ਮਾਨਸਾ: ਮਾਨਸਾ ਜ਼ਿਲ੍ਹੇ ਦੇ ਕਸਬਾ ਜੋਗਾ ਵਿਖੇ ਇੱਕ ਨੌਜਵਾਨ ਸ਼ਰੇਆਮ ਵਿਕ ਰਹੇ ਨਸ਼ਿਆਂ ਤੋਂ ਦੁਖੀ ਹੋ ਕੇ ਵਾਟਰ ਵਰਕਰਸ ਦੀ ਟੈਂਕੀ 'ਤੇ ਚੜ ਗਿਆ ਹੈ। ਨੌਜਵਾਨ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਉਹ ਹਰ ਦਿਨ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦਿੰਦਾ ਹੈ ਪਰ ਉਨ੍ਹਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ।
ਵਾਟਰ ਵਰਕਸ ਦੀ ਟੈਂਕੀ 'ਤੇ ਪੈਟਰੋਲ ਦੀ ਬੋਤਲ ਲੈ ਕੇ ਚੜਿਆ ਨੌਜਵਾਨ
ਨੌਜਵਾਨ ਵੱਲੋਂ ਇਹ ਵੀ ਇਲਜ਼ਾਮ ਲਾਇਆ ਜਾ ਰਿਹਾ ਕਿ ਉਹ ਪੁਲਿਸ ਨੂੰ ਸੱਚ ਦਿਖਾਉਣ ਲਈ ਰੋਜ਼ਾਨਾ ਹਜ਼ਾਰਾਂ ਰੁਪਏ ਦਾ ਚਿੱਟਾ ਮੰਗਵਾ ਕੇ ਪੁਲਿਸ ਨੂੰ ਸਬੂਤ ਵਜੋਂ ਵੀ ਦਿਖਾ ਦਿੰਦਾ ਹੈ ਪਰ ਉਹ ਲੋਕਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਨੌਜਵਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਸ਼ਿਆਂ ਦੇ ਖਿਲਾਫ ਬੋਲਣ 'ਤੇ ਉਸ ਨੂੰ ਜਾਂ ਤਾਂ ਫਿਰ ਨਸ਼ਾ ਤਸਕਰ ਮਾਰ ਦੇਣਗੇ ਜਾਂ ਫਿਰ ਉਸ ਨੂੰ ਖੁਦ ਹੀ ਕੋਈ ਅਜਿਹਾ ਕਦਮ ਚੱਕਣਾ ਪਵੇਗਾ। ਜਿਸ ਨਾਲ ਪੁਲਿਸ ਤੁਰੰਤ ਉਸ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਜਰੂਰ ਆ ਜਾਵੇਗੀ। ਨੌਜਵਾਨ ਵਾਟਰ ਵਰਕਸ ਦੀ ਟੈਂਕੀ 'ਤੇ ਪੈਟਰੋਲ ਦੀ ਬੋਤਲ ਲੈ ਕੇ ਚੜਿਆ ਹੈ ਅਤੇ ਉਸ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਨਹੀਂ ਉਤਰੇਗਾ ਜਦੋਂ ਤੱਕ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ।
ਨੌਜਵਾਨ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਆਵਾਜ਼ ਬੁਲੰਦ
ਗੌਰਤਲਬ ਹੈ ਕਿ ਇਸ ਨੌਜਵਾਨ ਵੱਲੋਂ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਘਲਾ ਦੇ ਇੱਕ ਸਮਾਗਮ ਦੇ ਦੌਰਾਨ ਚਿੱਟਾ ਮੰਗਵਾ ਕੇ ਤੁਰੰਤ ਹੀ ਉਹਨਾਂ ਦੇ ਮੇਜ 'ਤੇ ਰੱਖ ਦਿੱਤਾ ਸੀ। ਇਸ ਨੌਜਵਾਨ ਨੇ ਸਾਬਕਾ ਸਿਹਤ ਮੰਤਰੀ ਨੂੰ ਵੀ ਇਹ ਦਿਖਾ ਦਿੱਤਾ ਸੀ ਕਿ ਸ਼ਰੇਆਮ ਨਸ਼ਾ ਵਿਕਦਾ ਹੈ ਜਦੋਂ ਮਰਜ਼ੀ ਲੈ ਲਓ ਪਰ ਉਸ ਸਮੇਂ ਵੀ ਸਾਬਕਾ ਸਿਹਤ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਕਾਰਵਾਈ ਹੋਵੇਗੀ ਪਰ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਦੇ ਚਲਦਿਆਂ ਇਸ ਨੌਜਵਾਨ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਇਸ ਨੌਜਵਾਨ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਕਿ ਉਹ ਪੁਲਿਸ ਨੂੰ ਵੀ ਜਾਣਕਾਰੀ ਦਿੰਦਾ ਹੈ ਪਰ ਪੁਲਿਸ ਇਸ ਮਾਮਲੇ ਦੇ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ। ਜਦੋਂ ਇਸ ਮਾਮਲੇ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖ ਰਹੇ ਨੇ ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।