ਬਠਿੰਡਾ: ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਦੀ ਕਾਲ ਦਾ ਅਸਰ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਅਤੇ ਜ਼ਿਲ੍ਹਾ ਬਠਿੰਡਾ ਵੀ ਇਸ ਤੋਂ ਅਛੂਤਾ ਨਹੀਂ ਹੈ। ਬਠਿੰਡਾ ਨੂੰ ਹਰਿਆਣਾ ਨਾਲ ਜੋੜਨ ਵਾਲੇ ਡੂਮਵਾਲੀ ਬਾਰਡਰ ਉੱਤੇ ਹਰਿਆਣਾ ਪੁਲਿਸ ਨੇ ਬਾਕੀ ਬਾਰਡਰਾਂ ਦੀ ਤਰ੍ਹਾਂ ਜੰਗੀ ਪੱਧਰ ਉੱਤੇ ਤਿਆਰੀ ਕੀਤੀ ਹੈ। ਇਸ ਬਾਰਡਰ ਉੱਤੇ ਪੁਲਿਸ ਨੇ ਤਿੰਨ ਲੇਅਰ ਸਿਕਿਓਰਿਟੀ ਖੜ੍ਹੀ ਕੀਤੀ ਹੈ ਅਤੇ ਤਿੰਨ ਲੇਅਰਾਂ ਨੂੰ ਮਜ਼ਬੂਤ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ।
ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ: ਇੱਥੇ ਇਹ ਵੀ ਦੱਸਣਾ ਲਾਜ਼ਮੀ ਹੈ ਕਿ ਹਰਿਆਣਾ ਪੁਲਿਸ ਕਿਸਾਨਾਂ ਦੀ ਹਰ ਹਰਕਤ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕਰ ਰਹੀ ਹੈ। ਪੁਲਿਸ ਵੱਲੋਂ ਡਰੋਨ ਨਾਲ ਦੂਰ-ਦਰਾਡੇ ਤੋਂ ਆ ਰਹੇ ਕਿਸਾਨਾਂ ਉੱਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਭਾਵੇਂ ਬਾਰਡਰ ਉੱਤੇ ਪੰਜਾਬ ਦੇ ਕਿਸਾਨਾਂ ਨੂੰ ਡੱਕਣ ਦੀ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਾਰਡਰ ਉੱਤੇ ਹੀ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਲਈ ਰਾਸ਼ਣ ਲੈਕੇ ਪਹੁੰਚੇ ਹਨ। ਹਰਿਆਣਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਉਨ੍ਹਾਂ ਦਾ ਵੱਡਾ ਭਰਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਉਹ ਕਿਸੇ ਵੀ ਕੀਮਤ ਉੱਤੇ ਦਿੱਲੀ ਪਹੁੰਚਾਉਣਗੇ।
- ਕਿਸਾਨਾਂ ਦਾ ਕਾਫਲਾ ਦਿੱਲੀ ਲਈ ਰਵਾਨਾ, ਕਿਸਾਨ ਨੇਤਾ ਪੰਧੇਰ ਨੇ ਕਿਹਾ - ਪੁਲਿਸ ਵਲੋਂ ਰੋਕਣ 'ਤੇ ਕੀ ਕਰਨਾ, ਇਹ ਫੈਸਲਾ ਮੌਕੇ 'ਤੇ ਹੋਵੇਗਾ
- ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਚੰਡੀਗੜ੍ਹ 'ਚ ਪ੍ਰਸ਼ਾਸਨ ਨੇ ਸਕੂਲਾਂ 'ਚ ਕੀਤੀ ਛੁੱਟੀ, ਸੁਰੱਖਿਆ ਦਾ ਦਿੱਤਾ ਹਵਾਲਾ
- ਇੰਡੀਆ ਫਾਰਮਰ ਐਸ਼ੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ, 16 ਫਰਵਰੀ ਦੇ ਬੰਦ ਦੀ ਕਾਲ ਨੂੰ ਲੈਕੇ ਕੀਤੀ ਚਰਚਾ
ਇੰਟਰਨੈੱਟ ਸੇਵਾ ਠੱਪ: ਦੱਸ ਦਈਏ ਆਪਣੀਆਂ ਮੰਗਾਂ ਨੂੰ ਲੈਕੇ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਦਿੱਲੀਆਂ ਵਿੱਚ ਜੂਟਣ ਲਈ ਕੂਚ ਕਰ ਰਹੀਆਂ ਹਨ। ਉੱਧਰ ਦੂਜੇ ਪਾਸੇ ਪੰਜਾਬ ਦੇ ਕਿਸਾਨ ਵੀ ਹਰਿਆਣਾ ਦੇ ਰਸਤੇ ਦਿੱਲੀ ਵਿੱਚ ਪਹੁੰਚਣ ਦਾ ਯਤਨ ਕਰ ਰਹੇ ਹਨ, ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬਾਰਡਰਾਂ ਨੂੰ ਅਭੇਦ ਕਿਲ੍ਹੇ ਵਿੱਚ ਤਬਦੀਲ ਕੀਤਾ ਗਿਆ ਹੈ। ਸਰਕਾਰ ਨੇ ਜਿੱਥੇ ਬਾਰਡਰਾਂ ਉੱਤੇ ਕੰਡਿਆਲੀਆਂ ਤਾਰਾਂ ਲਗਾ ਕੇ ਕੰਕਰੀਟ ਦੀਆਂ ਕੰਧਾਂ ਖੜ੍ਹੀਆਂ ਕੀਤੀਆਂ ਨੇ ਉੱਥੇ ਹੀ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ। ਦੱਸ ਦਈਏ ਹਰਿਆਣਾ ਸਰਕਾਰ ਨੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਬਾਰਡਰਾਂ ਉੱਤੇ ਤਾਂ ਜੰਗੀ ਹਾਲਾਤ ਵਰਗੀ ਤਿਆਰੀ ਕੀਤੀ ਹੀ ਹੈ ਦੂਜੇ ਪਾਸੇ ਸੂਬੇ ਦੇ ਅੰਦਰ ਵੀ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹਰਿਆਣਾ ਸਰਕਾਰ ਦੇ ਇਸ ਐਕਸ਼ਨ ਤੋਂ ਆਮ ਲੇਕ ਡਾਹਢੇ ਪਰੇਸ਼ਾਨ ਵੀ ਨਜ਼ਰ ਆ ਰਹੇ ਹਨ।