ਲੁਧਿਆਣਾ: ਪੂਰੇ ਦੇਸ਼ ਭਰ ਦੇ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈ ਕੇ ਜਸ਼ਨ ਮਨਾਏ ਜਾ ਰਹੇ ਹਨ। ਜਿੱਥੇ ਸੂਬਾ ਪੱਧਰੀ ਸਮਾਗਮ ਹੋ ਰਹੇ ਹਨ, ਉੱਥੇ ਹੀ ਸਕੂਲਾਂ ਵਿੱਚ ਵੀ ਆਪੋ ਆਪਣੇ ਪੱਧਰ ਤੇ ਬੱਚਿਆਂ ਨੂੰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਇਸ ਸਬੰਧੀ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ: ਅੱਜ ਲੁਧਿਆਣਾ ਦੇ ਸ੍ਰੀ ਰਾਮ ਗਲੋਬਲ ਸਕੂਲ ਦੇ ਵਿੱਚ ਛੋਟੇ-ਛੋਟੇ ਬੱਚਿਆਂ ਵੱਲੋਂ ਸੱਭਿਆਚਾਰਕ ਪੋਸ਼ਾਕਾਂ ਪਾ ਕੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਉਨ੍ਹਾਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਬੱਚਿਆਂ ਨੇ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਗੀਤਾਂ 'ਤੇ ਨੱਚ ਕੇ ਇਸ ਵਿੱਚ ਹਿੱਸਾ ਲਿਆ। ਇਸ ਦੌਰਾਨ ਉਹਨਾਂ ਦੇ ਮਾਪਿਆਂ ਵੱਲੋਂ ਵੀ ਸਮਾਗਮ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਵੱਖ-ਵੱਖ ਸੱਭਿਆਚਾਰ ਦੀ ਪੋਸ਼ਾਕਾਂ ਪਾ ਕੇ ਵਿਦਿਆਰਥੀ ਆਏ, ਜਿਨਾਂ ਦਾ ਆਪਸ ਦੇ ਵਿੱਚ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਮੁਕਾਬਲਾ ਜਿੱਤਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਬੱਚਿਆਂ ਦੇ ਮਾਪਿਆਂ ਨੇ ਵੀ ਲਿਆ ਹਿੱਸਾ: ਇਸ ਦੌਰਾਨ ਸਕੂਲ ਦੀ ਅਧਿਆਪਕ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਹੋਣੇ ਬੇਹਦ ਜ਼ਰੂਰੀ ਹਨ ਤਾਂ ਜੋ ਬੱਚਿਆਂ ਨੂੰ ਆਪਣੇ ਸੱਭਿਆਚਾਰ ਤੇ ਆਪਣੇ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ। ਇਸ ਦੌਰਾਨ ਪੰਜਾਬੀ ਸੱਭਿਆਚਾਰ ਦੀ ਪੋਸ਼ਾਕ ਦੇ ਵਿੱਚ ਚਾਦਰਾ ਲਗਾ ਕੇ ਆਏ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀ ਦੀ ਮਾਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਪੋਸ਼ਾਕ ਸਾਡੇ ਸੱਭਿਆਚਾਰ ਦਾ ਹਿੱਸਾ ਰਹੇ ਹਨ, ਪਰ ਸਾਡੀ ਆਉਣ ਵਾਲੀ ਪੀੜੀ ਇਸ ਨੂੰ ਭੁੱਲਦੀ ਜਾ ਰਹੀ ਹੈ। ਇਸ ਕਰਕੇ ਉਹਨਾਂ ਨੂੰ ਇਹ ਯਾਦ ਕਰਵਾਉਣੇ ਜ਼ਰੂਰੀ ਹਨ, ਇਸ ਕਰਕੇ ਇਹਨਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।
ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ: ਉਹਨਾਂ ਕਿਹਾ ਕਿ ਸਕੂਲਾਂ ਵੱਲੋਂ ਵੀ ਚੰਗੇ ਉਪਰਾਲੇ ਕੀਤੇ ਜਾਂਦੇ ਹਨ, ਜੋ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਨਾਲ ਜਿੱਥੇ ਵਿਦਿਆਰਥੀ ਨੂੰ ਪੱਤ ਚੱਲਦਾ ਕਿ ਸਾਨੂੰ ਕਿਸ ਤਰ੍ਹਾਂ ਆਜ਼ਾਦੀ ਮਿਲੀ ਤੇ ਕਿਸ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਇਸ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਵੱਖ-ਵੱਖ ਸੱਭਿਆਚਾਰ ਤੋਂ ਵੀ ਉਹ ਜਾਣੂ ਹੁੰਦੇ ਹਨ। ਉਹਨਾਂ ਕਿਹਾ ਕਿ ਸਾਡੇ 'ਤੇ ਪੱਛਮੀ ਸੱਭਿਆਚਾਰ ਲਗਾਤਾਰ ਭਾਰੂ ਹੋ ਰਿਹਾ ਹੈ, ਉਸ ਦਾ ਤੋੜ ਸਾਡਾ ਆਪਣਾ ਸੱਭਿਆਚਾਰ ਅਤੇ ਵਿਰਸਾ ਹੈ, ਜਿਸ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕੀਤਾ ਜਾਣਾ ਚਾਹੀਦਾ ਹੈ।
- ਲੁਧਿਆਣਾ ਦੇ ਇੰਨ੍ਹਾਂ ਦੋ ਬਹਾਦਰ ਅਫ਼ਸਰਾਂ ਨੂੰ ਮਿਲੇਗਾ ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ CM ਮੈਡਲ - Independence Day 2024
- ਵਿਦੇਸ਼ ਦੀ ਧਰਤੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ, ਰਾਏਕੋਟ ਦੇ 22 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ - Raikots Boy died in Canada
- ਕੇਂਦਰੀ ਮੰਤਰੀ ਗਡਕਰੀ ਦੀ ਚਿੱਠੀ ਦਾ CM ਮਾਨ ਨੇ ਦਿੱਤਾ ਠੋਕਵਾਂ ਜਵਾਬ, ਪੜ੍ਹੋ ਵਿੱਚ ਕੀ ਲਿਖਿਆ? - MANN REPLY NITIN GADKARI