ETV Bharat / state

ਦੋ ਧੜਿਆਂ ਵਿੱਚ ਵੰਡੀ ਗਈ 'ਆਪ' ਪਾਰਟੀ, ਜ਼ਿਲ੍ਹਾ ਪ੍ਰਧਾਨ ਬਾਠ ਨੇ ਵੀਡੀਓ ਸ਼ੇਅਰ ਕਰ ਕੀਤਾ ਵਿਰੋਧ

'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਇੱਕ ਵੀਡੀਓ ਆਪਣੇ ਫ਼ੇਸਬੁੱਕ ਅਕਾਊਂਟ 'ਤੇ ਸ਼ੇਅਰ ਕਰਕੇ ਵਿਰੋਧ ਕੀਤਾ ਹੈ।

author img

By ETV Bharat Punjabi Team

Published : 8 hours ago

REBELLION IN AAP PARTY
ਦੋ ਧੜਿਆਂ ਵਿੱਚ ਵੰਡੀ ਗਈ 'ਆਪ' ਪਾਰਟੀ (ETV Bharat (ਪੱਤਰਕਾਰ, ਬਰਨਾਲਾ))

ਬਰਨਾਲਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆ ਜ਼ਿਮਨੀ ਚੋਣਾਂ ਵਿੱਚ ਅੱਜ (20 ਅਕਤੂਬਰ) ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਰਨਾਲਾ ਵਿੱਚ ਪਾਰਟੀ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਸਾਥੀ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਜਿਸਦਾ ਪਾਰਟੀ ਅੰਦਰ ਵਿਰੋਧ ਸ਼ੁਰੂ ਹੋ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਇਸ ਸੰਬੰਧੀ ਇੱਕ ਵੀਡੀਓ ਆਪਣੇ ਫ਼ੇਸਬੁੱਕ ਅਕਾਊਂਟ 'ਤੇ ਸ਼ੇਅਰ ਕਰਕੇ ਇਸਦਾ ਵਿਰੋਧ ਕੀਤਾ ਹੈ।

ਪੁਰਾਣੇ ਪਾਰਟੀ ਦੇ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਅਣਗੌਲੇ

ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪਾਰਟੀ ਵੱਲੋਂ ਅੱਜ ਪਾਰਟੀ ਨੇ ਅੱਠ ਦਸ ਸਾਲ ਪੁਰਾਣੇ ਪਾਰਟੀ ਦੇ ਵਰਕਰਾਂ ਨੂੰ ਅਣਗੌਲਿਆਂ ਕਰਕੇ ਪਰਿਵਾਰਵਾਦ ਸ਼ੁਰੂ ਕਰ ਲਿਆ ਹੈ। ਚੱਬੇਵਾਲ ਵਿਖੇ ਮੈਂਬਰ ਪਾਰਲੀਮੈਂਟ ਦੇ ਪੁੱਤਰ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਬਰਨਾਲਾ ਵਿਖੇ ਸੰਸਦ ਮੈਂਬਰ ਦੇ ਮਾਸੀ ਦੇ ਮੁੰਡੇ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਉਹ ਜਲਦ ਇਸ ਸੰਬੰਧੀ ਕੋਈ ਵੱਡਾ ਫ਼ੈਸਲਾ ਲੈਣਗੇ। ਉਨ੍ਹਾਂ ਨੇ ਬਰਨਾਲਾ ਹਲਕੇ ਦੇ ਵੋਟਰਾਂ ਅਤੇ ਪਾਰਟੀ ਨਾਲ ਜੁੜੇ ਸਾਥੀਆਂ ਨੂੰ ਜਲਦ ਇਕਜੁੱਟ ਹੋ ਕੇ ਜਲਦ ਫ਼ੈਸਲਾ ਲੈਣ ਦਾ ਐਲਾਨ ਕੀਤਾ ਅਤੇ ਸਭ ਨੂੰ ਤਕੜਾ ਰਹਿਣ ਲਈ ਵੀ ਕਿਹਾ।

ਟਿਕਟ ਦਾ ਵੱਡਾ ਦਾਅਵੇਦਾਰ ਸੀ ਗੁਰਦੀਪ ਸਿੰਘ ਬਾਠ

ਜ਼ਿਕਰਯੋਗ ਹੈ ਕਿ ਬਰਨਾਲਾ ਵਿਧਾਨ ਸਭਾ ਸੀਟ ਤੋਂ ਗੁਰਦੀਪ ਸਿੰਘ ਬਾਠ ਟਿਕਟ ਦਾ ਵੱਡਾ ਦਾਅਵੇਦਾਰ ਸੀ। ਪਾਰਟੀ ਦੇ ਟਕਸਾਲੀ ਦੇ ਵਰਕਰਾਂ ਵਲੋਂ ਵੀ ਗੁਰਦੀਪ ਸਿੰਘ ਬਾਠ ਨੂੰ ਉਮੀਦਵਾਰ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਗੁਰਦੀਪ ਸਿੰਘ ਬਾਠ ਵਲੋਂ ਸੰਗਰੂਰ ਲੋਕ ਸਭਾ ਚੋਣ ਮੌਕੇ ਵੀ ਟਿਕਟ ਲਈ ਦਾਅਵੇਦਾਰੀ ਜਤਾਈ ਗਈ ਸੀ। ਪਰ ਉਸ ਵੇਲੇ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਨੂੰ ਟਿਕਟ ਦੇ ਦਿੱਤੀ ਗਈ, ਜੋ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਏ। ਇਸ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਦੀ ਸੀਟ ਖਾਲੀ ਹੋ ਗਈ ਸੀ। ਜਿਸ ਕਰਕੇ ਇਹ ਅੰਦਾਜ਼ਾਂ ਲਗਾਇਆ ਜਾ ਰਿਹਾ ਸੀ ਕਿ ਜ਼ਿਮਨੀ ਚੋਣਾਂ ਵਿੱਚ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਉਮੀਦਵਾਰ ਬਣਾਵੇਗੀ। ਗੁਰਦੀਪ ਬਾਠ ਵਲੋਂ ਸ਼ਰੇਆਮ ਟਿਕਟ ਦਾ ਵਿਰੋਧ ਕੀਤੇ ਜਾਣ ਨਾਲ ਆਮ ਆਦਮੀ ਪਾਰਟੀ ਹਲਕੇ ਵਿੱਚ ਦੋ ਧੜਿਆਂ ਵਿੱਚ ਵੰਡੀ ਗਈ ਹੈ। ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵਿੱਚ ਵੱਡਾ ਖਿਲਾਰਾ ਪੈਣ ਦਾ ਆਸਾਰ ਬਣ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.