ਮਾਨਸਾ : 5 ਜਨਵਰੀ, 2022 ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ 'ਤੇ ਫਿਰੋਜ਼ਪੁਰ 'ਤੇ ਪਹੁੰਚੇ ਤਾਂ ਕੁਝ ਕਿਸਾਨਾਂ ਵੱਲੋਂ ਰਾਹ ਰੋਕੇ ਗਏ। ਜਿਸ ਨੂੰ ਲੈਕੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਲਗਾਤਾਰ ਭਖਦਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਅਦਾਲਤ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਜਿਸ ਦਾ ਵਿਰੋਧ ਹੁਣ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਕੀਤਾ ਜਾ ਰਿਹਾ ਹੈ।
ਕੇਂਦਰ ਦੇ ਇਸ਼ਾਰੇ 'ਤੇ ਕਿਸਾਨਾਂ ਖਿਲਾਫ ਕਾਰਵਾਈ ਨਿੰਦਣਯੋਗ
ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਕੋਸ਼ਿਸ਼ ਕਰਨ ਦਾ 25 ਕਿਸਾਨਾਂ 'ਤੇ ਦਰਜ ਕੀਤਾ ਮਾਮਲਾ ਬੇਹੱਦ ਨਿੰਦਣਯੋਗ ਹੈ ਕਿਉਂਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਅਦਾਲਤ ਦੇ ਇਸ ਫੈਸਲੇ ਨੇ ਇਹ ਸਾਬਿਤ ਕੀਤਾ ਹੈ ਕਿ ਕੇਂਦਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਨੇ ਇਹ ਮਾਮਲਾ ਦਰਜ ਕੀਤਾ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਕਿਸਾਨ ਆਗੂ ਨੇ ਬਦਲਿਆ ਕੱਪੜਿਆਂ ਦਾ ਰੰਗ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਖਿਲਾਫ ਮੰਗਾਂ ਨੂੰ ਲੈਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪਰਦਰਸ਼ਨ ਕੀਿਤਾ ਜਾ ਰਿਹਾ ਹੈ। ਉਥੇ ਹੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਆਪਣੇ ਵੱਲੋਂ ਅਨੌਖੇ ਢੰਗ ਨਾਲ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਾਲੇ ਲਿਬਾਸ ਦੇ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂਂ ਮੰਗਾਂ ਕੇਂਦਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਵੱਲੋਂ ਕਾਲੇ ਰੰਗ ਦੀ ਪੱਗ ਅਤੇ ਪੂਰੇ ਹੀ ਕਾਲੇ ਕੱਪੜੇ ਪਾਏ ਜਾਣਗੇ। ਉਨਾਂ ਦੀ ਆਪਣੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਵੱਲੋਂ ਕਾਲੀਆਂ ਪੱਗਾਂ ਅਤੇ ਕਾਲੇ ਕੱਪੜੇ ਪਾ ਕੇ ਰਹਿਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਉਹਨਾਂ ਵੱਲੋਂ ਲਗਾਤਾਰ ਕਾਲੀ ਪੱਗ ਬੰਨ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਡੱਲੇਵਾਲ ਦੀ ਹਿਮਾਇਤ
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇ ਕਹਿਣ ਤੇ ਪੰਜਾਬ ਸਰਕਾਰ ਨੇ ਇਹ ਮਾਮਲਾ ਦਰਜ ਕੀਤਾ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਉਸ ਸਮੇਂ ਕਿਸਾਨਾਂ ਦੀ ਹਮਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਵੀ ਇਸ ਦਾ ਦੋ ਟੁੱਕ ਜਵਾਬ ਦਿੱਤਾ ਸੀ, ਕਿ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਕਿਤੇ ਵੀ ਕਾਫਲਾ ਨਹੀਂ ਰੋਕਿਆ ਸੀ। ਇਸ ਦੌਰਾਨ ਕਿਸਾਨ ਨੇਤਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ
- ਕੀ ਤੁਸੀਂ ਵੀ ਹੋ ਕੁੱਤੇ ਰੱਖਣ ਦੇ ਸ਼ੌਕੀਨ ? ਜਾਣੋਂ ਸਭ ਤੋਂ ਵਾਫ਼ਦਾਰ ਅਤੇ ਸਮਝਦਾਰ ਕਿਹੜੀ ਨਸਲ ਦੇ ਕੁੱਤੇ ਹਨ?
- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਰਨਾਲਾ ਵਿਖੇ ਕੀਤੀ ਸੂਬਾ ਪੱਧਰੀ ਮੀਟਿੰਗ, ਨਵੇਂ ਖੇਤੀ ਮੰਡੀ ਦੇ ਖਰੜੇ ’ਤੇ ਕੀਤੀ ਚਰਚਾ
- ਭਾਰਤ ’ਚ ਨਹੀਂ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫ਼ਿਲਮ Punjab 95, ਯੂ ਟਿਊਬ ਤੋਂ ਹਟਾਇਆ ਟ੍ਰੇਲਰ, ਅੰਤਰਰਾਸ਼ਟਰੀ ਸਿਨੇਮਾਂ ਘਰਾਂ ਦਾ ਬਣੇਗੀ ਹਿੱਸਾ
- ਪਾਤੜਾਂ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ
ਖਨੌਰੀ ਧਰਨੇ 'ਤੇ ਕੀਤੀ ਟਿੱਪਣੀ
ਉਨ੍ਹਾਂ ਖਨੌਰੀ ਬਾਰਡਰ ਤੇ ਚੱਲ ਰਹੇ ਅੰਦੋਲਨ ਬਾਰੇ ਬੋਲਦੇ ਕਿਹਾ ਕਿ ਅੰਦੋਲਨ ਸਹੀ ਚੱਲ ਰਿਹਾ ਹੈ ਅਤੇ ਵੱਡੀ ਤਾਦਾਦ ਦੇ ਵਿੱਚ ਕਿਸਾਨ ਵੀ ਅੰਦੋਲਨ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੰਯੁਕਤ ਕਿਸਾਨ ਮੋਰਚੇ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਵਰਨ ਸਿੰਘ ਪੰਧੇਰ ਵੱਲੋਂ ਜੋ 111 ਕਿਸਾਨਾਂ ਨੂੰ ਭੁੱਖ ਹੜਤਾਲ ਤੇ ਬਿਠਾਉਣ ਅਤੇ ਫਿਰ ਤੋਂ ਇੱਕ ਜਥਾ ਰਵਾਨਾ ਕਰਨ ਦਾ ਜੋ ਐਲਾਨ ਕੀਤਾ ਹੈ ਅਜਿਹਾ ਨਹੀਂ ਹੋਣਾ ਚਾਹੀਦਾ।