ETV Bharat / state

30 ਦਸੰਬਰ ਦੀ ਪੰਜਾਬ ਬੰਦ ਕਾਲ ਤੋਂ ਪਹਿਲਾਂ ਕਿਸਾਨਾਂ ਨੇ ਇਸ ਮੁਹਿੰਮ ਦੀ ਕੀਤੀ ਸ਼ੁਰੂਆਤ, ਪੜ੍ਹੋ ਤਾਂ ਜਰਾ ਕੀ ਨੇ ਇਨਾਂ ਦੇ ਇਰਾਦੇ... - PUNJAB BANDH BY FARMERS

ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਜਲੰਧਰ ਮੁੱਖ ਰਾਜਮਾਰਗ ਦੇ ਉੱਤੇ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਤੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ।

30 DECEMBER PUNJAB BANDH
30 ਦਸੰਬਰ ਦੀ ਪੰਜਾਬ ਬੰਦ ਕਾਲ (Etv Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : Dec 27, 2024, 3:51 PM IST

ਅੰਮ੍ਰਿਤਸਰ : ਸ਼ੰਬੂ ਤੇ ਖਨੋਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਇਕੱਲੇ ਇਕੱਲੇ ਦੁਕਾਨਦਾਰ ਅਤੇ ਰੇਹੜੀ ਤੇ ਪਹੁੰਚ ਕੇ ਉਨ੍ਹਾਂ ਨੂੰ 30 ਦਸੰਬਰ ਨੂੰ ਬੰਦ ਦੀ ਅਪੀਲ ਕੀਤੀ ਜਾਵੇਗੀ। ਇਸੇ ਲੜੀ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਜਲੰਧਰ ਮੁੱਖ ਰਾਜਮਾਰਗ ਦੇ ਉੱਤੇ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਤੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

30 ਦਸੰਬਰ ਦੀ ਪੰਜਾਬ ਬੰਦ ਕਾਲ (Etv Bharat (ਅੰਮ੍ਰਿਤਸਰ, ਪੱਤਰਕਾਰ))

'ਇਹ ਮੋਰਚਾ ਇਕੱਲਾ ਕਿਸਾਨਾਂ ਦਾ ਨਹੀਂ ਹੈ ਇਹ ਮੋਰਚਾ ਪੂਰੇ ਦੇਸ਼ ਦੇ ਲੋਕਾਂ ਦਾ ਹੈ'

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇੱਕ ਸਾਲ ਦੇ ਕਰੀਬ ਦਾ ਸਮਾਂ ਹੋ ਚੱਲਿਆ ਹੈ ਕਿ ਉਹ ਸ਼ੰਭੂ ਤੇ ਖਨੌਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰ ਰਹੇ ਹਨ। ਇੱਕ ਮਹੀਨੇ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਇਸ ਕਰਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅਸੀਂ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ। ਜਿਸ ਦੇ ਲਈ ਅਸੀਂ ਅੰਮ੍ਰਿਤਸਰ ਤੇ ਇਸ ਤੋਂ ਇਲਾਵਾ ਪੂਰੇ ਪੰਜਾਬ ਦੇ ਵਿੱਚ ਅੱਜ ਵੱਖ-ਵੱਖ ਥਾਵਾਂ ਤੇ ਜਾ ਕੇ ਇਕੱਲੇ ਕੱਲੇ ਦੁਕਾਨਦਾਰ ਅਤੇ ਰੇਹੜੀ ਵਾਲਿਆਂ ਨੂੰ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦੀ ਅਪੀਲ ਕੀਤੀ ਹੈ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 'ਇਹ ਮੋਰਚਾ ਇਕੱਲਾ ਕਿਸਾਨਾਂ ਦਾ ਨਹੀਂ ਹੈ ਇਹ ਮੋਰਚਾ ਪੂਰੇ ਦੇਸ਼ ਦੇ ਲੋਕਾਂ ਦਾ ਹੈ' ਅਤੇ ਅਸੀਂ ਆਸ ਕਰਦੇ ਹਾਂ ਕਿ 30 ਦਸੰਬਰ ਨੂੰ ਕਰੋੜਾਂ ਪੰਜਾਬੀ ਪੰਜਾਬ ਬੰਦ ਕਰਕੇ ਕੇਂਦਰ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।

