ਅੰਮ੍ਰਿਤਸਰ: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੁਲਿਸ ਵੱਲੋਂ ਚੱਪੇ-ਚੱਪੇ ਉੱਤੇ ਬੈਰੀਕੇਟਿੰਗ ਕੀਤੀ ਗਈ ਹੈ ਉੱਥੇ ਹੀ ਲੁਟੇਰਿਆਂ ਦੇ ਵੀ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕੁੱਝ ਲੁਟੇਰਿਆਂ ਨੇ ਗੰਨ ਪੁਆਇੰਟ ਉੱਤੇ ਇੱਕ ਵਿਅਕਤੀ ਕੋਲ 70 ਹਜ਼ਾਰ ਰੁਪਏ ਦੀ ਲੁੱਟ ਕੀਤੀ। ਮੌਕੇ ਉੱਤੇ ਪਹੁੰਚ ਪੁਲਿਸ ਵੱਲੋਂ ਜਾਂਚ ਵੀ ਕੀਤੀ ਜਾ ਰਹੀ ਹੈ।
ਗੰਨ ਪੁਆਇੰਟ ਉੱਤੇ ਲੁੱਟ: ਪੁਲਿਸ ਮੁਤਾਬਿਕ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿੱਚ ਕੁੱਝ ਅਣਪਛਾਤੇ ਲੁਟੇਰਿਆਂ ਵੱਲੋਂ ਕਲੈਕਸ਼ਨ ਕਰਕੇ ਲਿਆਂਦੀ ਗਈ ਰਕਮ ਲੁੱਟਣ ਲਈ ਟੈਂਪੂ ਚਾਲਕਾਂ ਨੂੰ ਘੇਰ ਕੇ ਉਨ੍ਹਾਂ ਉੱਤੇ ਗੋਲੀ ਚਲਾ ਦਿੱਤੀ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਟੈਂਪੂ ਨੂੰ ਘੇਰ ਲਿਆ ਅਤੇ ਫਿਰ ਗੰਨ ਪੁਆਇੰਟ ਉੱਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਕੇ ਅਸਾਨੀ ਨਾਲ ਮੌਕੇ ਤੋਂ ਫਰਾਰ ਵੀ ਹੋ ਗਏ।
ਇਨਸਾਫ਼ ਦੀ ਮੰਗ: ਲੁੱਟ ਦੇ ਸ਼ਿਕਾਰ ਹੋਏ ਵਿਅਕਤੀ ਦੇ ਮਾਲਕ ਵੱਲ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਅੰਮ੍ਰਿਤਸਰ ਦੇ ਸੁਲਤਾਨ ਰੋਡ ਤੋਂ 100 ਫੁਟੀ ਰਾਹੀਂ ਆਪਣੀ ਗੋਦਾਮ ਵਿੱਚ ਜਾ ਰਿਹਾ ਸੀ ਅਤੇ ਇਸ ਦੌਰਾਨ ਲੁਟੇਰਿਆਂ ਨੇ ਉਹਨਾਂ ਨੂੰ ਘੇਰ ਲਿਆ। ਫਾਇਰਿੰਗ ਕਰਦੇ ਲੁਟੇਰਿਆਂ ਨੇ ਉਨ੍ਹਾਂ ਤੋਂ ਨਕਦੀ ਲੁੱਟੀ ਅਤੇ ਫਰਾਰ ਹੋ ਗਏ। ਉਹਨਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਫਾਇਰ ਲੁਟੇਰਿਆਂ ਵੱਲੋਂ ਕੀਤੇ ਗਏ ਅਤੇ ਉਹ ਪੈਸੇ ਲੈ ਕੇ ਫਰਾਰ ਹੋ ਗਏ ਉਹਨਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਅੱਗੇ ਅਪੀਲ ਕਰਦੇ ਹਾਂ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਲਾਖਾਂ ਪਿੱਛੇ ਭੇਜਿਆ ਜਾਵੇ।
- ਭਾਜਪਾ ਦੇ ਨਾਲ-ਨਾਲ ਆਪ ਉਮੀਦਵਾਰ ਵੀ ਘੇਰ ਰਹੀ ਪੰਜਾਬ ਦੀ ਜਨਤਾ; ਕਈ ਪਿੰਡਾਂ 'ਚ ਨਾ ਵੜ੍ਹਨ ਦੀ ਸਲਾਹ, ਸਿਆਸੀ ਪਾਰਟੀਆਂ ਲਈ ਵੱਡੀ ਚੁਣੌਤੀ - Election Campaign In Punjab
- ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ: ਕਿਉਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ ? ਜਾਣੋ ਕੀ ਹੈ ਇਤਿਹਾਸ - Vaisakhi 2024
- ਤਾਜਪੁਰ ਰੋਡ ਤੇ ਪੁਨੀਤ ਨਗਰ ਵਿੱਚ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ ਤੇ ਪਾਇਆ ਅੱਗ 'ਤੇ ਕਾਬੂ - fire broke out in a shawl factory
ਇੱਥੇ ਦੱਸਣ ਯੋਗ ਹੈ ਕਿ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਉੱਤੇ ਇੱਕ ਡਿਜੀ ਬੈਂਕ ਨੂੰ ਵੀ ਕੁਝ ਲੁਟੇਰਿਆਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਗਿਆ ਸੀ ਅਤੇ ਲੁੱਟ ਦੀ ਵਾਰਦਾਤ ਦੇ ਦੌਰਾਨ ਲੱਖਾਂ ਰੁਪਏ ਦੀ ਲੁੱਟ ਕੀਤੀ ਗਈ ਸੀ। ਉਥੇ ਹੀ ਅੱਜ ਇੱਕ ਵਾਰ ਫਿਰ ਤੋਂ ਪਿਸਤੋਲ ਦੀ ਨੋਕ ਉੱਤੇ 70 ਹਜਾਰ ਰੁਪਏ ਦੀ ਲੁੱਟ ਨੂੰ ਇੱਕ ਵਾਰ ਫਿਰ ਤੋਂ ਅੰਜਾਮ ਦਿੱਤਾ ਗਿਆ ਹੈ।