ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ 47 ਡਿਗਰੀ ਤੋਂ ਵੱਧ ਦੀ ਗਰਮੀ ਹੋ ਚੁੱਕੀ ਹੈ ਅਤੇ ਇੰਨੀ ਗਰਮੀ ਦੇ ਵਿੱਚ ਸੰਗਤਾਂ ਦੀ ਵੱਡੀ ਆਮਦ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦੇਖਣ ਨੂੰ ਮਿਲਦੀ ਹੈ। ਸੰਗਤ ਦੀ ਆਸਥਾ ਅੱਗੇ 47 ਡਿਗਰੀ ਦੀ ਗਰਮੀ ਵੀ ਘੱਟ ਜਾਪਦੀ ਹੈ ਪਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਦਰਬਾਰ ਸਾਹਿਬ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿ ਸੰਗਤ ਨੂੰ ਉੱਥੇ ਗਰਮੀ ਘੱਟ ਤੋਂ ਘੱਟ ਮਹਿਸੂਸ ਹੋਵੇ।
ਐਸਜੀਪੀਸੀ ਵੱਲੋਂ ਪੁਖਤਾ ਪ੍ਰਬੰਧ : ਐੱਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 47 ਡਿਗਰੀ ਤੋਂ ਵੱਧ ਦੀ ਪੈ ਰਹੀ ਗਰਮੀ ਦੇ ਵਿੱਚ ਸੰਗਤ ਲਈ ਐਸਜੀਪੀਸੀ ਨੇ ਖਾਸ ਪ੍ਰਬੰਧ ਕੀਤੇ ਹਨ, ਜਿਸ ਵਿੱਚ ਪਰਿਕਰਮਾ ਦੇ ਵਿੱਚ ਵਿਛਾਏ ਟਾਟ ਰੋਜ਼ਾਨਾ ਸਮੇਂ ਸਮੇਂ 'ਤੇ ਐਸਜੀਪੀਸੀ ਦੇ ਮੁਲਾਜ਼ਮਾਂ ਅਤੇ ਸੰਗਤ ਵੱਲੋਂ ਗਿੱਲੇ ਕੀਤੇ ਜਾਂਦੇ ਹਨ ਤਾਂ ਜੋ ਕਿ ਸੰਗਤ ਉਸ ਉੱਪਰ ਚੱਲੇ ਅਤੇ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਵਿੱਚ ਜੋ ਫਵਾਰਾ ਲਗਾਇਆ ਹੈ, ਉਹ ਲਗਾਤਾਰ ਚਲਾਇਆ ਜਾ ਰਿਹਾ ਤਾਂ ਜੋ ਕਿ ਉਸ ਦੀ ਠੰਡਕ ਸੰਗਤਾਂ ਤੱਕ ਪਹੁੰਚੇ। ਇਸ ਤੋਂ ਇਲਾਵਾ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਪੁੱਲ ਦੇ ਉੱਪਰ ਵੀ ਵੱਡੀ ਗਿਣਤੀ ਵਿੱਚ ਪੱਖੇ ਲਗਾਏ ਗਏ ਹਨ ਅਤੇ ਪਰਿਕਰਮਾ ਦੇ ਵਿੱਚ ਵੀ ਪੱਖੇ ਲਗਾਏ ਗਏ ਹਨ ਤਾਂ ਜੋ ਕਿ ਸੰਗਤ ਨੂੰ ਗਰਮੀ ਤੋਂ ਰਾਹਤ ਮਿਲ ਸਕੇ।
ਦੱਸਣ ਯੋਗ ਹੈ ਕਿ ਦਿਨ ਪ੍ਰਤੀ ਦਿਨ ਵੱਧ ਰਹੀ ਗਰਮੀ ਨੇ ਜਿੱਥੇ ਆਮ ਲੋਕਾਂ ਦੇ ਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ, ਉੱਥੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਆਉਣ ਵਾਲਾ ਸ਼ਰਧਾਲੂਆਂ ਦੇ ਵਿੱਚ ਵੀ ਕਾਫੀ ਗਿਰਾਵਟ ਵੇਖਣ ਨੂੰ ਨਜ਼ਰ ਆ ਰਹੀ ਹੈ। ਲੇਕਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੇ ਮੱਦੇ ਨਜ਼ਰ ਹਰ ਇੱਕ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਪਏ ਹੋਏ ਮੈਟਾਂ ਦੇ ਉੱਤੇ ਪਾਣੀ ਪਾ ਕੇ ਉਹਨਾਂ ਨੂੰ ਠੰਡਾ ਕੀਤਾ ਜਾ ਰਿਹਾ ਹੈ ਅਤੇ ਜਗ੍ਹਾ ਜਗ੍ਹਾ 'ਤੇ ਕੂਲਰ ਅਤੇ ਪਾਣੀ ਦੀਆਂ ਛਬੀਲਾਂ ਲਗਾਈਆਂ ਗਈਆਂ ਗਈਆਂ ਹਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
- ਬਠਿੰਡਾ 'ਚ ਸੀਐਮ ਮਾਨ ਦਾ ਵਿਰੋਧ , ਰੋਡ ਸ਼ੋਅ ਦੌਰਾਨ ਮੌੜ ਮੰਡੀ ਦੇ ਦੁਕਾਨਦਾਰਾਂ ਨੇ ਰੋਸ ’ਚ ਬਜ਼ਾਰ ਕੀਤੇ ਬੰਦ - Protest against CM Mann in Bathinda
- ਸਚਿਨ ਪਾਇਲਟ ਪਹੁੰਚੇ ਦਾ ਲੁਧਿਆਣਾ 'ਚ ਬੀਜੇਪੀ 'ਤੇ ਨਿਸ਼ਾਨਾ; ਕਿਹਾ- ਭਾਜਪਾ ਸਿਰਫ਼ ਜੁਮਲਿਆਂ ਦੀ ਰਾਜਨੀਤੀ ਕਰਦੀ ਹੈ, ਇਸ ਵਾਰ ਲੋਕ ਬਦਲਾਅ ਚਾਹੁੰਦੇ ਹਨ - SACHIN PILOT REACHED Ludhiana
- ਪਟਿਆਲਾ 'ਚ ਚੋਣ ਪ੍ਰਚਾਰ ਕਰਨ ਪਹੁੰਚਣਗੇ ਪੀਐੱਮ ਮੋਦੀ, ਕਿਸਾਨਾਂ ਵੱਲੋਂ ਵਿਰੋਧੀ ਦੀ ਤਿਆਰੀ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ - PM Modi in Patiala to campaign
ਵਧ ਰਹੀ ਗਰਮੀ ਨੇ ਜਿੱਥੇ ਲੋਕਾਂ ਨੂੰ ਘਰ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ ਅਤੇ ਕੀ ਹੁਣ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚਣਗੇ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਪਰ ਸ਼੍ਰੋਮਣੀ ਕਮੇਟੀ ਦੇ ਦਾਵਿਆਂ ਦੇ ਮੁਤਾਬਿਕ ਉਹਨਾਂ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ।