ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਇੱਕ ਸੇਵਾਦਾਰ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲ ਦੇ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਅਨੂਪ ਸਿੰਘ ਵਾਸੀ ਨੇੜੇ ਤਾਰਾ ਵਾਲਾ ਪੁਲ ਅੰਮ੍ਰਿਤਸਰ ਵੱਜੋਂ ਹੋਈ ਹੈ।
ਐੱਸਜੀਪੀਸੀ ਮੈਂਬਰ ਨੇ ਦਿੱਤੀ ਜਾਣਕਾਰੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਬਲਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਨੌਜਵਾਨ ਜਿਸ ਦਾ ਨਾਂ ਬਲਵਿੰਦਰ ਸਿੰਘ ਸੀ। ਇਹ ਰੋਜ਼ਾਨਾ ਜੋੜਾ ਘਰ ਦੇ ਵਿੱਚ ਸੇਵਾ ਕਰਦਾ ਸੀ ਅਤੇ ਬੀਤੇ ਦਿਨ ਵੀ ਦੇਰ ਸ਼ਾਮ ਇਹ ਸੇਵਾ ਕਰ ਰਿਹਾ ਸੀ ਤੇ ਇਸਨੂੰ ਦੌਰਾ ਪੈ ਗਿਆ। ਜਦੋਂ ਅਸੀਂ ਆਪਣੇ ਸਾਥੀਆਂ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪਹਿਲਾਂ ਵੀ ਕਈ ਵਾਰ ਮਿਰਗੀ ਦਾ ਦੌਰਾ ਪੈ ਚੁੱਕਿਆ ਹੈ। ਅਸੀਂ ਇਸ ਨੂੰ ਬੈਂਚ 'ਤੇ ਲੰਮਾਂ ਪਾ ਦਿੱਤਾ ਬਾਅਦ ਵਿੱਚ ਜਦੋਂ ਇਸ ਨੂੰ ਹੋਸ਼ ਨਾ ਆਇਆ ਤਾਂ ਸੇਵਾਦਾਰ ਇਸਨੂੰ ਲੈ ਗਏ। ਜਿੱਥੇ ਡਾਕਟਰ ਨੇ ਇਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਦੀ ਸੂਚਨਾ ਇਸ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਹੈ ਅਤੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਵੀ ਕਰ ਦਿੱਤਾ ਹੈ।
ਸੇਵਾ ਕਰ ਰਿਹਾ ਸੀ ਨੌਜਵਾਨ
ਬਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹ ਜਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਦਾ ਸੀ। ਕੰਪਨੀ ਵਿੱਚ ਕੰਮ ਕਰਨ ਤੋਂ ਬਾਅਦ ਉਹ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰਦਾ ਸੀ। ਲੋਕਾਂ ਦਾ ਮੰਨਣਾ ਹੈ ਕਿ ਡੂੰਘੀ ਸ਼ਰਧਾ ਕਾਰਨ ਉਨ੍ਹਾਂ ਨੂੰ ਗੁਰੂ ਜੀ ਦੇ ਚਰਨਾਂ ਵਿੱਚ ਆਖਰੀ ਸਾਹ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ।