ETV Bharat / state

ਮੀਹ ਨਾਲ ਜਲਥਲ ਹੋਈਆਂ ਸੜਕਾਂ, ਬਾਜ਼ਾਰਾਂ ਵਿੱਚ ਭਰਿਆ ਪਾਣੀ,ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ - HEAVY RAIN IN PUNJAB - HEAVY RAIN IN PUNJAB

HEAVY RAIN IN PUNJAB : ਪੰਜਾਬ ਵਿੱਚ ਪੈ ਰਹੀ ਭਾਰੀ ਬਰਸਾਤ ਕਾਰਨ ਜਿਥੇ ਲੋਕਾਂ ਨੂੰ ਰਾਹਤ ਮਿਲੀ ਹੈ ਮੌਸਮ ਠੰਡਾ ਹੋਇਆ ਹੈ ਉਥੇ ਹੀ ਸ਼ਹਿਰਾਂ ਦੀਆਂ ਗਲੀਆਂ 'ਚ ਭਰੇ ਪਾਣੀ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

Roads flooded with rain, water filled markets, problems faced by people in amritsar
ਮੀਹ ਨਾਲ ਜਲਥਲ ਹੋਈਆਂ ਸੜਕਾਂ, ਬਾਜ਼ਾਰਾਂ ਵਿੱਚ ਭਰਿਆ ਪਾਣੀ,ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ (AMRISTSAR REPORTER)
author img

By ETV Bharat Punjabi Team

Published : Aug 11, 2024, 4:00 PM IST

ਮੀਹ ਨਾਲ ਜਲਥਲ ਹੋਈਆਂ ਸੜਕਾਂ, ਬਾਜ਼ਾਰਾਂ ਵਿੱਚ ਭਰਿਆ ਪਾਣੀ,ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ (AMRISTSAR REPORTER)

ਅੰਮ੍ਰਿਤਸਰ: ਜਦੋਂ ਦੀ ਪੰਜਾਬ 'ਚ ਮਾਨਸੂਨ ਨੇ ਦਸਤਕ ਦਿੱਤੀ ਹੈ ਉਦੋਂ ਤੋਂ ਹੀ ਹਿਮਾਚਲ ਅਤੇ ਪੰਜਾਬ 'ਚ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਉਥੇ ਹੀ ਬੀਤੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਲੋਕਾਂ ਨੂੰ ਰਾਹਤ ਦੇ ਨਾਲ ਨਾਲ ਤੰਗੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਦੇ ਵਿੱਚ ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਇਲਾਕਿਆਂ ਦੇ ਵਿੱਚ ਪਾਣੀ ਭਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਤੋਂ ਬਾਅਦ ਲੋਕ ਆਪਣੇ ਕੰਮ ਕਾਜ 'ਤੇ ਜਾਣ ਦੇ ਲਈ ਇਸ ਗੰਦੇ ਪਾਣੀ ਦੇ ਵਿੱਚੋ ਲੰਘਣ ਦੇ ਲਈ ਮਜ਼ਬੂਰ ਦਿਖਾਈ ਦੇ ਰਹੇ ਹਨ।

ਗੱਲਬਾਤ ਦੌਰਾਨ ਸਥਾਨਕ ਵਾਸੀਆਂ ਨੇ ਕਿਹਾ ਕਿ ਬੇਸ਼ੱਕ ਮੀਂਹ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ ਲੇਕਿਨ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਤੇ ਬਾਜ਼ਾਰਾਂ ਵਿੱਚ ਪਾਣੀ ਭਰਿਆ ਹੋਇਆ ਹੈ ਅਤੇ ਉਹ ਆਪਣੇ ਕੰਮਕਾਜ ਤੇ ਜਾਣ ਮੌਕੇ ਇਸ ਗੰਦੇ ਪਾਣੀ ਦੇ ਵਿੱਚੋਂ ਲੰਘਣ ਦੇ ਲਈ ਮਜ਼ਬੂਰ ਹਨ।

ਲੋਕਾਂ ਨੇ ਕਿਹਾ ਕਿ ਵਾਰ-ਵਾਰ ਇਸ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਂਦਾ ਰਿਹਾ ਹੈ, ਲੇਕਿਨ ਬਾਵਜੂਦ ਇਸ ਦੇ ਪ੍ਰਸ਼ਾਸਨ ਵੱਲੋਂ ਬਿਲਕੁਲ ਵੀ ਇਸ ਪ੍ਰਤੀ ਧਿਆਨ ਨਹੀਂ ਦਿੱਤਾ ਜਾ ਰਿਹਾ । ਜਿਸ ਕਾਰਨ ਜਦੋਂ ਵੀ ਬਰਸਾਤ ਹੁੰਦੀ ਹੈ ਤਾਂ ਉਦੋਂ ਹੀ ਇੱਥੇ ਗੰਦੇ ਪਾਣੀ ਦਾ ਇਕੱਤਰ ਹੋ ਜਾਣਾ ਆਮ ਜਿਹਾ ਰਹਿੰਦਾ ਹੈ। ਜਿਸ ਕਾਰਨ ਬੇਸ਼ੱਕ ਲੋਕਾਂ ਨੂੰ ਮੀਂਹ ਪੈਣ ਦੇ ਨਾਲ ਗਰਮੀ ਤੋਂ ਰਾਹਤ ਮਿਲੀ ਹੈ, ਲੇਕਿਨ ਸਾਨੂੰ ਇਸ ਮੀਂਹ ਦੇ ਨਾਲ ਕਾਰਨ ਆਫਤ ਮਹਿਸੂਸ ਹੋ ਰਹੀ ਹੈ। ਉਹਨਾਂ ਨਗਰ ਨਿਗਮ ਜੰਡਿਆਲਾ ਗੁਰੂ ਤੋਂ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਸਿਸਟਮ ਇਸ ਇਲਾਕੇ ਦੇ ਵਿੱਚ ਪਾਇਆ ਜਾਵੇ ਤਾਂ ਜੋ ਅਜਿਹੀ ਅੱਤ ਦੀ ਗਰਮੀ ਦੌਰਾਨ ਬਰਸਾਤ ਪੈਣ ਤੇ ਲੋਕ ਉਸ ਨੂੰ ਆਫਤ ਦੀ ਬਜਾਏ ਨਿਆਮਤ ਸਮਝਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.