ETV Bharat / state

ਮਾਨਸਾ ਸ਼ਹਿਰ ਦਾ ਸੀਵਰੇਜ ਸ਼ਹਿਰ ਵਾਸੀਆਂ ਲਈ ਬਣਿਆ ਵੱਡੀ ਸਿਰਦਰਦੀ, ਅੱਕੇ ਲੋਕਾਂ ਨੇ ਕੱਢੀ ਭੜਾਸ

ਮਾਨਸਾ 'ਚ ਸੀਵਰੇਜ ਦੀ ਸਮੱਸਿਆ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ। ਜਿਸ ਕਾਰਨ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ।

ਮਾਨਸਾ ਸ਼ਹਿਰ ਸੀਵਰੇਜ ਸਮੱਸਿਆ
ਮਾਨਸਾ ਸ਼ਹਿਰ ਸੀਵਰੇਜ ਸਮੱਸਿਆ (ETV BHARAT)
author img

By ETV Bharat Punjabi Team

Published : Nov 6, 2024, 6:04 PM IST

ਮਾਨਸਾ: ਇੱਕ ਪਾਸੇ ਮਾਨਸਾ ਸ਼ਹਿਰ ਸੀਵਰੇਜ ਦੀ ਸਮੱਸਿਆ ਦੇ ਨਾਲ ਜੂਝ ਰਿਹਾ, ਦੂਸਰੇ ਪਾਸੇ ਮਾਨਸਾ ਸ਼ਹਿਰ ਦੇ ਕੌਂਸਲਰ ਕਾਲੇ ਕੱਪੜੇ ਪਾ ਕੇ ਰੋਜ਼ਾਨਾ ਹੀ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਦੇ ਚੱਲਦਿਆਂ ਬੱਸ ਸਟੈਂਡ ਚੌਂਕ ਦੇ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੌਂਸਲਰਾਂ ਦਾ ਕਹਿਣਾ ਹੈ ਕਿ ਹਰ ਵਾਰਡ ਦੇ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਹੈ ਪਰ ਸੀਵਰੇਜ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਹਨਾਂ ਨੂੰ ਮਜਬੂਰੀ ਵੱਸ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕਰਨਾ ਪੈ ਰਿਹਾ।

ਮਾਨਸਾ ਸ਼ਹਿਰ ਸੀਵਰੇਜ ਸਮੱਸਿਆ (ETV BHARAT)

ਸ਼ਹਿਰ 'ਚ ਸੀਵਰੇਜ ਦੀ ਵੱਡੀ ਸਮੱਸਿਆ

ਕਾਬਿਲੇਗੌਰ ਹੈ ਕਿ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਸੀਵਰੇਜ ਬੋਰਡ ਦੇ ਲਈ ਇੰਨੀ ਵੱਡੀ ਸਮੱਸਿਆ ਬਣ ਗਿਆ ਹੈ ਕਿ ਜਿੱਥੇ ਮਾਨਸਾ ਦੇ ਮੌਜੂਦਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਦੀ ਰਿਹਾਇਸ਼ ਦੇ ਬਾਹਰ ਸੀਵਰੇਜ ਦਾ ਗੰਦਾ ਪਾਣੀ ਹਰ ਸਮੇਂ ਖੜਾ ਰਹਿੰਦਾ ਹੈ। ਉੱਥੇ ਹੀ ਸ਼ਹਿਰ ਦੇ ਸਾਬਕਾ ਵਿਧਾਇਕ ਕਾਮਰੇਡ ਬੂਟਾ ਸਿੰਘ ਵਾਲੀ ਗਲੀ ਅਤੇ ਸਕੂਲਾਂ ਤੋਂ ਇਲਾਵਾ ਕਈ ਧਾਰਮਿਕ ਸਥਾਨਾਂ ਦੇ ਬਾਹਰ ਵੀ ਸੀਵਰੇਜ ਦਾ ਗੰਦਾ ਪਾਣੀ ਫੈਲ ਚੁੱਕਿਆ ਹੈ। ਸੀਵਰੇਜ ਬੋਰਡ ਇਸ ਸਮੱਸਿਆ ਦਾ ਹੱਲ ਕਰਨ ਤੋਂ ਅਸਫਲ ਦਿਖਾਈ ਦੇ ਰਿਹਾ, ਜਿਸ ਕਾਰਨ ਮਾਨਸਾ ਦੇ ਕੌਂਸਲਰਾਂ ਵੱਲੋਂ ਕਾਲੇ ਕੱਪੜੇ ਪਾ ਕੇ ਰੋਜ਼ਾਨਾ ਹੀ ਸੀਵਰੇਜ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਬੱਸ ਸਟੈਂਡ ਚੌਂਕ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।

ਹਰ ਵਾਰਡ ਦੀਆਂ ਗਲੀਆਂ 'ਚ ਗੰਦਾ ਪਾਣੀ

ਕੌਂਸਲਰਾਂ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਇੰਨਾ ਫੈਲ ਚੁੱਕਾ ਹੈ ਕਿ ਹਰ ਵਾਰਡ ਦੀ ਗਲੀ ਦੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ। ਜਿਸ ਕਾਰਨ ਮਜਬੂਰੀ ਕਾਰਨ ਲੋਕਾਂ ਨੂੰ ਇਸ ਗੰਦੇ ਪਾਣੀ ਦੇ ਵਿੱਚੋਂ ਗੁਜਰਨਾ ਪੈ ਰਿਹਾ ਹੈ ਅਤੇ ਇਸ ਗੰਦੇ ਪਾਣੀ 'ਤੇ ਮੱਛਰ ਪੈਦਾ ਹੋਣ ਕਾਰਨ ਕਈ ਬਿਮਾਰੀਆਂ ਵੀ ਫੈਲਣ ਦਾ ਖਾਦਸਾ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਕਈ ਵਾਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਕੋਲ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਦੇ ਲਈ ਅਪੀਲ ਕੀਤੀ ਗਈ ਹੈ, ਪਰ ਇਸ ਦੀ ਸਮੱਸਿਆ ਜਿਉਂ ਦੀ ਤਿਉਂ ਹੈ।

ਕੌਂਸਲਰਾਂ ਨੇ ਖੋਲ੍ਹਿਆ ਮੋਰਚਾ

ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਵੀ ਇਸ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਮਾਨਸਾ ਦੀ ਇਕ ਸੰਸਥਾ ਵੱਲੋਂ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਗਿਆ ਸੀ। ਜਿਸ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਚੋਣਾਂ ਤੋਂ ਬਾਅਦ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਪਰਨਾਲਾ ਜਿਉਂ ਦਾ ਤਿਉਂ ਹੈ। ਕੌਂਸਲਰਾਂ ਨੇ ਕਿਹਾ ਕਿ ਰੋਜ਼ਾਨਾ ਹੀ ਲੋਕ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਉਹਨਾਂ ਕੋਲ ਸ਼ਿਕਾਇਤ ਲੈ ਕੇ ਆ ਰਹੇ ਨੇ, ਜਿਸ ਕਾਰਨ ਉਹਨਾਂ ਨੂੰ ਹੁਣ ਕਾਲੇ ਕੱਪੜੇ ਪਾ ਕੇ ਮਜਬੂਰੀ ਬੱਸ ਰੋਜ਼ਾਨਾ ਹੀ ਵਿਰੋਧ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.