ETV Bharat / state

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਅੱਗੇ ਲਗਾਈਆਂ ਸਕ੍ਰੀਨਾਂ ਤੁਰੰਤ ਹਟਾਈਆਂ ਜਾਣ -ਐਡਵੋਕੇਟ ਧਾਮੀ - ਭਗਵੰਤ ਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ

Screens placed in front of Gurdwara Sri Santokhsar Sahib should be removed immediately - Advocate Dhami
ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਅੱਗੇ ਲਗਾਈਆਂ ਸਕ੍ਰੀਨਾਂ ਤੁਰੰਤ ਹਟਾਈਆਂ ਜਾਣ -ਐਡਵੋਕੇਟ ਧਾਮੀ
author img

By ETV Bharat Punjabi Team

Published : Feb 4, 2024, 5:39 PM IST

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਅੱਗੇ ਲਗਾਈਆਂ ਸਕ੍ਰੀਨਾਂ ਤੁਰੰਤ ਹਟਾਈਆਂ ਜਾਣ -ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸ ਨੂੰ ਲੈਕੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਆਪਣੀਆਂ ਮਸ਼ਹੂਰੀਆਂ ਦੀ ਹੋਰ ਭਰਮਾਰ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਉੱਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ। ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ।

ਲੋਕਾਂ ਦੀਆਂ ਭਾਵਨਾਂਵਾਂ ਨਾਲ ਖਿਲਵਾੜ : ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਚੌਗਿਰਦਾ ਧਾਰਮਿਕ ਮਾਹੌਲ ਵਾਲਾ ਹੁੰਦਾ ਹੈ, ਜਿੱਥੇ ਸੰਗਤ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਸਰਵਣ ਕਰਨ ਲਈ ਆਉਂਦੀ ਹੈ। ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਹਨੇਰਾ। ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ। ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।

ਪਹਿਲਾਂ ਵੀ ਲੱਗੇ ਸੀ ਇਸ਼ਤਿਹਾਰ : ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੇ ਇਸ਼ਤਿਹਾਰਾਂ ਅਤੇ ਪੋਸਟਰਾਂ ਨੂੰ ਲਗਾਉਣ ਨੂੰ ਲੈਕੇ ਸੂਬਾ ਸਰਕਾਰ ਦੀ ਨਿੰਦਾ ਕੀਤੀ ਜਾ ਚੁਕੀ ਹੈ। ਸੂਬਾ ਸਰਕਾਰ ਵੱਲੋਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤੀ ਗਲੀ ਵਿੱਚ ਇਹ ਪੋਸਟਰ ਲਗਾਏ ਗਏ ਸਨ। ਇਹਨਾਂ ਹੀ ਨਹੀਂ ਜਿਥੇ ਗੁਰੂ ਘਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸ਼ਾਸਨ ਦਿਖਾਇਆ ਜਾਂਦਾ ਸੀ ਉਥੇ ਵੀ ਇਸ਼ਤਿਹਾਰ ਲੱਗੇ ਸਨ ਜਿੰਨਾ ਦਾ ਵਿਰੋਧ ਕਰਨ ਤੋਂ ਬਾਅਦ ਇਸ ਨੂੰ ਹਟਾਇਆ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.