ਚੰਡੀਗੜ੍ਹ : ਪੰਜਾਬ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਅੱਜ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਧਰਨੇ ਨੂੰ ਲੈਕੇ ਬੋਲਦੇ ਹੋਏ ਨਜ਼ਰ ਆਏ। ਜਿਥੇ ਅੱਜ ਉਹਨਾਂ ਨੇ ਕਿਸਾਨਾਂ ਦੇ ਧਰਨੇ ਦੀ ਹਿਮਾਇਤ ਕੀਤੀ ਹੈ ਉਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਅਤੇ ਦਿੱਲੀ ਦੀ ਆਪ ਸਰਕਾਰ ਉੱਤੇ ਵੀ ਨਿਸ਼ਾਨੇ ਸਾਧੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਲੋਕਾਂ ਨੂੰ ਤੰਗ ਕਰ ਰਹੀ ਹੈ। ਕਿਸਾਨਾਂ ਦੇ ਧਰਨੇ ਦੀ ਵਜ੍ਹਾ ਕੋਈ ਹੋਰ ਨਹੀਂ ਬਲਕਿ ਆਮ ਆਦਮੀ ਪਾਰਟੀ ਹੈ।
ਸੋਚੀ ਸਮਝੀ ਸਾਜਿਸ਼ ਤਹਿਤ ਰੋਲੇ ਜਾ ਰਹੇ ਕਿਸਾਨ
ਕੇਂਦਰੀ ਮੰਤਰੀ ਨੇ ਕਿਹਾ ਕਿ ਪੈਸੇ ਬਚਾਉਣ ਲਈ ਸਰਕਾਰ ਜਾਨ ਬੁਝ ਕੇ ਕਿਸਾਨਾਂ ਦਾ ਅਨਾਜ, ਮੰਡੀਆਂ ਵਿਚੋਂ ਨਹੀਂ ਚੁੱਕ ਰਹੀ। ਸੋਚੀ ਸਮਝੀ ਸਾਜਿਸ਼ ਤਹਿਤ ਸਰਕਾਰ ਕਿਸਾਨਾਂ ਨੂੰ ਇੰਨਾ ਤੰਗ ਕਰ ਰਹੀ ਹੈ ਕਿ ਹਰ ਕੇ ਕਿਸਾਨ ਘੱਟ ਮੁੱਲ ਵਿੱਚ ਹੀ ਅਨਾਜ ਚੁਕਵਾ ਦੇਣ ਅਤੇ ਸਰਕਾਰ ਦਾ ਪੈਸਾ ਬਚ ਜਾਵੇ। ਕਿਉਂਕਿ ਬਾਅਦ ਵਿੱਚ ਕਿਸਾਨਾਂ ਤੋਂ 300 ਰੁਪਏ ਪ੍ਰਤੀ ਕੁਇੰਟਲ ਵਸੂਲੇ ਜਾਣਗੇ ਅਤੇ ਇਹ ਪੈਸਾ ਕੇਜਰੀਵਾਲ ਨੂੰ ਜਾਵੇਗਾ।
ਰਾਘਵ ਚਢਾ ਅਤੇ ਕੇਜਰੀਵਾਲ ਪੰਜਾਬ ਵਿਰੋਧੀ
ਰਵਨੀਤ ਬਿੱਟੂ ਨੇ ਆਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੰਜਾਬ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਅਧੀਨ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। ਉਹ ਇੰਸਪੈਕਟਰਾਂ ਨੂੰ ਖਰੀਦ ਆਰਡਰ ਨਹੀਂ ਦੇ ਰਹੇ ਹਨ। ਉਥੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਜੇਕਰ ਸਰਕਾਰ ਦਾ ਕੰਟਰੋਲ ਹੁੰਦਾ ਤਾਂ ਕੁਝ ਸਿਸਟਮ ਬਣਾਇਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ। ਇਹ ਸਭ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ।
ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣ ਵਾਲਿਆਂ 'ਤੇ ਸਖ਼ਤ ਐਕਸ਼ਨ, ਅਧਿਕਾਰੀ ਅਤੇ ਮੁਲਾਜ਼ਮ ਕੀਤੇ ਗਏ ਸਸਪੈਂਡ
ਕੇਜਰੀਵਾਲ 'ਤੇ ਹੋਏ ਹਮਲੇ ਨੂੰ ਲੈਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,ਕਿਹਾ - ਭਾਜਪਾ ਦੇ ਗੁੰਡਿਆਂ ਨੇ ਕੀਤੀ ਕੋਝੀ ਹਰਕਤ
ਸਰਕਾਰ ਚੋਣ ਪ੍ਰਚਾਰ 'ਚ ਲਾ ਰਹੀ ਕੇਂਦਰ ਦਾ ਫ਼ੰਡ
ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ, ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 44000 ਕਰੋੜ ਰੁਪਏ ਦਿੱਤੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਇਹ ਪੈਸਾ ਦਿੱਲੀ ਵਿਧਾਨ ਸਭਾ ਚੋਣਾਂ 'ਚ ਵਰਤਿਆ ਜਾ ਰਿਹਾ ਹੈ। ਜਦ ਕਿ ਪਹਿਲਾਂ ਅਜਿਹਾ ਕਦੇ ਵੀ ਨਹੀਂ ਹੋਇਆ ਕਿ ਕਿਸਾਨਾਂ ਨੂੰ ਇੰਝ ਸੜਕਾਂ ਉੱਤੇ ਰੁਲਣਾ ਪਵੇ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਸਮੱਸਿਆ ਨਾ ਤਾਂ ਕਿਸਾਨਾਂ ਦੀ ਹੈ, ਨਾ ਮਾਈਨਰਾਂ ਦੀ, ਨਾ ਮਜ਼ਦੂਰਾਂ ਦੀ ਅਤੇ ਨਾ ਹੀ ਕੇਂਦਰ ਸਰਕਾਰ ਦੀ। ਕਿਉਂਕਿ ਕੇਂਦਰ ਸਰਕਾਰ ਵੱਲੋਂ 44000 ਕਰੋੜ ਰੁਪਏ ਦੋ ਮਹੀਨੇ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਨੇ ਇਹ 2 ਮਹੀਨੇ ਪਹਿਲਾਂ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਲਈ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਵਿਵਾਦਿਤ ਮਾਹੌਲ ਪੈਦਾ ਕਰ ਰਹੀ ਹੈ।
ਕਿਸਾਨਾਂ ਦਾ ਪੱਖ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੰਡੀਆਂ ਅੰਦਰ ਕਿਸਾਨਾਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਹੋ ਖੱਜਲ ਖੁਆਰ ਹੋ ਰਹੇ ਹਨ। ਕਿਸਾਨਾਂ ਉੱਤੇ ਪਰਾਲੀ ਨੂੰ ਲੈ ਕੇ ਕੀਤੇ ਜਾ ਰਹੇ ਪਰਚੇ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਵਿਖੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ। ਜਿਸ ਦੇ ਚਲਦੇ ਮਜਬੂਰਨ ਕਿਸਾਨਾਂ ਨੂੰ ਸੜਕਾਂ ਜਾਮ ਕਰਨੀਆਂ ਪੈ ਰਹੀਆਂ ਹਨ। ਉਹਨਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ 'ਚ ਕਿਸਾਨਾਂ ਮਜ਼ਦੂਰਾਂ ਉੱਤੇ ਮਾਰ ਵੱਜ ਰਹੀ ਹੈ। ਦੁਸਹਿਰੇ ਤੋਂ ਲੈਕੇ ਦੀਵਾਲੀ ਤੱਕ ਕਿਸਾਨਾਂ ਦੀ ਸੜਕਾਂ ਉੱਤੇ ਜਾ ਰਹੀ ਹੈ। ਕਿਸਾਨ ਕਿਸ ਨੂੰ ਆਪਣੀ ਗੱਲ ਕਰਨ। ਉਹਨਾਂ ਕਿਹਾ ਕਿ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਸੀਂ ਮੰਨਦੇ ਹਾਂ ਪਰ ਅਸੀਂ ਮਜਬੂਰੀ ਵੱਸ ਧਰਨੇ ਦੇ ਰਹੇ ਹਾਂ।