ਹੈਦਰਾਬਾਦ ਡੈਸਕ: ਬੱਚਿਆਂ ਨੂੰ ਜਿਸ ਬੇਸਬਰੀ ਨਾਲ ਸਕੂਲ ਤੋਂ ਛੁੱਟੀਆਂ ਹੋਣ ਦਾ ਚਾਅ ਹੁੰਦਾ ਹੈ, ਉਸੇ ਤਰ੍ਹਾਂ ਸਕੂਲ ਜਾਣ ਨੂੰ ਬੱਚੇ ਆਫ਼ਤ ਸਮਝਦੇ ਹਨ। ਜਿੱਥੇ ਇੱਕ ਪਾਸੇ ਬੱਚੇ ਸਕੂਲ ਜਾਣ ਦੀ ਤਿਆਰੀ ਕਰਦੇ ਨੇ ਉਸੇ ਤਰ੍ਹਾਂ ਹੀ ਮਾਪਿਆਂ ਵੱਲੋਂ ਬੱਚਿਆਂ ਨੂੰ ਸਕੂਲ ਭੇਜਣ ਦੀ ਤਿਆਰੀ ਕੀਤੀ ਜਾਂਦੀ ਹੈ।
ਕਦੋਂ ਖੁੱਲ੍ਹਣਗੇ ਸਕੂਲ
ਕਾਬਲੇਜ਼ਿਕਰ ਹੈ ਕਿ ਸਭਾ ਦੀਆਂ ਛੁੱਟੀਆਂ ਕਾਰਨ ਸਕੂਲ ਪਹਿਲਾਂ 31 ਦਸੰਬਰ ਤੱਕ ਬੰਦ ਕੀਤੇ ਗਏ ਸਨ। ਜਦਕਿ ਕਿ 1 ਜਨਵਰੀ ਨਵੇਂ ਸਾਲ ਨੂੰ ਸਕੂਲ ਖੁੱਲ੍ਹਣੇ ਸੀ ਪਰ ਵੱਧ ਰਹੀ ਸਰਦੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਮੁੜ ਤੋਂ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ। ਇਹ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਗਈਆਂ। ਹੁਣ ਮੁੜ ਤੋਂ 8 ਜਨਵਰੀ ਨੂੰ ਸਕੂਲ ਖੁੱਲ੍ਹਣਗੇ।
ਪੰਜਾਬ ਵਿਚ ਸੀਤ ਲਹਿਰ
ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਸ਼ਾਇਦ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਕੀ ਮੁੜ ਤੋਂ ਹੋਣਗੀਆਂ ਹੋਰ ਛੁੱਟੀਆਂ?
ਵੈਸੇ ਤਾਂ ਪੰਜਾਬ ਵਿੱਚ 8 ਜਨਵਰੀ ਨੂੰ ਮੁੜ ਤੋਂ ਸਕੂਲ ਖੁੱਲ੍ਹਣਗੇ ਪਰ ਕਿਸਾਅ ਲਗਾਏ ਜਾ ਰਹੇ ਨੇ ਕਿ ਸਕੂਲਾਂ ਦੀਆਂ ਛੁੱਟੀਆਂ 'ਚ ਹੋਰ ਵਾਧਾ ਕੀਤਾ ਜਾ ਸਕਦਾ। ਫਿਲਹਾਲ ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਹੁਣ ਵੇਖਣਾ ਹੋਵੇਗਾ ਕਿ ਸਰਕਾਰ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।