ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਹਲਕਾ ਵਾਸੀਆਂ ਨੂੰ ਪ੍ਰੋਫੈਸਰ ਚੰਦੂਮਾਜਰਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਪੱਖੋਂ 20 ਸਾਲ ਪਿੱਛੇ ਧੱਕ ਦਿੱਤਾ ਹੈ। ਜਿਸ ਕਰਕੇ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਤੋਂ ਬੇਹੱਦ ਖਫਾ ਹਨ ਪਰ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸ਼ਾਂਤੀਪੂਰਨ ਬਣੀ ਰਹੀ। ਉੱਥੇ ਹੀ ਵਿਕਾਸ ਦੇ ਵੱਡੇ ਵੱਡੇ ਪ੍ਰੋਜੈਕਟ ਸ਼ੁਰੂ ਹੋਏ।
ਵੋਟਾਂ ਪਾਉਣ ਲਈ ਲਾਮ ਬੰਦ ਕੀਤਾ: ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਸਧਾਰਨ ਲੋਕਾਂ ਦਾ ਦਾਅਵਾ ਕਰਨ ਵਾਲੇ ਪੰਜਾਬ ਦੇ ਮੌਜੂਦਾ ਹਾਕਮ ਇਸ ਵੇਲੇ ਤਾਨਾਸ਼ਾਹ ਬਣੇ ਹੋਏ ਹਨ। ਜਿਸ ਕਰਕੇ ਕੋਈ ਸਧਾਰਨ ਵਿਅਕਤੀ ਵੀ ਉਨ੍ਹਾਂਂ ਤੱਕ ਪਹੁੰਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਨੂੰ ਸਮਝਣ ਵਾਲੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ। ਜਿਸ ਦੇ ਲੋਕ ਸਭਾ ਹਲਕੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਇਸ ਹਲਕੇ ਦੀਆਂ ਮੰਗਾਂ ਨੂੰ ਸਮਝਣ ਅਤੇ ਹੱਲ ਕਰਨ ਵਾਲੇ ਇਕਲੌਤੇ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਗੜਸ਼ੰਕਰ ਇਲਾਕੇ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠਾਂ ਕਰੋੜਾਂ ਰੁਪਏ ਇਸ ਹਲਕੇ ਦੇ ਵਿਕਾਸ ਲਈ ਖਰਚੇ ਗਏ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਵੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਣ ਜਾ ਰਿਹਾ ਹੈ। ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵੀ ਸੰਬੋਧਨ ਕੀਤਾ ਅਤੇ ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲਾਮ ਬੰਦ ਕੀਤਾ। ਇਸ ਮੌਕੇ ਪਾਰਟੀ ਦੇ ਸਥਾਨਿਕ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
- ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਹੋਇਆ ਭਿਆਨਕ ਸੜਕ ਹਾਦਸਾ, ਲੋਕ ਬਣੇ ਰਹੇ ਤਮਾਸ਼ਬੀਨ - Jalalabad road accident
- ਲੋਕਸਭਾ ਚੋਣਾਂ ਨੂੰ ਲੈ ਕੇ ਇਕਜੁੱਟ ਹੋਇਆ ਦਲਿਤ ਭਾਈਚਾਰਾ, ਗੁਰਜੀਤ ਔਜਲਾ ਦਾ ਕਰਣਗੇ ਬਾਈਕਾਟ - BOYCOT Gurjeet Aujla
- ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਵਾਤਾਵਰਣ ਦੇ ਮੁੱਦੇ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਲਿਆ ਅਹਿਦ - Charanjit Channi met Seecheval