ETV Bharat / state

ਆਯੂਸ਼ਮਾਨ ਕਾਰਡ ਨੂੰ ਲੈ ਕੇ 'ਆਪ' ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ, ਲਗਾ ਰਹੇ ਨੇ ਇੱਕ ਦੂਜੇ 'ਤੇ ਬਕਾਏ ਦੇ ਇਲਜ਼ਾਮ - Malvinder Kang replied to JP Nadda - MALVINDER KANG REPLIED TO JP NADDA

Ayushman Bharat Payments Issue: ਐਮਪੀ ਮਾਲਵਿੰਦਰ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ, ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ। ਉੱਥੇ ਹੀ, ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੀ ਪ੍ਰਤੀਕਰਮ ਸਾਹਮਣੇ ਆਇਆ, ਪੜ੍ਹੋ ਇੱਕ ਦੂਜੇ ਉੱਤੇ ਕੀ ਮੜ੍ਹ ਰਹੇ ਇਲਜ਼ਾਮ।

'ਆਪ' ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ
'ਆਪ' ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ (ETV Bharat)
author img

By ETV Bharat Punjabi Team

Published : Sep 21, 2024, 2:32 PM IST

Updated : Sep 21, 2024, 3:09 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਮਪੀ ਮਾਲਵਿੰਦਰ ਕੰਗ ਨੇ ਜੇ.ਪੀ. ਨੱਡਾ ਵੱਲੋਂ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਦੇ ਹਨ ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ। ਉਹਨਾਂ ਅੱਗੇ ਹੋਰ ਖੁਲਾਸਾ ਕਰਦਿਆਂ ਕਿਹ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਜ਼ਰੀਏ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ, ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ। ਇਸ ਦੇ ਨਾਲ ਹੀ ਕਿਹਾ ਕਿ ਨੱਡਾ ਜੀ ਸਾਨੂੰ ਸਾਡੇ ਹੱਕਦਾਰ 8000 ਕਰੋੜ ਰੁਪਏ ਦਿਓ। ਜੇਕਰ ਪੰਜਾਬ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਸਾਡੇ ਹੱਕਾਂ ਦਾ ਪੈਸਾ ਕਿਉਂ ਰੋਕਿਆ ਜਾ ਰਿਹਾ ਹੈ?

ਆਪ ਦੇ ਜਵਾਬ ਤੋਂ ਬਾਅਦ ਕੇਂਦਰ ਦਾ ਪਲਟਵਾਰ

ਮਾਲਵਿੰਦਰ ਕੰਗ ਦੇ ਜਵਾਬ ਤੋਂ ਤੁਰੰਤ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਦੁਬਾਰਾ ਪ੍ਰੈਸ ਕਾਨਫਰੰਸ ਕਰਦਿਆ ਫਿਰ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕੇ ਹਨ।

ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਭਗਵਾਨ ਮਾਨ ਆਪਣੇ ਨਿੱਜੀ ਜਹਾਜ਼ ਤੇ 200 ਕਰੋੜ ਤੋਂ ਵੱਧ ਪੈਸਾ ਖਰਚ ਕਰ ਚੁੱਕੇ ਹਨ। - ਮਨਜਿੰਦਰ ਸਿੰਘ ਸਿਰਸਾ, ਭਾਜਪਾ ਆਗੂ

