ਸੰਗਰੂਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦਾ ਚੋਣ ਅਖਾੜਾ ਭੱਖ ਚੁੱਕਾ ਹੈ ਤੇ ਹੁਣ ਵੱਖ ਵੱਖ ਪਾਰਟੀਆਂ ਦੇ ਨਾਲ ਹੀ ਕੱਲ ਦੇਰ ਸ਼ਾਮ ਕਾਂਗਰਸ ਵੱਲੋਂ ਪੰਜਾਬ ਦੇ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਗਏ । ਜਿਸ ਵਿੱਚ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੇ ਚੋਣ ਅਖਾੜੇ ਵਿੱਚ ਹਲਕਾ ਭੁੱਲਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਤਾਰਿਆ ਗਿਆ ਹੈ। ਟਿਕਟ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਵੱਡੇ ਮਾਰਜਨ ਦੇ ਨਾਲ ਇਸ ਸੀਟ ਨੂੰ ਜਿੱਤਣ ਦਾ ਦਾਆਵਾ ਕੀਤਾ ਜਾ ਰਿਹਾ ਹੈ ਹਾਲਾਕਿ ਗੱਲ ਜੇਕਰ ਲੋਕ ਸਭਾ ਹਲਕਾ ਸੰਗਰੂਰ ਦੀ ਕਰੀਏ ਤਾਂ ਇੱਥੇ 2009 ਦੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਤੋਂ ਬਾਅਦ ਮੁੜ ਇਸ ਸੀਟ 'ਤੇ ਕਾਬਜ ਹੋਣ ਵਿੱਚ ਕਾਂਗਰਸ ਬੁਰੀ ਤਰ੍ਹਾ ਅਸਫਲ ਰਹੀ ਹੈ।
2019 'ਚ ਕਿਸ ਨੇ ਮਾਰੀ ਬਾਜੀ: 2014 ਦੀਆਂ ਚੋਣਾਂ ਵਿੱਚ ਇਸ ਸੀਟ ਤੋਂ ਪਹਿਲਾਂ ਵਾਰ ਲੜਨ ਦੌਰਾਨ ਭਗਵੰਤ ਸਿੰਘ ਮਾਨ ਵਲੋਂ 2 ਲੱਖ ਤੋਂ ਵੱਧ ਵੋਟਾਂ ਨਾਲ ਸੀਟ ਜਿੱਤਣ ਤੋਂ ਬਾਅਦ 2019 ਵਿੱਚ ਮੁੜ ਇਕ ਲੱਖ ਤੋਂ ਵੱਧ ਵੋਟਾਂ ਨਾਲ ਇਸ ਸੀਟ ਤੇ ਜਿੱਤ ਪ੍ਰਾਪਤ ਕੀਤੀ ਗਈ ਸੀ। ਜਿਸ ਤੋਂ ਬਾਅਦ 2022 ਵਿੱਚ ਮੌਜੂਦਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ 92 ਵਿਧਾਇਕਾਂ ਨਾਲ ਪੰਜਾਬ ਵਿੱਚ ਸਰਕਾਰ ਬਣਾਉਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਸੀਟ ਦੀ ਐਮ ਪੀ ਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦਾ ਅਹੁਦਾ ਸੰਭਾਲਿਆ ਗਿਆ ਸੀ।
- ਜਾਣੋ, ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਬਾਰੇ - Political Profile
- ਕੀ ਮਹਿਲਾਵਾਂ ਸਿਰਫ ਵੋਟ ਪਾਉਣ ਤੱਕ ਰਹਿ ਗਈਆਂ ਸੀਮਿਤ ! ਪੰਜਾਬ ਦੀ ਸਿਆਸਤ 'ਚ ਮਹਿਲਾਵਾਂ ਦੀ ਕਿੰਨੀ ਭਾਗੀਦਾਰੀ, ਵੇਖੋ ਵਿਸ਼ੇਸ਼ ਰਿਪੋਰਟ - Lok Sabha Election 2024
- ਬਠਿੰਡਾ ਸੀਟ 'ਤੇ ਹੋਵੇਗੀ ਫਸਵੀਂ ਟੱਕਰ, ਚੋਣ ਅਖਾੜੇ 'ਚ ਉਤਾਰਿਆ ਲੱਖਾ ਸਿਧਾਣਾ - lok sabha election 2024
ਸੰਗਰੂਰ ਦੇ ਮੌਜੂਦਾ ਹਾਲਾਤ: ਮੌਜੂਦਾ ਹਾਲਾਤਾਂ ਦੀ ਗੱਲ ਕਰੀਏ ਤਾਂ ਸੰਗਰੂਰ ਲੋਕ ਸਭਾ ਸੀਟ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹੋਣ ਦੇ ਨਾਲ ਨਾਲ ਦੋ ਕੈਬਨਿਟ ਮੰਤਰੀ ਵੀ ਮੌਜੂਦ ਹਨ। ਇਸ ਦੌਰਾਨ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਦੇ ਲਈ ਕਾਂਗਰਸ ਵੱਲੋਂ ਉਮੀਦਵਾਰ ਐਲਾਨੇ ਗਏ ਸੁਖਪਾਲ ਸਿੰਘ ਖਹਿਰਾ ਵੱਲੋਂ ਹੁਣ ਚੋਣ ਮੈਦਾਨ ਵਿੱਚ ਉੱਤਰਨ ਤੋਂ ਪਹਿਲਾਂ ਅੱਜ ਆਪਣੇ ਹਲਕੇ ਦੇ ਲੋਕਾਂ ਨਾਲ ਮੀਟਿੰਗ ਕੀਤੀਆਂ।