ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਗਈ ਗਲਤ ਟਿੱਪਣੀ ਮਾਮਲੇ ਵਿੱਚ ਪੰਜ ਪਿਆਰਿਆਂ ਨੇ ਉਹਨਾਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਦੱਸ ਦਈਏ ਕਿ ਐੱਸਜੀਪੀਸੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਲਿਖਤੀ ਪੱਤਰ ਦੇ ਕੇ ਮੁਆਫੀ ਮੰਗੀ ਸੀ।
ਪੰਜ ਪਿਆਰਿਆਂ ਨੇ ਸੁਣਾਈ ਧਾਰਮਿਕ ਸਜ਼ਾ
ਹਰਜਿੰਦਰ ਸਿੰਘ ਧਾਮੀ ਨੂੰ ਪੰਜ ਪਿਆਰਿਆਂ ਵੱਲੋਂ ਜੋੜੇ ਸਾਫ਼ ਕਰਨ ਦੀ ਸੇਵਾ, ਜੂਠੇ ਭਾਂਡੇ ਮਾਂਜਣ ਦੀ ਸੇਵਾ ਤੇ ਸੇਵਾ ਕਰਦੇ ਸਮੇਂ ਜਪਜੀ ਸਾਹਿਬ ਦਾ ਪਾਠ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਹਰਜਿੰਦਰ ਸਿੰਘ ਧਾਮੀ ਅੱਜ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਸਨ ਤੇ ਇਸ ਦੌਰਾਨ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਵੀ ਬੰਦ ਕਮਰਾ ਗੱਲਬਾਤ ਕੀਤੀ ਸੀ, ਪਰ ਇਸ ਸਬੰਧੀ ਮੀਡੀਆ ਨੂੰ ਕੋਈ ਵੀ ਬਿਆਨ ਨਹੀਂ ਦਿੱਤਾ।
ਵੀਡੀਓ ਵੀ ਕੀਤਾ ਸੀ ਜਾਰੀ
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੂਹ ਮਹਿਲਾ ਭਾਈਚਾਰੇ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਪੱਤਰ ਦੇ ਕੇ ਮੁਆਫ਼ੀ ਮੰਗੀ ਹੈ ਅਤੇ ਇਸ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਸੀ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਮੈਂ ਅਣਜਾਣੇ 'ਚ ਅਪਸ਼ਬਦ ਬੋਲੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਿਅਕਤੀ ਗੁੱਸੇ 'ਚ ਆ ਕੇ ਅਪਸ਼ਬਦ ਬੋਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਮੁੱਚੇ ਇਸਤਰੀ ਭਾਈਚਾਰੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਮੁਆਫੀ ਮੰਗਦੀ ਹਾਂ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਿਖਤੀ ਮੁਆਫ਼ੀਨਾਮਾ ਵੀ ਲੈ ਕੇ ਆਇਆ ਹਾਂ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੋ ਵੀ ਹੁਕਮ ਦੇਣਗੇ, ਮੈਂ ਉਸ ਨੂੰ ਪੂਰਾ ਕਰਾਂਗਾ।
- ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨਵਰਤ 30ਵੇਂ ਦਿਨ ਵੀ ਜਾਰੀ, ਸਮਰਥਨ ’ਚ ਉਤਰੀ ਯੂਪੀ ਦੀ ਖਾਪ
- ਤਰਨ ਤਾਰਨ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋ ਬਦਮਾਸ਼ਾਂ ਦੇ ਪੈਰ ਵਿੱਚ ਲੱਗੀਆਂ ਗੋਲੀਆਂ
- 700 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਾਲੀ ਪਹਿਲੀ ਹਿੰਦੀ ਫਿਲਮ ਬਣੀ ਪੁਸ਼ਪਾ 2, ਜਾਣੋ 20ਵੇਂ ਦਿਨ ਦਾ ਕਲੈਕਸ਼ਨ
ਮਹਿਲਾ ਕਮਿਸ਼ਨ ਨੇ ਵੀ ਕੀਤਾ ਸੀ ਤਲਬ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕੀਤਾ ਸੀ। ਨੋਟਿਸ ਜਾਰੀ ਹੋਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਕਮਿਸ਼ਨ ਦੇ ਦਫਤਰ ਪੇਸ਼ ਹੋ ਕੇ ਆਪਣੀ ਸਪੱਸ਼ਟੀਕਰਨ ਵੀ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਕ ਇੰਟਰਵਿਊ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਔਰਤਾਂ ਖਿਲਾਫ ਕੁਝ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਹੋ ਰਹੀ ਸੀ।