30 ਦਸੰਬਰ ਨੂੰ ਕਰਨਗੇ ਪੰਜਾਬ ਬੰਦ

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਕਿਸਾਨੀ ਮੋਰਚਾ 2 ਪੰਜਾਬ ਦੇ ਵੱਖ-ਵੱਖ ਬਾਰਡਰਾਂ ਜਿੰਨਾਂ ਵਿੱਚ ਸ਼ੰਭੂ, ਖਨੌਰੀ, ਟਿੱਕਰੀ ਆਦਿ ਵਿਖੇ ਚੱਲ ਰਹੇ ਹਨ। ਇਸ ਦੌਰਾਨ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਮਐਸਪੀ ਗਾਰੰਟੀ ਕਾਨੂੰਨ ਸਮੇਤ ਵੱਖ-ਵੱਖ ਕਿਸਾਨੀ ਮੰਗਾਂ ਨੂੰ ਕੇਂਦਰ ਸਰਕਾਰ ਦੇ ਕੋਲੋਂ ਪੂਰਾ ਕਰਵਾਉਣ ਲਈ ਬੀਤੇ 32 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਜਿਨਾਂ ਦੀ ਸਿਹਤ ਦਿਨ- ਬ- ਦਿਨ ਖਰਾਬ ਹੁੰਦੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਇਸ ਉੱਤੇ ਕਿਸੇ ਤਰ੍ਹਾਂ ਦੀ ਗੰਭੀਰਤਾ ਨਹੀਂ ਦਿਖਾ ਰਹੀ ਹੈ। ਜਿਸ ਲਈ ਹੁਣ ਲੋਕਾਂ ਨੂੰ ਮੁੜ ਤੋਂ ਜਾਗਰੂਕ ਕਰਨ ਦੇ ਲਈ ਉਹ 30 ਦਸੰਬਰ ਨੂੰ ਪੰਜਾਬ ਬੰਦ ਕਰਨਗੇ ਅਤੇ ਕੇਂਦਰ ਸਰਕਾਰ ਉੱਤੇ ਆਪਣਾ ਦਬਾਵ ਬਣਾ ਕੇ ਕਿਸਾਨੀ ਮੰਗਾਂ ਮਨਵਾਉਣਗੇ।

'ਮੋਰਚਾ ਫਤਿਹ ਕਰਕੇ ਹੀ ਵਾਪਸ ਪਰਤਾਂਗੇ'

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨ ਨਹੀਂ ਲੈਂਦੀ, ਉਨੀ ਦੇਰ ਤੱਕ ਚਾਹੇ ਸਾਨੂੰ ਜਿੰਨੀਆਂ ਵੀ ਸ਼ਹੀਦੀਆਂ ਦੇਣੀਆਂ ਪੈਣ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਮੋਰਚਾ ਫਤਿਹ ਕਰਕੇ ਹੀ ਵਾਪਸ ਪਰਤਾਂਗੇ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਇਸ ਤੋਂ ਅੱਗੇ ਅੰਮ੍ਰਿਤਸਰ ਸਮੇਤ ਵੱਖ-ਵੱਖ ਇਲਾਕਿਆਂ ਦੇ ਵਿੱਚ ਲੋਕਾਂ ਨੂੰ 30 ਦਸੰਬਰ ਨੂੰ ਪੰਜਾਬ ਬੰਦ ਰੱਖਣ ਦੇ ਲਈ ਅਪੀਲ ਕੀਤੀ ਜਾਵੇਗੀ।

ਸਰਕਾਰੀ ਅਤੇ ਨਿੱਜੀ ਅਦਾਰੇ ਵੀ ਰਹਿਣਗੇ ਬੰਦ

ਦੱਸ ਦੇਈਏ ਕਿ 30 ਦਸੰਬਰ ਨੂੰ ਪੰਜਾਬ ਵਿੱਚ ਕਿਸਾਨ ਰੇਲ ਗੱਡੀਆਂ, ਬੱਸਾਂ ਤੇ ਹੋਰ ਸਰਕਾਰੀ ਤੇ ਨਿੱਜੀ ਅਦਾਰੇ ਬੰਦ ਰਹਿਣਗੇ। ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਵਿੱਚ ਕਈ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਸਰਕਾਰੀ ਅਤੇ ਨਿੱਜੀ ਅਦਾਰੇ ਵੀ ਬੰਦ ਰਹਿਣਗੇ। ਮੀਟਿੰਗ ਵਿੱਚ ਅਧਿਆਪਕ, ਟਰਾਂਸਪੋਰਟ, ਬਿਜਲੀ ਕਾਮਿਆਂ, ਆਸ਼ਾ ਵਰਕਰਾਂ, ਸਾਬਕਾ ਸੈਨਿਕਾਂ, ਪ੍ਰੋਫੈਸਰਾਂ, ਵਪਾਰ ਮੰਡਲ ਨੇ ਸ਼ਮੂਲੀਅਤ ਕੀਤੀ।

ਇਹ ਤਾਂ ਦੱਸਣਯੋਗ ਹੈ ਕਿ ਜਗਦੀਸ਼ ਸਿੰਘ ਡੱਲੇਵਾਲ ਦੀ ਲਗਾਤਾਰ ਹੀ ਸਿਹਤ ਵਿੱਚ ਗਿਰਾਵਟ ਆ ਰਹੀ ਹੈ, ਜਿਸ ਨੂੰ ਲੈ ਕੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵੱਡਾ ਐਕਸ਼ਨ ਉਲੀਕਿਆ ਜਾ ਰਿਹਾ ਹੈ। ਜਿਸ ਵਿੱਚ 30 ਦਸੰਬਰ ਵਾਲੇ ਦਿਨ ਪੰਜਾਬ ਬੰਦ ਦੀ ਕਾਲ ਅਤੇ ਮੱਦੇਨਜ਼ਰ ਆ ਕੇ ਸਰਵਨ ਸਿੰਘ ਪੰਧੇਰ ਜੋ ਕਿ ਦੋਵੇਂ ਫਾਰਮਾਂ ਦੇ ਕੋਆਰਡੀਨੇਟਰ ਹਨ। ਉਨ੍ਹਾਂ ਵੱਲੋਂ ਮੀਡੀਅ ਨਾਲ ਗੱਲਬਾਤ ਕਰ ਸਾਰੀ ਜਾਣਕਾਰੀ ਦਿੱਤੀ ਗਈ ਅਤੇ 30 ਦਸੰਬਰ ਨੂੰ ਪੰਜਾਬ ਰੱਖਣ ਲਈ ਹੋਰ ਕੀ-ਕੀ ਹੋਵੇਗਾ, ਇਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ 30 ਤਰੀਕ ਦੇ ਬੰਦ ਨੂੰ ਦੇਖ ਕੇ ਕੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਨਿਰਣੇ ਬਦਲਦੇ ਹਨ ਜਾਂ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਨਿਰਾਸ਼ਾ ਹੱਥ ਆਉਂਦੀ ਹੈ। ਇਹ ਤਾਂ ਸਮਾਂ ਦੱਸੇਗਾ ਪਰ 30 ਤਰੀਕ ਨੂੰ ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਵੱਲੋਂ ਆਪਣੀ ਵਿਓਤਬੰਦੀ ਤਿਆਰ ਕਰ ਲਈ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.