰਜਨਾਹ : ਨਾਬਾਲਗ ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉੱਥੇ ਹੀ 13 ਸਾਲ ਦੀ ਨਾਬਾਲਗ ਲੜਕੀ ਨਾਲ ਘਿਨਾਉਣੀ ਹਰਕਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਤਾਜ਼ਾ ਮਾਮਲਾ ਮੋਗਾ ਦਾ ਹੈ। ਜਿੱਥੇ ਇੱਕ 13 ਸਾਲ ਦੀ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ। ਜਿਸ ਤੋਂ ਬਾਅਦ ਲੜਕੀ ਆਪਣੇ ਮਾਮੇ ਕੋਲ ਰਹਿ ਰਹੀ ਹੈ ਉਸ ਦੇ ਮਾਮੇ ਦੇ ਘਰ 15 ਅਗਸਤ ਨੂੰ ਲੜਕੀ ਦੇ ਗੁਆਂਢੀ ਦੇ ਦੋ ਲੜਕਿਆਂ ਨੇ ਜਬਰਜਨਾਹ ਕੀਤੀ ਹੈ। ਉੱਥੇ ਹੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਸ਼ੁਰੂ ਕਰਤੀ ਹੈ। ਪੁਲਿਸ ਵੱਲੋਂ ਲੜਕੀ ਦਾ ਮੈਡੀਕਲ ਕਰਵਾ ਕੇ ਕਾਰਵਾਈ ਕੀਤੀ ਸ਼ੁਰੂ ਕਰ ਦਿੱਤੀ ਗਈ ਹੈ।
ਐਫ ਆਈ ਆਰ 157 ਅਧੀਨ ਧਾਰਾ 65 ਦਰਜ : ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ 8 ਅਗਸਤ 2024 ਨੂੰ ਪੀੜਤ ਲੜਕੀ ਦੀ ਨਾਨੀ ਨੇ ਇੰਸਪੈਕਟਰ ਕਰਮਜੀਤ ਕੌਰ ਕੋਲ ਆਪਣਾ ਬਿਆਨ ਕਲਮਬੰਦ ਕਰਵਾਇਆ ਸੀ। ਉਸਨੇ ਕਿਹਾ ਸੀ ਕਿ ਉਸਦੀ 13 ਸਾਲ ਦੀ ਦੋਹਤੀ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ ਹੈ। ਜਿਸ ਉੱਤੇ ਐਫ ਆਈ ਆਰ 157 ਅਧੀਨ ਧਾਰਾ 65 ਦਰਜ ਕੀਤੀ ਗਈ ਹੈ। ਮੁਲਜ਼ਮ ਨੂੰ 14 ਅਗਸਤ ਨੂੰ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੂਸਰੇ ਮੁਲਜ਼ਮ ਨੂੰ ਅਜੇ ਗ੍ਰਿਫਤਾਰ ਨਹੀਂ ਕੀਤਾ: ਪੁਲਿਸ ਵੱਲੋਂ ਅਜੇ ਤੱਕ ਇੱਕ ਮੁਲਜ਼ਮ ਹੀ ਗ੍ਰਿਫਤਾਰ ਕੀਤਾ ਗਿਆ ਹੈ। ਜਦੋਂ ਕਿ ਪੀੜਤ ਲੜਕੀ ਦੇ ਬਿਆਨਾਂ ਤੋਂ ਪਤਾ ਲੱਗਿਆ ਸੀ ਕਿ ਮੁਲਜ਼ਮ ਦੋ ਸਨ ਪਰ ਪੁਲਿਸ ਨੇ ਦੂਸਰੇ ਮੁਲਜ਼ਮ ਨੂੰ ਅਜੇ ਗ੍ਰਿਫਤਾਰ ਨਹੀਂ ਕੀਤਾ।
- ਚੰਡੀਗੜ੍ਹ ਕੇਂਦਰੀ ਜੇਲ੍ਹ 'ਚ ਗੈਂਗਵਾਰ , ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ 'ਤੇ ਵਿਰੋਧੀ ਗੈਂਗ ਨੇ ਕੀਤਾ ਹਮਲਾ, ਚਾਰ ਕੈਦੀ ਜ਼ਖ਼ਮੀ - Gang war in Chandigarh Burail Jail
- ਪੰਜਾਬ ਮੰਡੀ ਬੋਰਡ ਅਤੇ PSPCL ਵੱਲੋਂ ਵਾਤਾਵਰਣ ਸੁਧਾਰ ਲਈ ਪਾਇਆ ਜਾ ਰਿਹਾ ਯੋਗਦਾਨ, ਮੰਤਰੀ ਹਰਭਜਨ ਈਟੀਓ ਨੇ ਉਦਮਾਂ ਦੀ ਕੀਤੀ ਸ਼ਲਾਘਾ - Environmental protection
- ਟਰਾਂਸਪੋਰਟਰਾਂ ਨੂੰ ਮਿਲੀ ਵੱਡੀ ਰਾਹਤ, ਰਜਿਸਟਰਡ ਟੂਰਿਸਟ ਵਾਹਨਾਂ ਉੱਤੇ ਟੈਕਸ ਦੀ ਹੋਈ ਕਟੌਤੀ - Big relief for transporters