ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 7 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਸ਼ਹੀਦਾਂ ਦੀ ਸ਼ਹਾਦਤ ਨੂੰ ਸਨਮਾਨ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 7 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇੰਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।
ਬਰਨਾਲਾ ਦੇ ਇਹ ਦੋ ਸਕੂਲ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ, ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਮਾਨਸਾ ਦੇ ਇੰਨ੍ਹਾਂ ਸਕੂਲਾਂ ਦੇ ਬਦਲੇ ਨਾਂ: ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।
ਲੁਧਿਆਣਾ ਦੇ ਵੀ ਦੋ ਸਕੂਲਾਂ ਦੇ ਬਦਲੇ ਨਾਮ: ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਮੋਰਿੰਡਾ ਦੇ ਸਕੂਲ ਆਫ਼ ਐਮੀਨੈਂਸ ਦਾ ਬਦਲਿਆ ਨਾਮ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
- ਕਦੇ ਇਸ ਸਕੂਲ 'ਚ ਬੱਚੇ ਭੇਜਣ ਤੋਂ ਕੰਨੀ ਕਤਰਾਉਂਦੇ ਸੀ ਮਾਪੇ, ਹੁਣ ਇਹ ਟੈਸਟ ਪਾਸ ਕਰਵਾਉਣ ਲਈ ਬਣਿਆ 'ਸਪੈਸ਼ਲ ਸਕੂਲ' - Govt Primary School Giana Village
- ਮੌੜ ਕਤਲ ਕਾਂਡ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਣੇ ਚਾਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ - Maur murder case Update
- ਧਰਤੀ ਹੇਠਲੇ ਪਾਣੀ ਬਚਾਉਣ ਦੇ ਉਪਰਾਲੇ ਨੂੰ ਪਿਆ ਬੂਰ, ਸੰਸਥਾ ਨੇ ਸ਼ਰਤ ਮੁਤਾਬਕ ਕਿਸਾਨਾਂ ਨੂੰ ਕੀਤਾ ਸਨਮਾਨਿਤ - Save ground water