ਰੂਪਨਗਰ: ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਲੈ ਕੇ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਵੱਲੋਂ ਪ੍ਰਤਿਕਰਮ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਵੱਲੋਂ ਪ੍ਰਤਿਕ੍ਰਿਆ ਦਿੰਦਿਆ ਬੀਜੇਪੀ ਉੱਤੇ ਕੀਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ।
ਮਾਨਯੋਗ ਅਦਾਲਤ ਦੇ ਕੀਤੇ ਹੋਏ ਫੈਸਲੇ ਦਾ ਸਵਾਗਤ
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਨੇ ਕਿਹਾ ਕਿ ਇਹ ਇਨਸਾਫ ਦੀ ਜਿੱਤ ਹੈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਜੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਮਤਲਬ ਤੋਂ ਜ਼ੇਲ੍ਹ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਹ ਕੋਸ਼ਿਸ਼ ਉਨ੍ਹਾਂ ਦੀ ਨਾਕਾਮ ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀ ਆਮ ਆਦਮੀ ਪਾਰਟੀ ਮਾਨਯੋਗ ਅਦਾਲਤ ਦੇ ਕੀਤੇ ਹੋਏ ਫੈਸਲੇ ਦਾ ਸਵਾਗਤ ਕਰਦੀ ਹੈ।
ਉੱਥੇ ਹੀ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਪ੍ਰਤਿਕਰਮ ਦਿੱਤਾ ਗਿਆ ਹੈ। ਸੂਤਰਾਂ ਦੀ ਗੱਲ ਕੀਤੀ ਜਾਵੇ ਤਾਂ ਜਲਦ ਪੰਜਾਬ ਦੀ ਸਾਰੀ ਆਮ ਆਦਮੀ ਪਾਰਟੀ ਦੇ ਨਾਲ ਸੰਬੰਧਿਤ ਲੀਡਰ ਸੀ ਅਤੇ ਵਰਕਰ ਜਲਦ ਦਿੱਲੀ ਵੱਲ ਨੂੰ ਰਵਾਨਾ ਹੋਣਗੇ ਅਤੇ ਉਸ ਜਗ੍ਹਾ ਦੇ ਉੱਤੇ ਜਾ ਕੇ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕਰਨਗੇ।
ਆਮ ਆਦਮੀ ਪਾਰਟੀ ਦੇ ਵਿੱਚ ਵੱਡੇ ਪੱਧਰ ਉੱਤੇ ਖੁਸ਼ੀ ਦਾ ਮਾਹੌਲ
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਪਿਛਲੇ ਲੰਬੇ ਸਮੇਂ ਤੋਂ ਜ਼ੇਲ੍ਹ ਦੇ ਵਿੱਚ ਬੰਦ ਸਨ। ਉਨ੍ਹਾਂ ਨੂੰ ਜ਼ੇਲ੍ਹ ਦੇ ਅੰਦਰ ਕਰੀਬ 100 ਦਿਨ ਤੋਂ ਵੱਧ ਸਮਾਂ ਇਸ ਫੈਸਲੇ ਤੋਂ ਪਹਿਲਾਂ ਮੈਂ ਦਾਣਾ ਪਿਆ ਹੈ। ਅੱਜ ਉਨ੍ਹਾਂ ਨੂੰ ਮਾਣਯੋਗ ਉੱਚਾ ਅਦਾਲਤ ਵੱਲੋਂ ਰਾਹਤ ਦਿੱਤੀ ਗਈ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿੱਚ ਵੱਡੇ ਪੱਧਰ ਉੱਤੇ ਖੁਸ਼ੀ ਦਾ ਮਾਹੌਲ ਦੇਖਿਆ ਜਾ ਸਕਦਾ ਹੈ। ਆਪ ਦੇ ਵਰਕਰਾਂ ਅਤੇ ਵੱਡੇ ਲੀਡਰਾਂ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਮੌਕੇ ਉੱਤੇ ਬੀਜੇਪੀ ਉਤੇ ਤਿੱਖੇ ਸ਼ਬਦੀ ਵਾਰ ਵੀ ਕੀਤੇ ਜਾ ਰਹੇ ਹਨ।
ਅਰਵਿੰਦ ਕੇਜਰੀਵਾਲ ਦਾ ਅਕਸ ਪਾਕ ਸਾਫ ਹੈ
ਇਸ ਬਾਰੇ ਸਾਬਕਾ ਵਿਧਾਇਕ ਰੋਪੜ ਤੋਂ ਅਮਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅਕਸ ਨੂੰ ਖਰਾਬ ਕਰਨ ਦੇ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਹੱਥਕੰਡੇ ਬਣਾਏ ਜਾ ਰਹੇ ਹਨ। ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਕਸ ਪਾਕ ਸਾਫ ਹੈ। ਜਿਸਦਾ ਸਬੂਤ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਮਾਨਤ ਦੇ ਤੌਰ 'ਤੇ ਦੇਖਿਆ ਜਾ ਸਕਦਾ ਹੈ।
ਭਾਰਤੀ ਜਨਤਾ ਪਾਰਟੀ ਉੱਤੇ ਤਿੱਖੇ ਸ਼ਬਦੀ ਵਾਰ
ਇਸ ਮੌਕੇ ਅਮਰਜੀਤ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਉੱਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਗਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਗਈ ਸੀ ਪਰ ਆਖਿਰਕਾਰ ਸੱਚਾਈ ਦੀ ਜਿੱਤ ਹੋਈ ਹੈ।
ਵੱਡੀ ਗੱਲ ਇਹ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਉਸ ਵਕਤ ਮਿਲੀ ਹੈ। ਜਦੋਂ ਹਰਿਆਣਾ ਦੇ ਵਿੱਚ ਚੋਣਾਂ ਬਹੁਤ ਨਜ਼ਦੀਕ ਹਨ ਕੀ ਇਸ ਜ਼ਮਾਨਤ ਮਿਲਣ ਦਾ ਅਸਰ ਹਰਿਆਣਾ ਦੀ ਚੋਣਾਂ ਉੱਤੇ ਵੀ ਪਵੇਗਾ ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।