ਬਠਿੰਡਾ: ਨਗਰ ਨਿਗਮ ਵੱਲੋਂ 2021 ਵਿੱਚ ਕੱਢੀਆਂ ਗਈਆਂ 322 ਪੋਸਟਾਂ ਵਿਵਾਦਾਂ ਵਿੱਚ ਘਿਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਿਉਂਕਿ ਇਹਨਾਂ ਪੋਸਟਾਂ ਨੂੰ ਲੈ ਕੇ ਜਿੱਥੇ ਉਮੀਦਵਾਰਾਂ ਦੀ ਚੋਣ ਹੋ ਚੁੱਕੀ ਸੀ। ਉੱਥੇ ਹੀ ਪੁਲਿਸ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਇਹਨਾਂ ਉਮੀਦਵਾਰਾਂ ਨੂੰ ਨਗਰ ਨਿਗਮ ਵੱਲੋਂ ਜੁਆਇਨ ਨਹੀਂ ਕਰਵਾਇਆ ਗਿਆ। ਜਿਸ ਦੇ ਚਲਦਿਆਂ ਪਿਛਲੇ ਚਾਰ ਦਿਨਾਂ ਤੋਂ ਨਗਰ ਨਿਗਮ ਦਫਤਰ ਦੇ ਬਾਹਰ ਅੰਗਹੀਣਾ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹਨਾਂ ਪ੍ਰਦਰਸ਼ਨਕਾਰੀਆਂ ਵੱਲੋਂ ਅੱਜ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਅੱਗੇ ਜਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਸੜਕਾਂ 'ਤੇ ਉੱਤਰਨ ਨੂੰ ਹੋਏ ਮਜਬੂਰ: ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਨਗਰ ਨਿਗਮ ਵੱਲੋਂ ਕੱਢੀਆਂ ਗਈਆਂ 322 ਪੋਸਟਾਂ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਏ ਪੁਲਿਸ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਨਗਰ ਨਿਗਮ ਵੱਲੋਂ ਨੌਕਰੀ 'ਤੇ ਜੁਆਇਨ ਨਹੀਂ ਕਰਵਾਇਆ ਗਿਆ। ਉਲਟਾ ਹੁਣ 597 ਪੋਸਟਾਂ ਕੱਢਣ ਦੀ ਗੱਲ ਆਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਪਣਾ ਭਵਿੱਖ ਹੁਣ ਤੋਂ ਦਲਾ ਨਜ਼ਰ ਆ ਰਿਹਾ ਹੈ, ਕਿਉਂਕਿ ਪਹਿਲਾਂ ਹੀ ਉਹਨਾਂ ਵੱਲੋਂ ਬੜੀ ਮਿਹਨਤ ਕਰਕੇ ਇਹਨਾਂ 322 ਪੋਸਟਾਂ ਦੀਆਂ ਸ਼ਰਤਾਂ ਪੂਰੀਆਂ ਕੀਤੀਆਂ ਸਨ ਅਤੇ ਸਿਰਫ ਜੁਆਇਨਿੰਗ ਹੀ ਬਾਕੀ ਸੀ ਪਰ ਹੁਣ ਨਗਰ ਨਿਗਮ ਵੱਲੋਂ ਫਿਰ ਤੋਂ ਪੋਸਟਾਂ ਕੱਢਣ ਦੀ ਗੱਲ ਆਖੀ ਜਾ ਰਹੀ ਹੈ। ਜਿਸ ਕਾਰਨ ਹੁਣ ਉਹਨਾਂ ਨੂੰ ਜਿੱਥੇ ਮੁੜ ਭਰਤੀ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਪਵੇ ਕਈ ਓਵਰ ਏਜ ਹੋ ਜਾਣਗੇ। ਜਿਸ ਕਾਰਨ ਉਹਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
- ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ - Bathinda Agriculture Department
- ਕੇਂਦਰੀ ਗ੍ਰਹਿ ਮੰਤਰੀ ਦਾ ਚੰਡੀਗੜ੍ਹ ਦੌਰਾ, ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ, ਇੱਕ ਲੱਖ ਤੋਂ ਵੱਧ ਲੋਕਾਂ ਨੂੰ ਹੋਵੇਗਾ ਫਾਇਦਾ - AMIT SHAH CHANDIGARH VISIT
- ਅਨੁਸ਼ਾਸਨਿਕ ਕਾਰਵਾਈ ਦਾ ਸ਼ਿਕਾਰ ਹੋਏ ਬੀਐਲਓ ਰਈਆ, ਵਿਭਾਗ ਨੇ ਕੀਤਾ ਮੁਅੱਤਲ - Local Government suspension BLO
ਵਿਧਾਇਕ ਦੀ ਕੋਠੀ ਮੁਹਰੇ ਧਰਨਾ: ਉਹਨਾਂ ਕਿਹਾ ਕਿ ਉਹ ਗਰੀਬ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ ਅਤੇ ਬੜੀ ਮੁਸ਼ਕਿਲ ਨਾਲ ਉਹਨਾਂ ਵੱਲੋਂ ਇਹਨਾਂ ਪੋਸਟਾਂ ਦੀਆਂ ਸ਼ਰਤਾਂ ਪੂਰੀਆਂ ਕਰ ਕੇ ਅਲੀਜੀਬਲ ਹੋਇਆ ਗਿਆ ਸੀ ਪਰ ਹੁਣ ਨਗਰ ਨਿਗਮ ਵੱਲੋਂ ਉਹਨਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਮਜ਼ਦੂਰਾਂ ਅੱਜ ਉਹਨਾਂ ਨੂੰ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਉਹਨਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ।