ਲੁਧਿਆਣਾ/ਫਰੀਦਕੋਟ: ਅੱਜ ਦੇਸ਼ ਭਰ 'ਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲਈ ਕਾਫ਼ੀ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸੀ। ਇਸ ਦੌਰਾਨ ਪਰੇਡ ਵੀ ਕੀਤੀ ਗਈ, ਜੋ ਗਣਤੰਤਰ ਦਿਵਸ ਦਾ ਮੁੱਖ ਆਕਰਸ਼ਣ ਸੀ। ਗਣਤੰਤਰ ਦਿਵਸ ਮੌਕੇ ਕਈ ਥਾਵਾਂ 'ਤੇ ਜ਼ਿਲ੍ਹਾਂ ਪੱਧਰੀ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਸੀ, ਜਿਨ੍ਹਾਂ 'ਚ ਲੁਧਿਆਣਾ, ਮੋਗਾ ਅਤੇ ਫਰੀਦਕੋਟ ਵਰਗੀਆਂ ਥਾਵਾਂ ਦੇ ਨਾਮ ਸ਼ਾਮਲ ਹਨ, ਜਿੱਥੇ ਰਾਜਪਾਲ ਅਤੇ ਕਈ ਮੰਤਰੀਆਂ ਵੱਲੋਂ ਪਹੁੰਚ ਕੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਤਿਰੰਗਾ ਫਹਿਰਾਉਣ ਦੀ ਰਸਮ ਕੀਤੀ ਅਦਾ
ਗਣਤੰਤਰ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜ਼ੂਦ ਸੀ। ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਹੁੰਚ ਕੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਮਨਾਇਆ ਗਣਤੰਤਰ ਦਿਵਸ
ਮੋਗਾ ਵਿੱਚ ਕੈਬਨਟ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਵੀ ਤਿਰੰਗਾ ਫਹਿਰਾਇਆ। ਇਸ ਮੌਕੇ ਡਾਕਟਰ ਬਲਬੀਰ ਸਿੰਘ ਨੇ ਦੇਸ਼ਵਾਸੀਆਂ ਨੂੰ ਸੰਦੇਸ਼ ਦਿੱਤਾ ਅਤੇ ਇਸ ਸਮਾਗਮ 'ਚ ਜ਼ਿਲ੍ਹਾ ਮੋਗਾ ਦੇ ਅਧੀਨ ਪੈਂਦੇ ਚਾਰਾਂ ਹਲਕਿਆਂ ਦੇ ਵਿਧਾਇਕ ਵੀ ਮੌਜ਼ੂਦ ਸੀ।
ਅੰਮ੍ਰਿਤਸਰ 'ਚ ਮਨਾਇਆ ਗਿਆ ਗਣਤੰਤਰ ਦਿਵਸ
ਇਸ ਤੋਂ ਇਲਾਵਾ, ਅੰਮ੍ਰਿਤਸਰ 'ਚ ਵੀ 76ਵੇਂ ਗਣਤੰਤਰ ਦਿਵਸ 'ਤੇ ਰਾਜ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਤਿਰੰਗਾ ਝੰਡਾ ਫਹਿਰਾਇਆ ਗਿਆ। ਸੈਰ ਸਪਾਟਾ ਮੰਤਰੀ ਅਤੇ ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਅਤੇ ਡੀਸੀ ਸਾਕਸ਼ੀ ਸਾਹਨੀ ਵੱਲੋਂ ਪਰੇਡ ਦੀ ਸਲਾਮੀ ਲਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਮਜੂਦ ਸਨ। ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਇਥੇ ਪਹੁੰਚੇ ਸਨ।
ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਦਿੱਤਾ ਸੰਦੇਸ਼
ਮੁੱਖ ਮਹਿਮਾਨ ਵਜੋਂ ਪਹੁੰਚੇ ਤਰੁਣਪ੍ਰੀਤ ਸਿੰਘ ਸੌਂਦ ਨੇ 76ਵੇਂ ਗਣਤੰਤਰ ਦਿਵਸ 'ਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸਦੇ ਨਾਲ ਹੀ, ਉਨ੍ਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਅੱਜ ਦੇ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਿਖਿਆ ਗਿਆ ਸੀ। ਦੇਸ਼ ਦੀ ਅਜਾਦੀ ਦੀ ਲੜਾਈ ਲਈ ਸੈਂਕੜੇ ਲੋਕਾਂ ਵੱਲੋਂ ਕੁਰਬਾਨੀਆਂ ਦਿੱਤੀਆਂ ਗਈਆਂ ਸਨ ਅਤੇ ਫਿਰ ਸਾਨੂੰ ਅਜ਼ਾਦੀ ਮਿਲੀ ਸੀ। ਸਭ ਤੋਂ ਜਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਸੀ। ਅੱਜ ਮੈਂ ਕਹਿਣਾ ਚਾਹੁੰਦਾ ਹਾਂ ਕਿ ਜਿਹੜਾ ਦਿਨ ਅੱਜ ਅਸੀਂ ਮਨਾ ਰਹੇ ਹਾਂ, ਉਨ੍ਹਾਂ ਦੀਆਂ ਕੁਰਬਾਨੀਆਂ ਦੇ ਕਾਰਨ ਮਨਾ ਰਹੇ ਹਾਂ। ਅੱਜ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆ ਸੀ।
ਇੱਸ ਮੌਕੇ ਕੌਮੀ ਝੰਡਾ ਫਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਮੁਆਇਨਾ ਵੀ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ, ਰੇਡ ਕਰਾਸ, ਸਿਹਤ ਵਿਭਾਗ, ਵਣ ਮੰਡਲ ਆਦਿ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਚੰਗੀਆਂ ਸੇਵਾਵਾ ਦੇਣ ਵਾਲੇ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪੰਜਾਬ ਦੇ ਗਵਰਨਰ ਨੇ ਮਨਾਇਆ ਗਣਤੰਤਰ ਦਿਵਸ
ਇਸ ਤੋਂ ਇਲਾਵਾ, ਪੀ.ਏ.ਯੂ ਲੁਧਿਆਣਾ ਵਿਖੇ ਵੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੌਜ਼ੂਦ ਸੀ। ਮੌਕੇ 'ਤੇ ਪਹੁੰਚੇ ਪੰਜਾਬ ਦੇ ਗਵਰਨ ਵਲੋਂ ਲੁਧਿਆਣਾ ਵਿਖੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸਦੇ ਨਾਲ ਹੀ, ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਵਿੱਚ ਚੱਲ ਰਹੇ ਜ਼ਿਲ੍ਹਾਂ ਪੱਧਰੀ ਸਮਾਗਮ 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ:-