ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮੁੜ ਤੋਂ ਉਸ ਫੈਸਲੇ ਨੂੰ ਦੁਹਰਾਇਆ ਹੈ ਅਤੇ ਵੱਡੀ ਦੁਵਿਧਾ ਨੂੰ ਦੂਰ ਕੀਤਾ ਹੈ। ਪੰਜ ਸਿੰਘ ਸਹਿਬਾਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ।
ਕਦੋਂ ਹੋਈ ਸੀ ਮੀਟਿੰਗ: ਦੱਸ ਦਈਏ ਕਿ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
ਬਸੰਤੀ ਨਿਸ਼ਾਨ ਸਾਹਿਬ ਲਗਾਉਣੇ: ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਵੱਡੇ ਗੁਰਦੁਆਰਿਆਂ ‘ਚ ਬਸੰਤੀ ਨਿਸ਼ਾਨ ਸਾਹਿਬ ਲਗਾਉਣ ਦਾ ਕਾਰਜ਼ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਦਿੱਲੀ ਕਮੇਟੀ ਅਤੇ ਸਿੰਘ ਸਭਾ ਗੁਰਦੁਆਰਿਆਂ ਨੂੰ ਵੀ ਤੁਰੰਤ ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦਾ ਕਾਰਜ਼ ਅਰੰਭ ਕਰਨਾ ਚਾਹੀਦਾ ਹੈ। ਹਾਲਾਂਕਿ ਨਿਹੰਗ ਛਾਉਣੀਆਂ ‘ਚ ਪਹਿਲਾਂ ਹੀ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੀ ਰਿਵਾਇਤ ਰਹੀ ਹੈ।
- ਲਖੀਮਪੁਰ 'ਚ ਸੜਕਾਂ 'ਤੇ ਉਤਰੇ ਸਿੱਖ ਭਾਈਚਾਰੇ ਦੇ ਲੋਕ: ਸਿੱਖਾਂ ਨੂੰ ਅੱਤਵਾਦੀ ਬੋਲਣ ਵਾਲੇ ਪੁਲਿਸ ਮੁਲਾਜ਼ਮ ਨੂੰ ਕਰੋ ਬਰਖਾਸਤ, ਨਹੀਂ ਤਾਂ... - SIKH COMMUNITY STRIKE LAKHIMPUR
- ਲੁਧਿਆਣਾ ਪੁਲਿਸ 'ਤੇ ਨੌਜਵਾਨ ਨੇ ਬੁਰੀ ਤਰਾਂ ਕੁੱਟਮਾਰ ਦੇ ਲਾਏ ਇਲਜ਼ਾਮ - Accusation on Ludhiana Police
- ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੀ ਗੱਡੀ ਦਾ ਹੋਇਆ ਭਿਆਨਕ ਐਕਸੀਡੈਂਟ, ਇੱਕ ਦੀ ਮੌਤ ਤੇ ਦੋ ਜਖ਼ਮੀ - Terrible car accident