ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ।
ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ : ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ।
- ਹੁਣ ਨਹੀਂ ਹੋਣਗੇ ਪੰਜਾਬੀ ਤੇ NRIs ਖੱਜਲ ਖ਼ੁਆਰ ! ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ - Help Center At Delhi Airport
- ਰਿਸ਼ਤੇਦਾਰ ਦੀ ਸਲਾਹ ਦਿੱਤੀ ਬਣੀ ਰੁਜ਼ਗਾਰ, ਮਨੁੱਖੀ ਸਿਹਤ ਨੂੰ ਨਿਰੋਗ ਕਰਨ ਲਈ ਨੌਜਵਾਨ ਵੱਲੋਂ ਵੱਖਰਾ ਉਪਰਾਲਾ, ਦੇਖੋ ਵੀਡੀਓ - Treating people with juice
- ਬਿਕਰਮ ਸਿੰਘ ਮਜੀਠੀਆ ਐਸਆਈਟੀ ਅੱਗੇ ਹੋਏ ਪੇਸ਼, ਮਜੀਠੀਆ ਨੇ ਆਖਿਆ "ਮੈਂ ਡਰਦਾ ਨਹੀਂ" - BIKRAM SINGH MAJITHIA
ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ: ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਂ ਸਮੇਂ ਉੱਤੇ ਫੀਲਡ ਵਿੱਚ ਦੌਰੇ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਇਸੇ ਆਧਾਰ ਉੱਤੇ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਦਫਤਰ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਸੁਝਾਅ ਲਏ ਸਨ ਅਤੇ ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ਵਿੱਚ ਮਿਲ ਰਹੀਆਂ ਸਹੂਲਤਾਂ ਦੀ ਸ਼ਲਾਘਾ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਤੇ ਰਿਸ਼ਵਤ ਮੁਕਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ।
[PRESS NOTE]