ਉਲੇਖਯੋਗ ਹੈ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਵੱਖ-ਵੱਖ ਇਲਾਜਾਂ ਲਈ ਕਈ ਹਸਪਤਾਲਾਂ ਵਿੱਚ 600 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਸਰਕਾਰ ਖਿਲਾਫ ਖੜ੍ਹਿਆ ਹੋਇਆ ਹੈ, ਜਿਸ ਦੇ ਚਲਦੇ ਪ੍ਰਾਈਵੇਟ ਹਸਪਤਾਲਾਂ ਨੇ ਇਸ ਪ੍ਰੋਗਰਾਮ ਦੇ ਤਹਿਤ ਲੋਕਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਹੈ। ਇਸ ਗੱਲ ਦਾ ਨੋਟਿਸ ਲੈਂਦਿਆਂ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦੇ ਹੋਏ ਹਸਪਤਾਲਾਂ ਦਾ ਬਕਾਇਆ ਜਲਦ ਜਾਰੀ ਕਰਨ ਲਈ ਆਖਿਆ ਹੈ। ਇਸ ਦੇ ਨਾਲ ਉਨ੍ਹਾਂ ਨੇ ਮਾਨ ਨੂੰ ਨਸੀਹਤ ਦਿੱਤਾ ਹੈ ਕਿ ਦਿੱਲੀ ਵਿੱਚ ਪਾਰਟੀ ਦੀ ਜੈ-ਜੈਕਾਰ ਕਰਨ ਦੇ ਬਦਲੇ ਮੰਤਰੀ ਸੂਬੇ ਦੀ ਖਰਾਬ ਸਥਿਤੀ 'ਤੇ ਧਿਆਨ ਦੇਵੇ।

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦੇ ਹੋਏ ਹਸਪਤਾਲਾਂ ਦਾ ਬਕਾਇਆ ਜਲਦ ਜਾਰੀ ਕਰਨ ਲਈ ਆਖਿਆ ਹੈ। ਇਸ ਦੇ ਨਾਲ ਉਨ੍ਹਾਂ ਨੇ ਮਾਨ ਨੂੰ ਨਸੀਹਤ ਦਿੱਤਾ ਹੈ ਕਿ ਦਿੱਲੀ ਵਿੱਚ ਪਾਰਟੀ ਦੀ ਜੈ-ਜੈਕਾਰ ਕਰਨ ਦੇ ਬਦਲੇ ਮੰਤਰੀ ਸੂਬੇ ਦੀ ਖਰਾਬ ਸਥਿਤੀ 'ਤੇ ਧਿਆਨ ਦੇਵੇ। - ਜੇਪੀ ਨੱਡਾ, ਕੇਂਦਰੀ ਸਿਹਤ ਮੰਤਰੀ

ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਜੇ.ਪੀ ਨੱਢਾ ਨੇ ਆਪਣੇ ਐਕਸ ਅਕਾਊਂਟ 'ਤੇ ਇੱਕ ਪੋਸਟ ਕਰ ਜੇਪੀ ਨੱਡਾ ਨੇ ਭਗਵੰਤ ਮਾਨ ਨੂੰ ਹਸਪਤਾਲਾਂ ਦੇ ਬਕਾਏ ਜਲਦੀ ਤੋਂ ਜਲਦੀ ਵਾਪਸ ਕਰਨ ਦੀ ਅਪੀਲ ਕੀਤੀ, ਕਿਉਂਕਿ ਬਹੁਤ ਸਾਰੇ ਪਰਿਵਾਰ ਹਨ, ਖਾਸ ਕਰਕੇ ਸਾਡੇ ਮਿਹਨਤੀ ਕਿਸਾਨ, ਜੋ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚ ਪਾਰਟੀ ਇਕਾਈ ਨੂੰ ਖੁਸ਼ ਕਰਨ ਦੀ ਬਜਾਏ ਪੰਜਾਬ ਦੇ ਹਾਲਾਤਾਂ 'ਤੇ ਧਿਆਨ ਦੇਣਾ ਸਮਝਦਾਰੀ ਦੀ ਗੱਲ ਹੋਵੇਗੀ।

mismanagement of Ayushman Bharat payments
'ਆਪ' ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ (ETV Bharat)

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਕੁੱਲ ਬਕਾਇਆ ਰਾਸ਼ੀ 364 ਕਰੋੜ ਰੁਪਏ ਹੈ। ਬਲਬੀਰ ਸਿੰਘ ਨੇ ਕਿਹਾ ਕਿ ਬਕਾਇਆ ਅਦਾਇਗੀਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ।

Last Updated : Sep 21, 2024, 3:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.