ਬਰਨਾਲਾ: ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਮੌਜੂਦਾ ਸਰਪੰਚ ਦੇ ਕਤਲ ਮਾਮਲੇ ਵਿੱਚ ਪੁਲੀਸ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਤੇ ਇਸ ਮਾਮਲੇ ਵਿੱਚ ਬਰੀਕੀ ਨਾਲ ਜਾਂਚ ਦੀ ਗੱਲ ਆਖੀ ਗਈ ਹੈ। ਮ੍ਰਿਤਕ ਸਰਪੰਚ ਦੇ ਪਰਿਵਾਰਿਕ ਮੈਂਬਰਾਂ ਦੇ ਉਲਟ ਪੁਲਿਸ ਵੱਲੋਂ ਇਸ ਕਤਲ ਲਈ ਨਿੱਜੀ ਰੰਜਿਸ ਨੂੰ ਜਿੰਮੇਵਾਰ ਠਹਿਰਾਇਆ ਗਿਆ ਹੈ। ਜਦ ਕਿ ਮ੍ਰਿਤਕ ਸਰਪੰਚ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਲਈ ਨਸ਼ਾ ਤਸਕਰਾਂ ਨੂੰ ਜਿੰਮੇਵਾਰ ਠਹਿਰਾਇਆ ਸੀ ਕਿਉਂਕਿ ਸਰਪੰਚ ਵੱਲੋਂ ਨਸ਼ਾ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾ ਰਿਹਾ ਸੀ।
ਇਸ ਮੌਕੇ ਐਸਪੀ ਬਰਨਾਲਾ ਸੰਦੀਪ ਸਿੰਘ ਮੰਡ ਨੇ ਕਿਹਾ ਕਿ ਬੀਤੀ ਰਾਤ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿਖੇ ਦੋ ਧਿਰਾਂ ਦੀ ਆਪਸ ਵਿੱਚ ਲੜਾਈ ਹੋਈ ਸੀ। ਜਿਸ ਵਿੱਚ ਮੌਜੂਦਾ ਸਰਪੰਚ ਸੁਖਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਜਦਕਿ ਇਸਦੇ ਪਿਤਾ ਦੇ ਵੀ ਗੰਭੀਰ ਸੱਟਾਂ ਲੱਗੀਆਂ ਸਨ। ਇਸ ਦੌਰਾਨ ਸਰਪੰਚ ਸੁਖਜੀਤ ਸਿੰਘ ਦੇ ਸੱਟ ਜਿਆਦਾ ਲੱਗੀ ਹੋਣ ਕਾਰਨ ਹਸਪਤਾਲ ਲਿਆਉਣ ਸਮੇਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਜਦਕਿ ਇਸਦੇ ਪਿਤਾ ਅਜੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਉਹਨਾਂ ਕਿਹਾ ਕਿ ਮ੍ਰਿਤਕ ਸਰਪੰਚ ਦੇ ਪਿਤਾ ਦੇ ਬਿਆਨ ਅਨੁਸਾਰ ਕੋਈ ਗੁਰਚਰਨ ਸਿੰਘ ਅਤੇ ਉਸਦੀ ਧਿਰ ਦੇ 15-20 ਲੋਕਾਂ ਨੇ ਇਸ ਘਟਨਾਂ ਨੂੰ ਅੰਜ਼ਾਮ ਦਿੱਤਾ ਹੈ।
ਡੱਲੇਵਾਲ ਦਾ ਮਰਨ ਵਰਤ ਜਾਰੀ, ਹਲਾਤ ਚਿੰਤਾਜਨਕ, ਅੱਜ ਸ਼ੰਭੂ ਬਾਰਡਰ ਉੱਤੇ ਸੁਪਰੀਮ ਕੋਰਟ 'ਚ ਸੁਣਵਾਈ
ਜਲਦ ਕਾਬੂ ਕੀਤੇ ਜਾਣਗੇ ਮੁਲਜ਼ਮ
ਜਿਸ ਲਈ ਵਿਰੋਧੀ ਧਿਰ ਨੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਹੈ, ਜਿਸਦੀ ਪੁਲਿਸ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਘਟਨਾ ਸਬੰਧੀ ਬੀਤੀ ਰਾਤ ਹੀ ਐਸਐਸਪੀ ਬਰਨਾਲਾ ਵਲੋਂ ਵੱਖ ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਜਿਸ ਵਿੱਚ ਸੀਆਈਏ ਸਟਾਫ਼ ਅਤੇ ਹੋਰ ਤਕਨੀਕੀ ਟੀਮਾਂ ਵੀ ਨਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਰੋਕਣ ਨੂੰ ਲੈਕੇ ਇਹ ਘਟਨਾ ਵਾਪਰੀ ਹੈ, ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਫਿਲਹਾਲ ਹੁਣ ਤੱਕ ਦੀ ਜਾਂਚ ਵਿੱਚ ਜੋ ਗੱਲ ਸਾਹਮਣੇ ਆਈ ਹੈ, ਉਸ ਅਨੁਸਾਰ ਦੋਵੇਂ ਧਿਰਾਂ ਦਰਮਿਆਨ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਜਿਸਨੂੰ ਲੈ ਕੇ ਇਹ ਲੜਾਈ ਹੋਈ ਅਤੇ ਕਤਲ ਹੋਇਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਿਸ ਨੇ ਮ੍ਰਿਤਮ ਦੇ ਪਿਤਾ ਦੇ ਬਿਆਨ ਦਰਜ ਕਰਕੇ ਪੁਲਿਸ ਕਤਲ ਦਾ ਮਾਮਲਾ ਦਰਜ ਕਰ ਰਹੀ ਹੈ।