ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਇੰਨੀ ਦਿਨੀਂ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਜਿਸ ਦਾ ਵੱਡਾ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਫੁੱਟ ਅਤੇ ਵਿਰੋਧੀਆਂ ਵੱਲੋਂ ਲਗਾਤਾਰ ਸਾਧੇ ਜਾ ਰਹੇ ਨਿਸ਼ਾਨਿਆ ਨੂੰ ਮੰਨਿਆ ਜਾ ਰਿਹਾ ਹੈ। ਕਰੀਬ 100 ਸਾਲ ਪਹਿਲਾਂ ਹੋਂਦ ਵਿੱਚ ਆਇਆ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਜਿਸ ਦੇ ਪਿੱਛੇ ਵੱਡਾ ਕਾਰਨ ਪਿਛਲੇ ਦੋ ਦਹਾਕਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਕੀਤੀਆਂ ਗਈਆਂ ਗਲਤੀਆਂ ਨੂੰ ਮੰਨਿਆ ਜਾ ਰਿਹਾ ਹੈ।
ਇਕੱਲਾ ਸੁਖਬੀਰ ਬਾਦਲ ਨਹੀਂ ਗਲਤ: ਇਸ ਸਬੰਧੀ ਸੀਨੀਅਰ ਪੱਤਰਕਾਰ ਚੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਮੌਜੂਦਾ ਸੰਕਟ ਲਈ ਸੀਨੀਅਰ ਲੀਡਰਸ਼ਿਪ ਜਿੰਮੇਵਾਰ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਬਾਗੀ ਧੜਾ ਵੀ ਬਰਾਬਰ ਦਾ ਜਿੰਮੇਵਾਰ ਹੈ। ਜਿਨਾਂ ਵੱਲੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਮਸਲਿਆਂ ਨੂੰ ਜਨਤਕ ਕੀਤਾ ਜਾ ਰਿਹਾ ਹੈ ਕਿਉਂਕਿ ਜਿੰਨਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਰਹੇ, ਉਹਨਾਂ ਵੱਲੋਂ ਆਪਣੇ ਵਿਰੋਧੀਆਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਲਈ ਇਕੱਲਾ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੋਵੇਗਾ ਕਿਉਂਕਿ ਸੁਖਬੀਰ ਸਿੰਘ ਬਾਦਲ ਦੇ ਆਲੇ ਦੁਆਲੇ ਘੁੰਮ ਰਹੇ ਲੋਕ ਇਹ ਸਭ ਤੋਂ ਵੱਧ ਇਹਨਾਂ ਹਾਲਾਤਾਂ ਲਈ ਜਿੰਮੇਵਾਰ ਹਨ।
ਅਕਾਲੀ ਸਰਕਾਰ ਸਮੇਂ ਹੋਈਆਂ ਗਲਤੀਆਂ: ਉਨ੍ਹਾਂ ਕਿਹਾ ਕਿ ਇਹਨਾਂ ਸੱਤ ਅੱਠ ਨਿੱਜੀ ਸਹਾਇਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਹੱਦ ਤੱਕ ਦਖ਼ਲਅੰਦਾਜੀ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਦਿਨੋਂ-ਦਿਨ ਡਿੱਗਦਾ ਚਲਾ ਗਿਆ। ਇਹਨਾਂ ਵੱਲੋਂ ਜਿੱਥੇ ਹਲਕਾ ਇੰਚਾਰਜ ਨੂੰ ਲਾਉਣਾ ਅਤੇ ਹਟਾਉਣਾ ਸੀ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਵਿਚਾਰਾਂ ਨੂੰ ਆਪਣੇ ਤੱਕ ਸੀਮਤ ਰੱਖਣਾ ਅਤੇ ਪਾਰਟੀ ਪ੍ਰਧਾਨ ਨੂੰ ਇਸ ਬਾਰੇ ਭਿਣਕ ਤੱਕ ਨਾ ਲੱਗਣਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਦਹਾਕਿਆਂ ਦੌਰਾਨ ਸਭ ਤੋਂ ਮੰਦਭਾਗੀ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀ। ਉਸ ਤੋਂ ਮੰਦਭਾਗੀ ਸਰਕਾਰ ਦੇ ਹੁੰਦਿਆਂ ਵੀ ਇਹ ਗੱਲ ਹੋਈ ਕਿ ਪੰਥਕ ਕਹਾਉਣ ਵਾਲੀ ਸਰਕਾਰ ਦੇ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਗੋਲੀ ਚਲਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਟੇਢੇ ਢੰਗ ਨਾਲ ਮੁਆਫ਼ੀ ਮੰਗਵਾਈ ਗਈ। ਇਹ ਸਭ ਗੱਲਾਂ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਈਆਂ ਅਤੇ ਅਕਾਲੀ ਦਲ ਦਾ ਗਰਾਫ ਦਿਨੋਂ-ਦਿਨ ਡਿੱਗਦਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੀ ਇਹ ਹਾਲਤ ਜੋ ਇਸ ਸਮੇਂ ਬਣੀ ਹੋਈ ਹੈ, ਉਸ 'ਚ ਇਕੱਲੇ ਸੁਖਬੀਰ ਬਾਦਲ ਨਹੀਂ ਸਗੋਂ ਜੋ ਅੱਜ ਬਾਗੀ ਧੜੇ 'ਚ ਖੜੇ ਹਨ, ਉਹ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਕਈ ਗਲਤੀਆਂ ਕੀਤੀਆਂ ਹਨ, ਜਿਸ ਦਾ ਉਨ੍ਹਾਂ ਨੂੰ ਨਤੀਜਾ ਭੁਗਤਣਾ ਪੈ ਰਿਹਾ ਹੈ। ਡੇਰਾ ਸਿਰਸਾ ਨੂੰ ਮੁਆਫ਼ੀ ਹੋਵੇ, ਬੇਅਦਬੀ ਦਾ ਮੁੱਦਾ ਹੋਵੇ, ਗੋਲੀਕਾਂਡ ਹੋਵੇ, ਇਸ 'ਚ ਸਾਰੇ ਬਰਾਬਰ ਦੇ ਭਾਗੀਦਾਰ ਹਨ ਤੇ ਸਿੱਖ ਪੰਥ ਨੂੰ ਅਪੀਲ ਹੈ ਕਿਸੇ ਨੂੰ ਵੀ ਬਖਸ਼ਣਾ ਨਹੀਂ ਤੇ ਸਜ਼ਾ ਬਰਾਬਰ ਦੇਣਾ। ਅਕਾਲੀ ਦਲ 'ਚ ਸੱਤਾ ਦਾ ਸੁੱਖ ਭੋਗਣ ਵਾਲਿਆਂ ਤੋਂ ਜਦੋਂ ਲੋਕ ਦੂਰ ਹੋਣ ਲੱਗੇ ਤਾਂ ਉਨ੍ਹਾਂ ਇਸ ਦਾ ਸਾਰਾ ਠੀਕਰਾ ਇੱਕ ਵਿਅਕਤੀ 'ਤੇ ਭੰਨਿਆ ਜਾ ਰਿਹਾ ਹੈ।-ਚੰਦਰ ਪ੍ਰਕਾਸ਼, ਸੀਨੀਅਰ ਪੱਤਰਕਾਰ
ਸਿੱਖ ਸੰਗਤ ਨੂੰ ਦੇਣਾ ਚਾਹੀਦਾ ਫਤਵਾ: ਉਨ੍ਹਾਂ ਕਿਹਾ ਕਿ ਹੁਣ ਰਹਿੰਦੀ ਕਸਰ ਬਾਗੀਆਂ ਵੱਲੋਂ ਕੱਢ ਦਿੱਤੀ ਗਈ, ਜਿਹਨਾਂ ਵੱਲੋਂ ਅੰਦਰੂਨੀ ਗੱਲਾਂ ਜੱਗ ਜਾਹਿਰ ਕਰ ਦਿੱਤੀਆਂ। ਹੁਣ ਸਮਝਣ ਵਾਲੀ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਹੋਏ ਗੁਨਾਹਾਂ ਦੀ ਮੁਆਫ਼ੀ ਮੰਗੀ ਗਈ ਹੈ। ਹੁਣ ਸੱਪ ਲੰਘੇ ਤੋਂ ਲਕੀਰ ਪਿੱਟਣ ਦਾ ਕੋਈ ਫਾਇਦਾ ਨਹੀਂ ਕਿਉਂਕਿ ਜੇਕਰ ਸਿੱਖ ਜਗਤ ਸੁਖਬੀਰ ਸਿੰਘ ਬਾਦਲ ਨੂੰ ਪਿਛਲੀਆਂ ਘਟਨਾਵਾਂ ਲਈ ਜਿੰਮੇਵਾਰ ਸਮਝਦਾ ਹੈ ਤਾਂ ਜਿੰਮੇਵਾਰੀ ਬਾਗੀ ਧੜੇ ਦੇ ਅਕਾਲੀ ਦਲ ਦੇ ਲੀਡਰਾਂ ਦੀ ਵੀ ਬਣਦੀ ਹੈ। ਸੋ ਪੰਜਾਬ ਦੇ ਲੋਕਾਂ ਨੂੰ ਕਿਤੇ ਨਾ ਕਿਤੇ ਇਹਨਾਂ ਲੀਡਰਾਂ ਖਿਲਾਫ਼ ਇਕ ਵੱਡਾ ਫਤਵਾ ਜਾਰੀ ਕਰਨਾ ਚਾਹੀਦਾ ਹੈ। ਇਹਨਾਂ ਦੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਸਮੁੱਚੇ ਸਿੱਖ ਜਗਤ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਸਿੱਖ ਮੁੱਦਿਆਂ ਤੋਂ ਭਟਕ ਗਿਆ ਹੈ।
- ਪੁਰਾਣੀ ਰੰਜਿਸ਼ ਦੇ ਚੱਲਦੇ ਵਾਰਦਾਤ, ਦੋ ਦਰਜਨ ਤੋਂ ਵੱਧ ਲੋਕਾਂ ਨੇ ਘਰ 'ਚ ਵੜ ਕੇ ਕੀਤੀ ਪਰਿਵਾਰ ਦੀ ਕੁੱਟਮਾਰ - Beating family due to grudge
- ਸ਼ੇਖ ਹਸੀਨਾ 'ਤੇ ਸੀਐਮ ਮਾਨ ਦਾ ਨਿਸ਼ਾਨਾ - "ਦੇਖਿਆ ਨਾ ਤੁਸੀਂ ਕੱਲ੍ਹ ਕੀ ਹੋਇਆ?,ਜਦੋਂ ਲੋਕ ਜਾਗਦੇ ਨੇ ਤਾਂ ਇਵੇਂ ਹੀ ਹੁੰਦਾ..." - BANGLADESH COUP SHEIKH HASINA
- ਸੁਖਬੀਰ ਬਾਦਲ ਦੇ ਸਪੱਸ਼ਟੀਕਰਨ 'ਤੇ ਆਖਿਰ ਸਾਹਮਣੇ ਆਇਆ ਸੀਐਮ ਮਾਨ ਦਾ ਰਿਐਕਸ਼ਨ, ਕਿਹਾ- ਜਲਦ ਹੋਣਗੇ ਵੱਡੇ ਖੁਲਾਸੇ - CM Mann On Sukhbir Badal