ਅੰਮ੍ਰਿਤਸਰ: ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਵਿੱਚ ਸ਼ਾਮਲ 929 ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁੱਲ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ, ਜੋ ਬੇਹੱਦ ਮੰਦਭਾਗਾ ਹੈ।
ਵੀਜ਼ੇ ਰੱਦ ਕਰਨਾ ਬੇਹੱਦ ਮੰਦਭਾਗਾ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਆਖਿਆ ਕਿ ਇਸ ਵਾਰ 1525 ਵਿੱਚੋਂ 596 ਦੇ ਵੀਜ਼ੇ ਰੱਦ ਕਰਨੇ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦਿੱਤੇ ਜਾਣ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ।
- ਲੁਧਿਆਣਾ ਦੀ ਜਾਮਾ ਮਸਜਿਦ 'ਚ ਮਨਾਇਆ ਗਿਆ ਈਦ ਦਾ ਤਿਉਹਾਰ; ਸ਼ਾਹੀ ਇਮਾਮ ਨੇ ਦਿੱਤਾ ਭਾਈਚਾਰੇ ਨੂੰ ਸੁਨੇਹਾ, ਵਿਧਾਇਕ ਵੀ ਪੁੱਜੇ - Eid Ul Fitr 2024
- ਮੁਸਲਿਮ-ਸਿੱਖ ਭਾਈਚਾਰੇ ਨੇ ਮਿਲ ਕੇ ਮਨਾਈ ਈਦ, ਦਿਲ ਜਿੱਤ ਲੈਣਗੀਆਂ ਇਹ ਤਸਵੀਰਾਂ - Eid Ul Fitr 2024
- ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਨੂੰਹ-ਪੁੱਤ BJP 'ਚ ਹੋਏ ਸ਼ਾਮਲ, ਬਠਿੰਡਾ ਤੋਂ ਲੜ ਸਕਦੇ ਹਨ ਚੋਣ - Maluka Family Joined BJP
10 ਦਿਨਾਂ ਬਾਅਦ ਵਾਪਿਸ ਭਾਰਤ ਪਰਤਨਗੇ ਸ਼ਰਧਾਲੂ: ਵਿਸਾਖੀ ਮੌਕੇ ਸੰਗਤਾਂ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਸ਼ਰਧਾਲੂਆਂ ਦਾ ਜੱਥਾ 13 ਅਪ੍ਰੈਲ ਨੂੰ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਦੱਸ ਦਈਏ ਕਿ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ 10 ਦਿਨ ਬਾਅਦ ਮੁੜ ਭਾਰਤ ਪਹੁੰਚਣਗੇ। ਇਹ ਜਥਾ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ।