ETV Bharat / state

ਜਦੋਂ ਸਕੂਲ ਦੀ ਪ੍ਰਿੰਸੀਪਲ ਨੇ ਬੱਚੇ 'ਤੇ ਚੁੱਕਿਆ ਹੱਥ ਤਾਂ ਹੋ ਗਈ ਵੀਡੀਓ ਵਾਇਰਲ, ਸਿੱਖਿਆ ਮੰਤਰੀ ਨੇ ਲਿਆ ਵੱਡਾ ਐਕਸ਼ਨ, ਕਸੂਤੀ ਫਸੀ... - SCHOOL PRINCIPAL VIDEO VIRAL

ਅਧਿਆਪਕ ਵੱਲੋਂ ਇੱਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

SCHOOL PRINCIPAL VIDEO VIRAL
ਵਾਈਰਲ ਵੀਡੀਓ ਮਾਮਲੇ 'ਚ ਹੋਇਆ ਐਕਸ਼ਨ (ETV Bharat ਗ੍ਰਾਫਿਕਸ ਟੀਮ)
author img

By ETV Bharat Punjabi Team

Published : Jan 5, 2025, 5:32 PM IST

ਹੈਦਰਾਬਾਦ ਡੈਸਕ: ਪੰਜਾਬ ਵਿਚ ਬੀਤੇ ਦਿਨ ਇਕ ਸਕੂਲ ਅਧਿਆਪਕ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਇਕ ਬੱਚੇ ਨੂੰ ਬੁਰੀ ਤਰ੍ਹਾਂ ਨਾਲ ਮਾਰ ਰਹੀ ਸੀ। ਇਸ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੱਚੇ ਦੀ ਕੁੱਟਮਾਰ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵੀਡੀਓ ਇਕ ਪ੍ਰਾਈਵੇਟ ਸਕੂਲ ਦੀ ਹੈ, ਪਰ ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ।

ਵਾਈਰਲ ਵੀਡੀਓ

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਅਧਿਆਪਕ ਵੱਲੋਂ ਇੱਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਦਾ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਪ੍ਰਾਈਵੇਟ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਿੱਥੋਂ ਦੀ ਹੈ ਵਾਈਰਲ ਵੀਡੀਓ

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੀ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦਾ ਜੂੜਾ ਵੀ ਪੁੱਟਿਆ। ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਨਾਲ ਬਹੁਤ ਤੜਫ ਰਿਹਾ ਹੈ ਅਤੇ ਉੱਚੀ-ਉੱਚੀ ਰੋ ਰਿਹਾ ਸੀ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.