ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 23 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ 14 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਹ ਤਬਾਦਲੇ ਲੋਕ ਸਭਾ ਚੋਣਾਂ ਤੋਂ ਬਾਅਦ ਹੋਏ ਹਨ। ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦੱਸ ਦਈਏ ਤਿ ਤਰਨਤਾਰਨ, ਮੋਗਾ, ਮਾਨਸਾ, ਮੋਹਾਲੀ, ਖੰਨਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਜਲੰਧਰ ਦਿਹਾਤੀ, ਅੰਮ੍ਰਿਤਸਰ ਦਿਹਾਤੀ, ਮਲੇਰਕੋਟਲਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਐੱਸ.ਐੱਸ.ਪੀਜ਼ ਨੂੰ ਬਦਲ ਦਿੱਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ : ਪੰਜਾਬ ਸਰਕਾਰ ਨੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲ ਦਿੱਤੇ ਹਨ। ਇਨ੍ਹਾਂ ਵਿੱਚ ਮੋਹਾਲੀ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਮਾਨਸਾ, ਮੋਗਾ, ਮਾਲੇਕੋਟਲਾ, ਪਠਾਨਕੋਟ, ਮੁਕਤਸਰ, ਫਰੀਦਕੋਟ, ਤਰਨਤਾਰਨ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਜਲੰਧਰ ਦਿਹਾਤੀ ਸ਼ਾਮਲ ਹਨ। ਉਥੇ ਹੀ ਦੱਸ ਦਈਏ ਕਿ ਤਰਨਤਾਰਨ, ਮੋਗਾ, ਮਾਨਸਾ, ਮੋਹਾਲੀ, ਖੰਨਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਜਲੰਧਰ ਦਿਹਾਤੀ, ਅੰਮ੍ਰਿਤਸਰ ਦਿਹਾਤੀ, ਮਲੇਰਕੋਟਲਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਐੱਸ.ਐੱਸ.ਪੀਜ਼ ਨੂੰ ਬਦਲ ਦਿੱਤਾ ਗਿਆ ਹੈ।
ਇਹਨਾਂ ਅਫਸਰਾਂ ਨੂੰ ਮਿਲੇ ਨਵੇਂ ਸ਼ਹਿਰ: 2012 ਬੈਂਚ ਦੇ ਆਈਪੀਐਸ ਅਧਿਕਾਰੀ ਸੰਦੀਪ ਕੁਮਾਰ ਗਰਗ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਅਮਨੀਤ ਕੌਂਡਲ ਐਸਐਸਪੀ ਬਠਿੰਡਾ, ਵਰੁਣ ਸ਼ਰਮਾ ਨੂੰ ਏਆਈਜੀ ਪ੍ਰੋਵੀਜ਼ਨਿੰਗ ਪੰਜਾਬ ਦੇ ਨਾਲ-ਨਾਲ ਰੋਡ ਸੇਫਟੀ ਫੋਰਸ, ਦੀਪਕ ਪਾਰਿਖ ਨੂੰ ਐਸਐਸਪੀ ਮੁਹਾਲੀ, ਭਗੀਰਥ ਐਸਐਸਪੀ ਮਾਨਸਾ, ਗੌਰਵ ਤੂਰਾ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਐਸਐਸਪੀ ਮੋਗਾ, ਸਿਮਰਤ ਕੌਰ ਨੂੰ ਏਆਈਜੀ ਸੀਆਈਆਈ ਪਟਿਆਲਾ, ਅਸ਼ਵਨੀ ਗੋਦਿਆਲ ਏਆਈਜੀ ਐਚਆਰਡੀ ਪੰਜਾਬ, ਸੋਹੇਲ ਕਾਸਿਮ ਏਐਸਪੀ ਬਠਿੰਡਾ, ਪ੍ਰਗਿਆ ਜੈਨ ਐਸਐਸਪੀ ਫਰੀਦਕੋਟ, ਤੁਸ਼ਾਰ ਗੁਪਤਾ ਐਸਐਸਪੀ ਮੁਕਤਸਰ ਸਾਹਿਬ ਹਨ।
