ETV Bharat / state

ਦਿੱਲੀ ਮੈਟਰੋ ਸਟੇਸ਼ਨ 'ਤੇ ਅੰਮ੍ਰਿਤਧਾਰੀ ਸਿੱਖ ਨੂੰ ਰੋਕਣ ਦਾ ਮਾਮਲਾ, SGPC ਨੇ ਦੱਸਿਆ - ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ - ਅੰਮ੍ਰਿਤਧਾਰੀ ਸਿੱਖ ਨੂੰ ਰੋਕਣ ਦਾ ਮਾਮਲਾ

ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇੱਕ ਅੰਮ੍ਰਿਤਧਾਰੀ ਵਿਅਕਤੀ ਨੂੰ ਕਿਰਪਾਨ ਸਣੇ ਅੰਦਰ ਜਾਣ ਤੋਂ ਰੋਕੇ ਜਾਣ ਉੱਤੇ ਐਸਜੀਪੀਸੀ ਨੇ ਨੋਟਿਸ ਲਿਆ। ਜਾਣੋ ਪੂਰਾ ਮਾਮਲਾ।

Entry Restricted Sikh person with kirpan, Jhilmil Metro Station
ਦਿੱਲੀ ਮੈਟਰੋ ਸਟੇਸ਼ਨ 'ਤੇ ਅੰਮ੍ਰਿਤਧਾਰੀ ਸਿੱਖ ਨੂੰ ਰੋਕਣ ਦਾ ਮਾਮਲਾ (ETV Bharat)
author img

By ETV Bharat Punjabi Team

Published : Nov 29, 2024, 7:19 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਣੇ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ।

ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਲਾਜ਼ਮੀ

ਹਰਜਿੰਦਰ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਵੀ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ।

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

ਮੁਲਜ਼ਮ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਣੇ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਮੁਲਜ਼ਮ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਨਿਯਮਾਂ ਮੁਤਾਬਕ, ਸਿੱਖ ਵਿਅਕਤੀ ਨੂੰ 6 ਇੰਚ ਤੱਕ ਦੀ ਕਿਰਪਾਨ ਪਾ ਕੇ ਹਵਾਈ ਯਾਤਰਾ ਜਾਂ ਹਵਾਈ ਅੱਡੇ ਉੱਤੇ ਦਾਖਲੇ ਦੀ ਇਜਾਜ਼ਤ ਹੈ।

ਕੀ ਹੈ ਪੂਰਾ ਮਾਮਲਾ

ਯੂਥ ਅਕਾਲੀ ਦਲ ਦੇ ਆਗੂ ਸਰਬਜੀਤ ਸਿੰਘ ਝਿੰਜਰ ਨੇ ਵੀ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦੇ ਹੋਏ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਅਰ ਵੀਡੀਓ ਵਿੱਚ ਪੀੜਤ ਸਿੱਖ ਨੌਜਵਾਨ ਨੇ ਸੀਆਈਐਸਐਫ ਦੇ ਇਕ ਕਰਮਾਚਾਰੀ ਨੂੰ ਦਿਖਾਇਆ ਤੇ ਦੱਸਿਆ ਕਿ, "ਉਨ੍ਹਾਂ ਨੇ 6 ਇੰਚ ਤੋਂ ਛੋਟੀ ਕਿਰਪਾਨ ਧਾਰਨ ਕੀਤੀ ਹੋਈ ਅਤੇ ਰੋਜ਼ਾਨਾ ਝਿਲਮਿਲ ਮੈਟਰੋ ਸਟੇਸ਼ਨ ਆਉਣਾ-ਜਾਣਾ ਹੈ। ਅੱਜ ਤੱਕ ਕਦੇ ਕਿਸੇ ਨੇ ਨਹੀਂ ਰੋਕਿਆ, ਪਰ ਇਸ ਜਵਾਨ ਵਲੋਂ ਜਾਣਬੁੱਝ ਕੇ ਮੈਟਰੋ ਅੰਦਰ ਜਾਣ ਤੋਂ ਰੋਕਿਆ ਗਿਆ ਹੈ, ਦੇਸ਼ ਵਿੱਚ ਸਿੱਖਾਂ ਨਾਲ ਬੇਇਨਸਾਫੀ ਹੈ। ਉਨ੍ਹਾਂ ਕਿਹਾ ਰੋਜ਼ ਕੋਰਟ ਜਾਂਦੇ ਹਨ, ਤਿਹਾੜ ਜੇਲ੍ਹ ਵੀ ਜਾਂਦੇ, ਦਿੱਲੀ ਕੋਰਟ ਵੀ ਜਾਂਦੇ, ਪਰ ਅੱਜ ਤੱਕ ਕਦੇ ਮੇਰੇ ਨਾਲ ਅਜਿਹੀ ਕਾਰਵਾਈ ਨਹੀਂ ਹੋਈ।"

ETV Bharat Logo

Copyright © 2025 Ushodaya Enterprises Pvt. Ltd., All Rights Reserved.