ਅੰਮ੍ਰਿਤਸਰ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਇਤਿਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਅਤੇ ‘ਸਾਚਾ ਗੁਰੂ ਲਾਧੋ ਰੇ’ ਦਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਇਸ ਸਾਲ ਵੀ 17 ਅਗਸਤ ਤੋਂ ਮੇਲਾ ਰੱਖੜ ਪੁੰਨਿਆਂ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਮੇਲੇ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਦੱਸਿਆ ਕਿ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਕੰਮਲ ਤਿਆਰੀਆਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਾਬਾ ਬਕਾਲਾ ਸਾਹਿਬ ਦੇ ਵੱਖ ਵੱਖ ਪੁਆਇੰਟਾਂ ਨੂੰ ਚੁਣ ਕੇ ਬਕਾਇਦਾ ਲੰਗਰ, ਪਾਣੀ ਆਦਿ ਦੇ ਪੁਖਤੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋੜ ਮੇਲੇ ਦੀਆਂ ਸਮੂਹ ਤਿਆਰੀਆਂ ਨੂੰ ਲੈ ਕੇ ਐਸਜੀ ਪੀ ਸੀ ਮੁਲਾਜ਼ਮ ਵੀ ਤੈਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਸੁੰਦਰ ਸਜਾਵਟ ਅਤੇ ਸੰਗਤ ਦੇ ਦਰਸ਼ਨਾਂ ਨੂੰ ਲੈ ਕੇ ਵਿਸ਼ੇਸ਼ ਰਸਤੇ ਬਣਾਏ ਜਾਣ, ਸੇਵਾਦਾਰਾਂ ਦੀਆਂ ਡਿਊਟੀਆਂ ਲਗਾਏ ਜਾਣ ਅਤੇ ਸੰਗਤ ਦੀ ਸੁੱਖ ਸਹੂਲਤ ਲਈ ਕਾਊਂਟਰ ਸਥਾਪਿਤ ਕੀਤੇ ਜਾਣ ਤੋਂ ਇਲਾਵਾ ਹੋਰ ਅਨੇਕਾਂ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ 19 ਅਗਸਤ ਨੂੰ ਹੋਵੇਗੀ: ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ 17 ਅਗਸਤ ਤੋ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣ, ਜਿਨਾਂ ਦੀ ਸਮਾਪਤੀ 19 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਪੰਥ ਪ੍ਰਸਿੱਧ ਸ਼ਖਸ਼ੀਅਤਾਂ ਵੱਲੋਂ ਧਾਰਮਿਕ ਕੀਰਤਨ ਦਰਬਾਰ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ ਅਤੇ ਪ੍ਰਚਾਰਕਾਂ ਵੱਲੋਂ ਕਥਾ ਸਮਾਗਮ ਵੀ ਕੀਤੇ ਜਾਣਗੇ।
ਮੁੱਖ ਮੰਤਰੀ ਲਈ ਵਾਟਰ ਪਰੂਫ ਟੈਂਟ ਤਿਆਰ: ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਨੇ ਗੱਲਬਾਤ ਦੌਰਾਨ ਕਿਹਾ ਕਿ ਪ੍ਰਸ਼ਾਸਨ ਵੱਲੋਂ ਅੱਜ 18 ਅਤੇ 19 ਅਗਸਤ ਦੇ ਪ੍ਰੋਗਰਾਮਾਂ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ਦੇ ਉੱਤੇ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਮੇਲੇ ਦੌਰਾਨ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਹਿੱਤ ਰੱਖਦੇ ਹੋਏ ਸਾਫ਼ ਸਫਾਈ, ਸਟਰੀਟ ਲਾਈਟਾਂ, ਸੜਕਾਂ, ਪੀਣ ਯੋਗ ਪਾਣੀ, ਅਲੱਗ ਤੋਂ ਬਾਥਰੂਮ, ਸਿਹਤ ਸੇਵਾਵਾਂ, ਐਮਰਜੈਂਸੀ ਸੇਵਾਵਾਂ, ਲੋਕਾਂ ਨੂੰ ਵਾਤਾਵਰਨ ਪ੍ਰਤੀ ਪ੍ਰੇਰਿਤ ਕਰਨ ਦੇ ਲਈ ਅਲੱਗ ਤੋਂ ਜੰਗਲਾਤ ਵਿਭਾਗ ਵੱਲੋਂ ਰੁੱਖਾਂ ਦਾ ਲੰਗਰ, ਬਾਬਾ ਬਕਾਲਾ ਸਾਹਿਬ ਵਿੱਚ ਅਲੱਗ-ਅਲੱਗ ਜਗ੍ਹਾ ਮੁੱਢਲੀ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ 19 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰੈਲੀ ਲਈ ਵਾਟਰ ਪਰੂਫ ਟੈਂਟਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ 19 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਿਆਸੀ ਸਟੇਜ ਸਜਾਈ ਜਾਵੇਗੀ।
ਸਟੇਜ ਤੋਂ ਸਿਆਸੀ ਤੀਰਾਂ ਦੀ ਹੋਵੇਗੀ ਬੋਸ਼ਾਰ: ਉਲੇਖਯੋਗ ਯੋਗ ਹੈ ਕਿ ਇਸ ਤੋਂ ਇਲਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬਾਪੂ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਦੀ ਅਗਵਾਈ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਹੋਰਨਾਂ ਵੱਖ ਵੱਖ ਧਾਰਮਿਕ ਮਸਲਿਆਂ ਨੂੰ ਲੈ ਕੇ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਇੱਥੇ ਦੱਸ ਦਈਏ ਕਿ ਹਰ ਸਾਲ ਮੇਲਾ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿੱਚ ਧਾਰਮਿਕ ਅਤੇ ਸਿਆਸੀ ਪ੍ਰੋਗਰਾਮ ਹੁੰਦੇ ਹਨ। ਇਸ ਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਈਆਂ ਗਈਆਂ ਸਟੇਜਾਂ 'ਤੇ ਸੰਬੋਧਨ ਕਰਨ ਦੇ ਲਈ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਵੱਲੋਂ ਸ਼ਿਰਕਤ ਕਰਦੇ ਹਨ, ਇੱਕ ਦੂਸਰੇ ਦੇ ਉੱਤੇ ਸਿਆਸੀ ਤੀਰਾਂ ਦੀ ਬੋਸ਼ਾਰ ਅਕਸਰ ਹੁੰਦੀ ਹੋਈ ਨਜ਼ਰ ਆਉਂਦੀ ਹੈ।
- ਚਾਰ ਬੱਚਿਆਂ ਦੇ ਪਿਓ ਦੇ ਤਿੰਨ ਬੱਚਿਆਂ ਦੀ ਮਾਂ ਨਾਲ ਪ੍ਰੇਮ ਸਬੰਧ, ਪਤਨੀ ਨੇ ਪੁਲਿਸ ਨਾਲ ਲਿਜਾ ਕੇ ਪਤੀ 'ਤੇ ਮਾਰਿਆ ਛਾਪਾ - Raid on the husband
- ਸੁਖਬੀਰ ਬਾਦਲ ਨੇ APP 'ਤੇ ਸਾਧੇ ਨਿਸ਼ਾਨੇ, ਕਿਹਾ- ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਸਰਕਾਰ ਦੀਆਂ ਅੱਖਾਂ ਬੰਦ - Sukhbir Badal targeted APP
- ਕਈ ਪਿੰਡਾਂ ਲਈ ਮਿਸਾਲ ਬਣਿਆ ਸੱਕਾਂਵਾਲੀ, ਸਰਪੰਚ ਚਰਨਜੀਤ ਸੰਧੂ ਨੇ ਬਦਲੀ ਨੁਹਾਰ ਤਾਂ ਮਿਲਿਆ 'ਸਵੱਛ ਭਾਰਤ ਦਾ ਐਵਾਰਡ' - VILLAGES SAKKANWALI
ਦੱਸ ਦਈਏ ਕਿ ਮੇਲਾ ਰੱਖੜ ਪੁੰਨਿਆ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਦੇ ਲਈ ਬੀਤੇ ਇੱਕ ਹਫਤੇ ਤੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।