ਅੰਮ੍ਰਿਤਸਰ: ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰੂ ਘਰ ਵਿਖੇ ਮਨ ਦੀ ਸ਼ਾਂਤੀ ਲਈ ਅਰਦਾਸ ਕੀਤੀ, ਤੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਹੋਈ, ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਜਲੋਹ ਸਾਹਿਬ ਸਜਾਏ ਜਾਣਗੇ। ਜਿਸ ਦੇ ਦਰਸ਼ਨ ਕਰਕੇ ਸੰਗਤਾਂ ਨੇ ਆਪ ਨੂੰ ਖੁਸ਼ਕਿਸਮਤ ਸਮਝ ਦੀਆਂ ਹਨ ।
ਇਸ ਮੌਕੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ਼ਾਂਤੀ ਦੀ ਕਾਮਨਾ ਕੀਤੀ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਸਿੱਖਾਂ ਦੇ ਦਸਵੇਂ ਗੁਰੂ, ਸਿੱਖਾਂ ਦੇ ਪਿਤਾਮਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਜਲੌਅ ਸਾਹਿਬ ਸਜਾਏ ਜਾਣਗੇ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਹਰੀ ਮੰਦਿਰ ਸਾਹਿਬ ਵਿੱਚ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਸ਼੍ਰੋਮਣੀ ਕਮੇਟੀ ਵੱਲੋਂ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਗੁਰੂ ਘਰ ਨਤਮਸਤਕ ਹੋ ਰਹੀ ਭਾਗਾਂ ਵਾਲੀ ਸੰਗਤ
ਅੱਜ ਦੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਅਨੁਸਾਰ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝ ਰਹੇ ਹਨ। ਅਜਿਹੇ ਅਨਮੋਲ ਜਲੌਹ ਸਾਹਿਬ ਨੂੰ ਦੇਖ ਕੇ ਉਹ ਬਹੁਤ ਖੁਸ਼ ਹੈ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਜਿਸ ਸਰਬੰਸ ਦਾਣੀ ਨੇ ਸਰਦ ਰਾਂਤਾਂ 'ਚ ਆਪਣਾ ਪਰਿਵਾਰ ਕੌਮ ਤੋਂ ਵਾਰ ਦਿੱਤਾ ਉਹਨਾਂ ਦੇ ਪਰਕਾਸ਼ ਹਦਹਾੜੈ 'ਤੇ ਗੁਰੂ ਘਰ ਨਤਮਸਤਕ ਹੋ ਕੇ ਅੰਨਦ ਹੀ ਵੱਖਰਾ ਆਉਂਦਾ ਹੈ।