ਨਾਨਕ ਸਿੰਘ ਨੂੰ ਐਸਐਸਪੀ ਪਟਿਆਲਾ, ਚਰਨਜੀਤ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਭਗੀਰਥ ਸਿੰਘ ਮੀਨਾ ਨੂੰ ਐਸਐਸਪੀ ਮਾਨਸਾ, ਦੀਪਕ ਨੂੰ ਐਸਐਸਪੀ ਮੁਹਾਲੀ, ਗੌਰਵ ਨੂੰ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਨੂੰ ਐਸਐਸਪੀ ਮੋਗਾ, ਅਸ਼ਵਨੀ ਨੂੰ ਐਸਐਸਪੀ ਖੰਨਾ ਅਤੇ ਸੁਹੇਲ ਕਾਸਿਮ ਨੂੰ ਐਸਐਸਪੀ ਪਟਿਆਲਾ ,ਪ੍ਰਗਿਆ ਜੈਨ ਨੂੰ ਐਸਐਸਪੀ ਫਰੀਦਕੋਟ,ਗਗਨ ਅਜੀਤ ਸਿੰਘ ਨੂੰ ਐਸਐਸਪੀ ਮਲੇਰਕੋਟਲਾ, ਤਲਜਿੰਦਰ ਨੂੰ ਐਸਐਸਪੀ ਪਠਾਨਕੋਟ, ਹਰਕਮਲਪ੍ਰੀਤ ਸਿੰਘ ਨੂੰ ਐਸਐਸਪੀ ਜਲੰਧਰ ਦਿਹਾਤੀ ਅਤੇ ਵਰਿੰਦਰ ਸਿੰਘ ਬਰਾੜ ਨੂੰ ਐਸਐਸਪੀ ਫਾਜ਼ਿਲਕਾ ਬਣਾਇਆ ਗਿਆ ਹੈ।
- ਵਿਜੀਲੈਂਸ ਨੇ ਰਿਸ਼ਵਤ ਲੈਂਦੇ ACP ਤੇ ਉਸ ਦੇ ਰੀਡਰ ਨੂੰ ਕੀਤਾ ਕਾਬੂ, ਵਿਆਹ ਸਬੰਧੀ ਝਗੜਾ ਸੁਲਝਾਉਣ ਲਈ ਮੰਗੀ ਸੀ ਰਿਸ਼ਵਤ - Vigilance arrested ACP
- 'ਸਿਫਾਰਿਸ਼ ਕੋਈ ਨਹੀਂ ਚੱਲੇਗੀ...' ਟਰੈਫਿਕ ਪੁਲਿਸ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ - New Traffic Law On Roads
- ਰਾਹੁਲ ਗਾਂਧੀ ਦਾ ਦਾਅਵਾ; ਛਾਪੇਮਾਰੀ ਦੀ ਯੋਜਨਾ ਬਣਾ ਰਹੀ ED,-ਕਿਹਾ 'ਮੈਂ ਖੁੱਲ੍ਹੇ ਹੱਥਾਂ ਨਾਲ ਕਰ ਰਿਹਾ ਹਾਂ ਇੰਤਜ਼ਾਰ' - ED Planning Raid On Rahul Gandhi
ਗੁਰਮੀਤ ਸਿੰਘ ਏ.ਆਈ.ਜੀ.ਏ.ਜੀ.ਟੀ.ਐਫ : ਸਰਕਾਰ ਨੇ ਗੁਰਮੀਤ ਸਿੰਘ ਭੁੱਲਰ ਨੂੰ ਆਈਜੀ ਪ੍ਰੋਵੀਜ਼ਨਿੰਗ, ਰਾਕੇਸ਼ ਕੌਸ਼ਲ ਨੂੰ ਡੀਆਈਜੀ ਕ੍ਰਾਈਮ ਪੰਜਾਬ, ਨਵੀਨ ਸਿੰਗਲਾ ਨੂੰ ਡੀਆਈਜੀ ਜਲੰਧਰ ਰੇਂਜ, ਹਰਜੀਤ ਸਿੰਘ ਨੂੰ ਡੀਆਈਜੀ ਵਿਜੀਲੈਂਸ ਬਿਊਰੋ, ਸਤਿੰਦਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਹਰਮਨ ਵੀਰ ਸਿੰਘ ਨੂੰ ਐਮਆਈਐਸ ਪੰਜਾਬ ਪੁਲੀਸ ਅਕੈਡਮੀ ਫਿਲੌਰ ਦਾ ਜੁਆਇੰਟ ਡਾਇਰੈਕਟਰ ਨਿਯੁਕਤ ਕੀਤਾ ਹੈ। ਅਸ਼ਵਨੀ ਕਪੂਰ ਨੂੰ ਡੀਆਈਜੀ ਫਰੀਦਕੋਟ, ਵਿਵੇਕਸ਼ੀਲ ਸੋਨੀ ਏਆਈਜੀ ਪਰਸਨਲ, ਨਾਨਕ ਸਿੰਘ ਐਸਐਸਪੀ ਪਟਿਆਲਾ, ਗੁਰਮੀਤ ਚੌਹਾਨ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ ਕੀਤੇ ਗਏ ਹਨ।